Indian Navy Day 2022: 4 ਦਸੰਬਰ ਭਾਰਤ ਲਈ ਬਹੁਤ ਮਹੱਤਵਪੂਰਨ ਦਿਨ ਮੰਨਿਆ ਜਾਂਦਾ ਹੈ। ਇਸ ਦੀ ਭਾਰਤੀ ਜਲ ਸੈਨਾ ਦਿਵਸ ਮਨਾਇਆ ਜਾਂਦਾ ਹੈ। ਦੱਸਣਯੋਗ ਹੈ ਕਿ ਭਾਰਤੀ ਜਲ ਸੈਨਾ ਦਿਵਸ ਹਰ ਸਾਲ 4 ਦਸੰਬਰ ਨੂੰ ਮਨਾਇਆ ਜਾਂਦਾ ਹੈ।
ਇਸ ਮੌਕੇ ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਦੇ ਨਾਲ ਸੀਡੀਐਸ ਜਨਰਲ ਅਨਿਲ ਚੌਹਾਨ, ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਅਤੇ ਉਪ ਸੈਨਾ ਮੁਖੀ ਲੈਫਟੀਨੈਂਟ ਜਨਰਲ ਬੀਐਸ ਰਾਜੂ ਨੇ ਨੇਵੀ ਦਿਵਸ ਮੌਕੇ ਕੌਮੀ ਜੰਗੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।


 


 






 


ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, ਸਾਰੇ ਜਲ ਸੈਨਾ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨੇਵੀ ਦਿਵਸ ਦੀਆਂ ਮੁਬਾਰਕਾਂ। ਭਾਰਤ ਵਿੱਚ ਸਾਨੂੰ ਸਾਡੇ ਅਮੀਰ ਸਮੁੰਦਰੀ ਇਤਿਹਾਸ 'ਤੇ ਮਾਣ ਹੈ। ਭਾਰਤੀ ਜਲ ਸੈਨਾ ਨੇ ਚੁਣੌਤੀ ਭਰੇ ਸਮਿਆਂ ਦੌਰਾਨ ਸਾਡੇ ਦੇਸ਼ ਦੀ ਦ੍ਰਿੜਤਾ ਨਾਲ ਰੱਖਿਆ ਕੀਤੀ ਹੈ ਅਤੇ ਆਪਣੀ ਮਾਨਵਤਾਵਾਦੀ ਭਾਵਨਾ ਦੁਆਰਾ ਆਪਣੇ ਆਪ ਨੂੰ ਵੱਖਰਾ ਕੀਤਾ ਹੈ।