ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1947 ’ਚ ਦੇਸ਼ ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਇਸ ਦੇ ਨਾਲ ਹੀ ਇਤਿਹਾਸ ਦੇ ਉਸ ਦੁਖਦਾਈ ਦੌਰ ਦੇ ਪੀੜਤਾਂ ਦੇ ਸਬਰ ਤੇ ਸਹਿਣਸ਼ੀਲਤਾ ਦੀ ਸ਼ਲਾਘਾ ਕੀਤੀ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ ਲੋਕਾਂ ਦੇ ਸੰਘਰਸ਼ ਤੇ ਕੁਰਬਾਨੀ ਦੀ ਯਾਦ ਵਿੱਚ 14 ਅਗਸਤ ਨੂੰ ‘ਵੰਡ ਯਾਦਗਾਰੀ ਦਿਵਸ’ ਵਜੋਂ ਮਨਾਇਆ ਜਾਵੇਗਾ।









ਬੇਸ਼ੱਕ ਅਸੀਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਵਜੋਂ ਮਨਾਉਂਦੇ ਹਾਂ ਪਰ 14 ਅਗਸਤ ਦੀ ਤਾਰੀਖ ਦੇਸ਼ ਦੇ ਇਤਿਹਾਸ ਵਿੱਚ ਹੰਝੂਆਂ ਨਾਲ ਲਿਖੀ ਹੋਈ ਹੈ। ਇਹ ਉਹ ਦਿਨ ਸੀ, ਜਦੋਂ ਦੇਸ਼ ਦੀ ਵੰਡ ਹੋਈ ਤੇ 14 ਅਗਸਤ 1947 ਨੂੰ ਪਾਕਿਸਤਾਨ ਨੂੰ ਵੱਖਰਾ ਦੇਸ਼ ਤੇ 15 ਅਗਸਤ 1947 ਨੂੰ ਭਾਰਤ ਨੂੰ ਆਜ਼ਾਦ ਐਲਾਨਿਆ ਗਿਆ ਸੀ। 



ਇਸ ਵੰਡ ਵਿਚ ਨਾ ਸਿਰਫ ਭਾਰਤੀ ਉਪ ਮਹਾਂਦੀਪ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਸੀ ਬਲਕਿ ਬੰਗਾਲ ਨੂੰ ਵੀ ਵੰਡਿਆ ਗਿਆ ਸੀ ਤੇ ਬੰਗਾਲ ਦਾ ਪੂਰਬੀ ਹਿੱਸਾ ਭਾਰਤ ਤੋਂ ਵੱਖ ਹੋ ਕੇ ਪੂਰਬੀ ਪਾਕਿਸਤਾਨ ਬਣ ਗਿਆ ਸੀ, ਜੋ 1971 ਦੀ ਜੰਗ ਤੋਂ ਬਾਅਦ ਬੰਗਲਾਦੇਸ਼ ਬਣ ਗਿਆ ਸੀ। 


ਬੇਸ਼ੱਕ ਇਹ ਦੇਸ਼ ਦੀ ਵੰਡ ਸੀ ਪਰ ਅਸਲ ਵਿੱਚ ਇਹ ਦਿਲਾਂ, ਪਰਿਵਾਰਾਂ, ਰਿਸ਼ਤਿਆਂ ਤੇ ਭਾਵਨਾਵਾਂ ਦੀ ਵੰਡ ਸੀ। ਭਾਰਤ ਦੀ ਵੰਡ ਦੇ ਜ਼ਖਮ ਸਦੀਆਂ ਤੱਕ ਰਿਸਦੇ ਰਹਿਣਗੇ ਤੇ ਆਉਣ ਵਾਲੀਆਂ ਨਸਲਾਂ ਤਾਰੀਖ਼ ਦੇ ਇਸ ਸਭ ਤੋਂ ਭਿਆਨਕ, ਦਰਦਨਾਕ ਤੇ ਖੂਨ ਭਿੱਜੇ ਦਿਨ ਦੀ ਟੀਸ ਨੂੰ ਮਹਿਸੂਸ ਕਰਦੀਆਂ ਰਹਿਣਗੀਆਂ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ