ਨਵੀਂ ਦਿੱਲੀ: ਸੁਪਰੀਮ ਕੋਰਟ ਵਿੱਚ ਹਾਥਰਸ ਕੇਸ ਦੀ ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੇ ਕਿਹਾ ਹੈ ਕਿ ਕਥਿਤ ਹਿੰਸਾ ਕਾਰਨ ਪੀੜਤ ਦੇ ਸਰੀਰ ਦਾ ਰਾਤ ਨੂੰ ਅੰਤਿਮ ਸੰਸਕਾਰ ਕੀਤਾ ਗਿਆ। ਸਰਕਾਰ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਖੁਫੀਆ ਜਾਣਕਾਰੀ ਸੀ ਕਿ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਹੋ ਸਕਦੀ ਹੈ। ਯੂਪੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇੱਕ ਹਲਫ਼ਨਾਮਾ ਦਾਇਰ ਕੀਤਾ। ਯੂਪੀ ਸਰਕਾਰ ਚਾਹੁੰਦੀ ਹੈ ਕਿ ਹਾਥਰਸ ਕੇਸ ਦੀ ਸੀਬੀਆਈ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਵੇ।


ਯੂਪੀ ਸਰਕਾਰ ਨੇ ਅਦਾਲਤ ਵਿੱਚ ਇਹ ਵੀ ਕਿਹਾ ਸੀ ਕਿ ਜਾਂਚ ਨੂੰ ਟ੍ਰੈਕ ਤੋਂ ਹੋਠ ਲਾਹੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਯੂਪੀ ਸਰਕਾਰ ਨੇ ਆਪਣੇ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਅਦਾਲਤ ਨੂੰ ਇਸ ਕੇਸ ਦੀ ਸੁਤੰਤਰ ਤੇ ਨਿਰਪੱਖ ਪੜਤਾਲ ਲਈ ਸੀਬੀਆਈ ਜਾਂਚ ਦਾ ਨਿਰਦੇਸ਼ ਦੇਣਾ ਚਾਹੀਦਾ ਹੈ।

ਹਾਥਰਸ ਸਮੂਹਿਕ ਬਲਾਤਕਾਰ ਤੇ ਕਤਲ ਕੇਸ ‘ਤੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ ਜਾਂ ਕਿਸੇ ਸੇਵਾ ਮੁਕਤ ਜੱਜ ਦੀ ਪ੍ਰਧਾਨਗੀ ਹੇਠ ਜੁਡੀਸ਼ੀਅਲ ਕਮਿਸ਼ਨ ਬਣਾਇਆ ਜਾਵੇ। ਇਸ ਕੇਸ ਨੂੰ ਯੂਪੀ ਤੋਂ ਦਿੱਲੀ ਤਬਦੀਲ ਕਰਨ ਦੀ ਮੰਗ ਵੀ ਇਸ ਪਟੀਸ਼ਨ 'ਚ ਕੀਤੀ ਗਈ ਹੈ।

ਨਵਜੋਤ ਸਿੱਧੂ ਦਾ ਕਾਂਗਰਸ ਤੋਂ ਮੋਹ ਭੰਗ! ਆਖਰ ਕਿਉਂ ਵਿਚਾਲੇ ਹੀ ਛੱਡੀ ਰਾਹੁਲ ਦੀ ਟਰੈਕਟਰ ਰੈਲੀ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904