ਪੜਚੋਲ ਕਰੋ

ਕਿਸਾਨਾਂ ਨੇ ਸਰਕਾਰ ਦਾ ਪ੍ਰਸਤਾਵ ਠੁਕਰਾਇਆ, 12 ਦਸੰਬਰ ਲਈ ਕਰ ਦਿੱਤਾ ਵੱਡਾ ਐਲਾਨ

ਕਿਸਾਨ ਲੀਡਰ ਦਰਸ਼ਨ ਪਾਲ ਨੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ 12 ਦਸੰਬਰ ਨੂੰ ਆਗਰਾ-ਦਿੱਲੀ ਐਕਸਪ੍ਰੈਸ ਵੇਅ ਨੂੰ ਬੰਦ ਕੀਤਾ ਜਾਵੇਗਾ ਤੇ ਉਸ ਦਿਨ ਦੇਸ਼ ਦੇ ਕਿਸੇ ਵੀ ਟੋਲ ਪਲਾਜ਼ਾ 'ਤੇ ਕੋਈ ਟੈਕਸ ਨਹੀਂ ਦਿੱਤਾ ਜਾਵੇਗਾ।

ਨਵੀਂ ਦਿੱਲੀ: ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤਕ ਸਰਕਾਰ ਤਿੰਨਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦੀ ਮੰਗ ਸਵੀਕਾਰ ਨਹੀਂ ਕਰਦੀ ਉਦੋਂ ਤਕ ਉਹ ਅੰਦੋਲਨ ਜਾਰੀ ਰੱਖਣਗੇ ਤੇ ਇਸ ਨੂੰ ਹੋਰ ਤੇਜ਼ ਕਰਨਗੇ। ਉੱਥੇ ਹੀ ਰਾਹੁਲ ਗਾਂਧੀ ਤੇ ਸ਼ਰਦ ਪਵਾਰ ਸਮੇਤ ਹੋਰ ਪੰਜ ਲੀਡਰਾਂ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਖੇਤੀ ਕਾਨੂੰਨ ਨੂੰ ਵਾਪਸ ਲਏ ਜਾਣ ਦੀ ਮੰਗ ਕੀਤੀ।

1. ਸਰਕਾਰ ਨੇ ਘੱਟ ਤੋਂ ਘੱਟ ਸੱਤ ਮੁੱਦਿਆਂ 'ਤੇ ਜ਼ਰੂਰੀ ਸੋਧ ਦਾ ਪ੍ਰਸਤਾਵ ਦਿੱਤਾ। ਜਿਸ 'ਚ ਇਕ ਮੰਡੀ ਵਿਵਸਥਾ ਨੂੰ ਕਮਜ਼ੋਰ ਬਣਾਉਣ ਦੇ ਖਦਸ਼ਿਆਂ ਨੂੰ ਦੂਰ ਕਰਨ ਬਾਰੇ ਹੈ। ਸਰਕਾਰ ਨੇ ਕਿਹਾ ਕਿ ਸਤੰਬਰ 'ਚ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਬਾਰੇ ਉਨ੍ਹਾਂ ਦੇ ਫਿਕਰਾਂ ਤੇ ਉਹ ਲੋੜੀਂਦਾ ਸਪਸ਼ਟੀਕਰਨ ਦੇਣ ਲਈ ਤਿਆਰ ਹਨ।

2. ਸਰਕਾਰ ਵੱਲੋਂ ਪ੍ਰਸਤਾਵ ਮਿਲਣ ਤੋਂ ਬਾਅਦ ਕਿਸਾਨ ਲੀਡਰਾਂ ਨੇ ਕਿਹਾ ਕਿ ਸਰਕਾਰ ਦੇ ਪ੍ਰਸਤਾਵ 'ਚ ਕੁਝ ਵੀ ਨਵਾਂ ਨਹੀਂ ਹੈ ਤੇ ਉਹ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ।

3. ਕਿਸਾਨ ਜਥੇਬੰਦੀਆਂ ਵੱਲੋਂ ਪ੍ਰਸਤਾਵ ਠੁਕਰਾਏ ਜਾਣ ਤੋਂ ਬਾਅਦ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਬੈਠਕ ਕੀਤੀ। ਅਮਿਤ ਸ਼ਾਹ ਨੇ ਮੰਗਲਵਾਰ ਨੂੰ 13 ਕਿਸਾਨ ਜਥੇਬੰਦੀਆਂ ਦੇ ਨਾਲ ਬੈਠਕ ਕੀਤੀ ਸੀ।

4. ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਦੀ ਰਾਤ ਕਿਸਾਨ ਜਥੇਬੰਦੀਆਂ ਦੇ 13 ਲੀਡਰਾਂ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਸੀ ਕਿ ਸਰਕਾਰ ਤਿੰਨ ਖੇਤੀ ਕਾਨੂੰਨਾਂ ਸਬੰਧੀ ਕਿਸਾਨਾਂ ਵੱਲੋਂ ਚੁੱਕੇ ਗਏ ਮਹੱਤਵਪੂਰਨ ਮੁੱਦਿਆਂ 'ਤੇ ਇਕ ਮਸੌਦਾ ਪ੍ਰਸਤਾਵ ਭੇਜੇਗੀ। ਹਾਲਾਂਕਿ ਕਿਸਾਨ ਲੀਡਰਾਂ ਦੇ ਨਾਲ ਬੈਠਕ 'ਚ ਕੋਈ ਨਤੀਜਾ ਨਹੀਂ ਨਿੱਕਲਿਆ ਸੀ। ਜੋ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਜ਼ੋਰ ਦੇ ਰਹੇ ਹਨ।

5. ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕੈਬਨਿਟ ਦੀ ਬੈਠਕ ਤੋਂ ਬਾਅਦ ਅੱਜ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਚਿੰਤਾਵਾਂ ਪ੍ਰਤੀ ਸੰਵਦੇਨਸ਼ੀਲ ਹੈ। ਉਨ੍ਹਾਂ ਕਿਸਾਨਾਂ ਦੇ ਨਾਲ ਜਾਰੀ ਵਾਰਤਾ ਨੂੰ ਕਾਰਜ ਪ੍ਰਗਤੀ 'ਤੇ ਹੈ ਦੱਸਿਆ ਤੇ ਭਰੋਸਾ ਜਤਾਉਂਦਿਆਂ ਕਿਹਾ ਇਸ ਦੇ ਜਲਦ ਨਤੀਜੇ ਆਉਣਗੇ।

6. ਖੇਤੀ ਕਾਨੂੰਨਾਂ ਨੂੰ ਲੈਕੇ ਜਾਰੀ ਕਿਸਾਨਾਂ ਦੇ ਅੰਦੋਲਨ ਦੇ ਵਿਚ ਅੱਜ ਰਾਹੁਲ, ਸ਼ਰਦ ਪਵਾਰ ਸਮੇਤ ਪੰਜ ਵਿਰੋਧੀ ਲੀਡਰਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਤਿੰਨ ਖੇਤੀ ਕਾਨੂੰਨਾਂ ਸਬੰਧੀ ਵਿਚਾਰਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਾਨੂੰਨ ਰੱਦ ਕੀਤੇ ਜਾਣ ਦੀ ਅਪੀਲ ਕੀਤੀ।

7. ਸਰਕਾਰ ਵੱਲੋਂ ਮਸੌਦਾ ਪ੍ਰਸਤਾਵ 13 ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੂੰ ਭੇਜਿਆ ਗਿਆ ਹੈ। ਜਿੰਨ੍ਹਾਂ ਟਚ ਬੀਕੇਯੂ ਦੇ ਜੋਗਿੰਦਰ ਸਿੰਘ ਉਗਰਾਹਾਂ ਵੀ ਸ਼ਾਮਲ ਹਨ। ਇਹ ਜਥੇਬੰਦੀਆਂ ਕਰੀਬ 40 ਅੰਦੋਲਨਕਾਰੀ ਜਥੇਬੰਦੀਆਂ 'ਚੋਂ ਸਭ ਤੋਂ ਵੱਡੇ ਜਥੇਬੰਦੀਆਂ 'ਚ ਸ਼ਾਮਲ ਹਨ।

8. ਕਿਸਾਨ ਲੀਡਰ ਸ਼ਿਵ ਕੁਮਾਰ ਕੱਕਾ ਨੇ ਕਿਹਾ ਕਿ ਜੇਕਰ ਤਿੰਨੇ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਇਕ ਤੋਂ ਬਾਅਦ ਇਕ ਦਿੱਲੀ ਦੀਆਂ ਸੜਕਾਂ ਬੰਦ ਕੀਤੀਆਂ ਜਾਣਗੀਆਂ ਤੇ ਕਿਸਾਨ ਸਿੰਘੂ ਬਾਰਡਰ ਪਾਰ ਕਰਕੇ ਦਿੱਲੀ 'ਚ ਦਾਖਲ ਹੋਣ ਦਾ ਫੈਸਲਾ ਵੀ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਤਿੰਨਾਂ ਖੇਤੀ ਕਾਨੂੰਨਾਂ ਨੂੰ ਲੈਕੇ ਕੇਂਦਰ ਸਰਕਾਰ ਨਾਲ ਅਗਲੇ ਦੌਰ ਦੀ ਵਾਰਤਾ 'ਤੇ ਅਜੇ ਕੋਈ ਫੈਸਲਾ ਨਹੀਂ ਕੀਤਾ ਗਿਆ।

9. ਕੱਕਾ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ 14 ਦਸੰਬਰ ਨੂੰ ਸੂਬਿਆਂ 'ਚ ਜ਼ਿਲ੍ਹਾ ਦਫਤਰਾਂ ਦਾ ਘਿਰਾਉ ਕਰਨਗੇ ਤੇ 12 ਦਸੰਬਰ ਨੂੰ ਦਿੱਲੀ-ਜੈਪੁਰ ਰਾਜਮਾਰਗ ਬੰਦ ਕੀਤਾ ਜਾਵੇਗਾ।

10. ਕਿਸਾਨ ਲੀਡਰ ਦਰਸ਼ਨ ਪਾਲ ਨੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ 12 ਦਸੰਬਰ ਨੂੰ ਆਗਰਾ-ਦਿੱਲੀ ਐਕਸਪ੍ਰੈਸ ਵੇਅ ਨੂੰ ਬੰਦ ਕੀਤਾ ਜਾਵੇਗਾ ਤੇ ਉਸ ਦਿਨ ਦੇਸ਼ ਦੇ ਕਿਸੇ ਵੀ ਟੋਲ ਪਲਾਜ਼ਾ 'ਤੇ ਕੋਈ ਟੈਕਸ ਨਹੀਂ ਦਿੱਤਾ ਜਾਵੇਗਾ।

ਬਿਕਰਮ ਮਜੀਠੀਆ ਨੇ ਮੋਦੀ ਸਰਕਾਰ ਨੂੰ ਇੰਝ ਪਾਈਆਂ ਲਾਹਨਤਾਂ, ਕਿਸਾਨ ਅੰਦੋਲਨ ਦੀ ਕੀਤੀ ਹਮਾਇਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾਦਿਲਜੀਤ ਦੀ ਹੱਕ ਚ ਬੋਲੇ ਜਾਵੇਦ ਅਲੀ  , ਭਾਰਤ 'ਚ ਸ਼ੋਅਜ਼ ਬਾਰੇ ਬੋਲੇ ਸੀ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget