![ABP Premium](https://cdn.abplive.com/imagebank/Premium-ad-Icon.png)
Assembly Byelections: 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਅੱਜ
Assembly Byelections: ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ 'ਤੇ ਅੱਜ ਬੁੱਧਵਾਰ ਭਾਵ ਕਿ 10 ਜੁਲਾਈ ਨੂੰ ਜ਼ਿਮਨੀ ਚੋਣਾਂ ਪੈਣਗੀਆਂ।
![Assembly Byelections: 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਅੱਜ today assembly by election voting in these states on 13 seats Assembly Byelections: 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਅੱਜ](https://feeds.abplive.com/onecms/images/uploaded-images/2024/07/10/55089183600609582e1f87e31f129b7c1720575991741647_original.png?impolicy=abp_cdn&imwidth=1200&height=675)
Assembly Byelections: ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ 'ਤੇ ਅੱਜ ਬੁੱਧਵਾਰ ਭਾਵ ਕਿ 10 ਜੁਲਾਈ ਨੂੰ ਜ਼ਿਮਨੀ ਚੋਣਾਂ ਪੈਣਗੀਆਂ। ਜਿਨ੍ਹਾਂ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣੀਆਂ ਹਨ, ਉਨ੍ਹਾਂ 'ਚੋਂ ਕੁਝ ਸੀਟਾਂ ਤਾਂ ਲੋਕ ਸਭਾ ਚੋਣਾਂ ਤੋਂ ਬਾਅਦ ਖਾਲੀ ਹੋਈਆਂ ਹਨ। ਦਰਅਸਲ, ਕਈ ਵਿਧਾਇਕਾਂ ਨੇ ਸੰਸਦੀ ਚੋਣਾਂ 'ਚ ਹਿੱਸਾ ਲੈਣ ਲਈ ਵਿਧਾਇਕੀ ਛੱਡੀ ਸੀ, ਫਿਲਹਾਲ ਉਹ ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ ਹਨ। ਉੱਥੇ ਹੀ ਕੁਝ ਵਿਧਾਇਕਾਂ ਦੇ ਦਿਹਾਂਤ ਤੋਂ ਬਾਅਦ ਵਿਧਾਨ ਸਭਾ ਸੀਟਾਂ ਖਾਲੀ ਹੋਈਆਂ ਹਨ। ਜਿਸ ਤੋਂ ਬਾਅਦ ਨਵੇਂ ਵਿਧਾਇਕਾਂ ਨੂੰ ਚੁਣਨ ਲਈ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ।
ਇੱਥੇ ਪੈਣਗੀਆਂ ਵੋਟਾਂ
ਦੱਸ ਦਈਏ ਕਿ ਅੱਜ ਬਿਹਾਰ ਦੀ 1, ਮੱਧ ਪ੍ਰਦੇਸ਼ੀ ਦੀ 1, ਉੱਤਰਾਖੰਡ ਦੀਆਂ 2, ਪੰਜਾਬ ਦੀ 1, ਬੰਗਾਲ ਦੀਆਂ 4 ਤਾਮਿਲਨਾਡੂ ਦੀ 1, ਹਿਮਾਚਲ ਦੀਆਂ 3 ਸੀਟਾਂ 'ਤੇ ਵੋਟਾਂ ਪੈਣਗੀਆਂ। ਇਨ੍ਹਾਂ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਨੋਟੀਫਿਕੇਸ਼ਨ 14 ਜੂਨ ਨੂੰ ਜਾਰੀ ਹੋਇਆ ਸੀ, ਨਾਮਜ਼ਦਗੀ ਦੀ ਆਖਰੀ ਤਾਰੀਖ 21 ਜੂਨ ਰਹੀ ਅਤੇ ਸਕਰੂਟਨੀ ਵੀ 24 ਜੂਨ ਨੂੰ ਪੂਰੀ ਹੋ ਗਈ। ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਤਾਰੀਖ 26 ਜੂਨ ਤੈਅ ਕੀਤੀ ਗਈ ਸੀ। ਇਨ੍ਹਾਂ ਸਾਰੀਆਂ ਪ੍ਰਕਿਰਿਆਵਾਂ ਤੋਂ ਬਾਅਦ ਹੁਣ 10 ਜੁਲਾਈ ਨੂੰ ਵੋਟਾਂ ਪੈਣੀਆਂ ਹਨ, ਜਿਨ੍ਹਾਂ ਦੇ ਨਤੀਜੇ 13 ਜੁਲਾਈ ਨੂੰ ਆਉਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)