ਰੂਹ ਕੰਬਾਉਣ ਵਾਲਾ ਅੱਜ ਦੇ ਦਿਨ ਦਾ ਇਤਿਹਾਸ, ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪਈਆਂ ਸੀ ਵੰਡੀਆਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1947 ’ਚ ਦੇਸ਼ ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1947 ’ਚ ਦੇਸ਼ ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਇਸ ਦੇ ਨਾਲ ਹੀ ਇਤਿਹਾਸ ਦੇ ਉਸ ਦੁਖਦਾਈ ਦੌਰ ਦੇ ਪੀੜਤਾਂ ਦੇ ਸਬਰ ਤੇ ਸਹਿਣਸ਼ੀਲਤਾ ਦੀ ਸ਼ਲਾਘਾ ਕੀਤੀ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ ਲੋਕਾਂ ਦੇ ਸੰਘਰਸ਼ ਤੇ ਕੁਰਬਾਨੀ ਦੀ ਯਾਦ ਵਿੱਚ 14 ਅਗਸਤ ਨੂੰ ‘ਵੰਡ ਯਾਦਗਾਰੀ ਦਿਵਸ’ ਵਜੋਂ ਮਨਾਇਆ ਜਾਵੇਗਾ।
Today, on #PartitionHorrorsRemembranceDay, I pay homage to all those who lost their lives during Partition , and applaud the resilience as well as grit of all those who suffered during that tragic period of our history.
— Narendra Modi (@narendramodi) August 14, 2022
ਬੇਸ਼ੱਕ ਅਸੀਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਵਜੋਂ ਮਨਾਉਂਦੇ ਹਾਂ ਪਰ 14 ਅਗਸਤ ਦੀ ਤਾਰੀਖ ਦੇਸ਼ ਦੇ ਇਤਿਹਾਸ ਵਿੱਚ ਹੰਝੂਆਂ ਨਾਲ ਲਿਖੀ ਹੋਈ ਹੈ। ਇਹ ਉਹ ਦਿਨ ਸੀ, ਜਦੋਂ ਦੇਸ਼ ਦੀ ਵੰਡ ਹੋਈ ਤੇ 14 ਅਗਸਤ 1947 ਨੂੰ ਪਾਕਿਸਤਾਨ ਨੂੰ ਵੱਖਰਾ ਦੇਸ਼ ਤੇ 15 ਅਗਸਤ 1947 ਨੂੰ ਭਾਰਤ ਨੂੰ ਆਜ਼ਾਦ ਐਲਾਨਿਆ ਗਿਆ ਸੀ।
ਇਸ ਵੰਡ ਵਿਚ ਨਾ ਸਿਰਫ ਭਾਰਤੀ ਉਪ ਮਹਾਂਦੀਪ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਸੀ ਬਲਕਿ ਬੰਗਾਲ ਨੂੰ ਵੀ ਵੰਡਿਆ ਗਿਆ ਸੀ ਤੇ ਬੰਗਾਲ ਦਾ ਪੂਰਬੀ ਹਿੱਸਾ ਭਾਰਤ ਤੋਂ ਵੱਖ ਹੋ ਕੇ ਪੂਰਬੀ ਪਾਕਿਸਤਾਨ ਬਣ ਗਿਆ ਸੀ, ਜੋ 1971 ਦੀ ਜੰਗ ਤੋਂ ਬਾਅਦ ਬੰਗਲਾਦੇਸ਼ ਬਣ ਗਿਆ ਸੀ।
ਬੇਸ਼ੱਕ ਇਹ ਦੇਸ਼ ਦੀ ਵੰਡ ਸੀ ਪਰ ਅਸਲ ਵਿੱਚ ਇਹ ਦਿਲਾਂ, ਪਰਿਵਾਰਾਂ, ਰਿਸ਼ਤਿਆਂ ਤੇ ਭਾਵਨਾਵਾਂ ਦੀ ਵੰਡ ਸੀ। ਭਾਰਤ ਦੀ ਵੰਡ ਦੇ ਜ਼ਖਮ ਸਦੀਆਂ ਤੱਕ ਰਿਸਦੇ ਰਹਿਣਗੇ ਤੇ ਆਉਣ ਵਾਲੀਆਂ ਨਸਲਾਂ ਤਾਰੀਖ਼ ਦੇ ਇਸ ਸਭ ਤੋਂ ਭਿਆਨਕ, ਦਰਦਨਾਕ ਤੇ ਖੂਨ ਭਿੱਜੇ ਦਿਨ ਦੀ ਟੀਸ ਨੂੰ ਮਹਿਸੂਸ ਕਰਦੀਆਂ ਰਹਿਣਗੀਆਂ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :