Today Weather Forecast: ਕੜਾਕੇ ਦੀ ਠੰਢ ਦਾ ਸਾਹਮਣਾ ਕਰ ਰਹੇ ਉੱਤਰੀ ਭਾਰਤੀਆਂ ਨੂੰ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ 'ਚ ਸੀਤ ਲਹਿਰ ਦੀ ਸਥਿਤੀ 'ਚ ਕਮੀ ਆਉਣ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਅਤੇ ਇਸ ਦੇ ਨੇੜਲੇ ਇਲਾਕਿਆਂ 'ਚ ਤਾਪਮਾਨ 2 ਤੋਂ 3 ਡਿਗਰੀ ਤੱਕ ਵਧਣ ਦਾ ਅਨੁਮਾਨ ਲਾਇਆ ਹੈ। ਪਰ ਇਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ 20 ਜਨਵਰੀ ਦੀ ਰਾਤ ਨੂੰ ਪਹਾੜੀ ਖੇਤਰਾਂ ਵਿੱਚ ਪੱਛਮੀ ਗੜਬੜੀ ਹੋਣ ਵਾਲੀ ਹੈ, ਜੋ ਕਿ 25 ਜਨਵਰੀ ਤੱਕ ਰਹੇਗੀ। ਇਸ ਕਾਰਨ 21 ਜਨਵਰੀ ਤੋਂ ਪਹਾੜਾਂ 'ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਪੱਛਮੀ ਗੜਬੜੀ ਕਾਰਨ 23 ਤੋਂ 25 ਜਨਵਰੀ ਤੱਕ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਨ੍ਹਾਂ ਸੂਬਿਆਂ ‘ਚ ਪੈ ਸਕਦਾ ਮੀਂਹ
22 ਜਨਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼, ਜਦਕਿ 23 ਜਨਵਰੀ ਨੂੰ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। 24 ਅਤੇ 25 ਜਨਵਰੀ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। 22 ਜਨਵਰੀ ਨੂੰ ਦਿੱਲੀ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 23 ਅਤੇ 24 ਜਨਵਰੀ ਨੂੰ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। 25 ਜਨਵਰੀ ਨੂੰ ਵੀ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੱਛਮੀ ਉੱਤਰ ਪ੍ਰਦੇਸ਼ 'ਚ 23 ਜਨਵਰੀ ਨੂੰ ਕੁਝ ਇਲਾਕਿਆਂ 'ਚ ਜਦੋਂ ਕਿ 24 ਜਨਵਰੀ ਨੂੰ ਜ਼ਿਆਦਾਤਰ ਇਲਾਕਿਆਂ 'ਚ ਬਾਰਿਸ਼ ਹੋਵੇਗੀ। ਪੂਰਬੀ ਉੱਤਰ ਪ੍ਰਦੇਸ਼ ਵਿੱਚ 24 ਅਤੇ 25 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ: Punjab News: ਹੁਣ ਸਤਿਕਾਰ ਕਮੇਟੀਆਂ 'ਤੇ ਹੋਏਗਾ ਐਕਸ਼ਨ! ਸ਼੍ਰੋਮਣੀ ਕਮੇਟੀ ਨੇ ਡੀਜੀਪੀ ਨੂੰ ਲਿਖਿਆ ਪੱਤਰ
ਤਾਪਮਾਨ ‘ਚ ਵਾਧਾ
ਮੌਸਮ ਵਿਭਾਗ ਮੁਤਾਬਿਕ 19 ਅਤੇ 20 ਜਨਵਰੀ ਨੂੰ ਤਾਪਮਾਨ 'ਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ ਅਤੇ ਉਸ ਤੋਂ ਬਾਅਦ ਅਗਲੇ 3 ਦਿਨਾਂ ਤੱਕ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਵੀਰਵਾਰ (19 ਜਨਵਰੀ) ਨੂੰ ਉੱਤਰੀ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀਤ ਲਹਿਰ ਤੋਂ ਲੈ ਕੇ ਗੰਭੀਰ ਸੀਤ ਲਹਿਰ ਦੀ ਸਥਿਤੀ ਬਣੀ ਰਹੇਗੀ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ ਅਤੇ ਉੱਤਰੀ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਸੀਤ ਲਹਿਰ ਦੀ ਸਥਿਤੀ ਬਣਨ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਇਹ ਘੱਟ ਜਾਵੇਗੀ।
ਠੰਡਾ ਰਹੇਗਾ ਮੌਸਮ
ਪਿਛਲੇ 24 ਘੰਟਿਆਂ ਦੌਰਾਨ ਦਿੱਲੀ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਜ਼ਿਆਦਾਤਰ ਥਾਵਾਂ 'ਤੇ ਘੱਟੋ-ਘੱਟ ਤਾਪਮਾਨ 1 ਤੋਂ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜਸਥਾਨ ਦੇ ਸੀਕਰ ਦੇ ਚੁਰੂ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 1.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।