Arvind Kejriwal: ਸੁਪਰੀਮ ਕੋਰਟ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਬਕਾਰੀ ਨੀਤੀ ਘੁਟਾਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰੀ ਖਿਲਾਫ ਪਟੀਸ਼ਨ 'ਤੇ ਸੁਣਵਾਈ ਹੋਵੇਗੀ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਮਾਮਲੇ ਦੀ ਸੁਣਵਾਈ ਕਰ ਸਕਦੀ ਹੈ। ਕੇਜਰੀਵਾਲ ਨੇ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੂੰ ਕਿਹਾ ਸੀ ਕਿ ਇਸ ਮਾਮਲੇ 'ਚ ਉਨ੍ਹਾਂ ਦੀ ਗੈਰ-ਕਾਨੂੰਨੀ ਗ੍ਰਿਫਤਾਰੀ ਆਜ਼ਾਦ ਅਤੇ ਨਿਰਪੱਖ ਚੋਣਾਂ ਅਤੇ ਸੰਘਵਾਦ 'ਤੇ ਆਧਾਰਿਤ ਲੋਕਤੰਤਰ ਦੇ ਸਿਧਾਂਤਾਂ 'ਤੇ ਹਮਲਾ ਹੈ।
ਉੱਥੇ ਹੀ ਕੇਸ ਵਿੱਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਦਾਇਰ ਈਡੀ ਦੇ ਜਵਾਬੀ ਹਲਫਨਾਮੇ ਦੇ ਜਵਾਬ ਵਿੱਚ ਕੇਜਰੀਵਾਲ ਨੇ ਕਿਹਾ ਸੀ ਕਿ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਉਨ੍ਹਾਂ ਦੀ ਗ੍ਰਿਫਤਾਰੀ ਦਾ ਤਰੀਕਾ ਅਤੇ ਸਮਾਂ, ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਨਾਲ ਮਨਮਾਨੀ ਹੋਣ ਵੱਲ ਇਸ਼ਾਰਾ ਕਰਦਾ ਹੈ।
ਇਹ ਵੀ ਪੜ੍ਹੋ: Gurdaspur News: ਛੁੱਟੀ 'ਤੇ ਘਰ ਆਏ ਫੌਜੀ ਦੀ ਸੜਕ ਹਾਦਸੇ 'ਚ ਹੋਈ ਮੌਤ, ਹੋਇਆ ਅੰਤਿਮ ਸੰਸਕਾਰ
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਉਨ੍ਹਾਂ ਦੀ ਰਿਹਾਇਸ਼ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਕੇਜਰੀਵਾਲ ਆਪਣੀ ਗ੍ਰਿਫ਼ਤਾਰੀ ਨੂੰ ਗੈਰਕਾਨੂੰਨੀ ਅਤੇ ਸਹੀ ਨਾ ਦੱਸਦੇ ਹੋਏ ਕੋਰਟ ਵਿੱਚ ਪਟੀਸ਼ਨ ਦਰਜ ਕਰ ਚੁੱਕੇ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਕਿਤੋਂ ਵੀ ਉਮੀਦ ਜਾਗਦੀ ਨਜ਼ਰ ਨਹੀਂ ਆ ਰਹੀ ਹੈ। ਪਰ ਅੱਜ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਹੋਵੇਗੀ ਜਿਸ ਤੋਂ ਬਾਅਦ ਪਤਾ ਲੱਗੇਗਾ ਕਿ ਆਖਿਰ ਅਦਾਲਤ ਕੀ ਫੈਸਲਾ ਕਰਦੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Akash Anand FIR: ਬਸਪਾ ਨੇਤਾ ਆਕਾਸ਼ ਆਨੰਦ ਦੇ ਖਿਲਾਫ FIR ਦਰਜ, BJP ਸਰਕਾਰ 'ਤੇ ਲਗਾਇਆ ਸੀ ਇਹ ਇਲਜ਼ਾਮ