ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਰੈਲੀ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦਿੱਲੀ ਪੁਲਿਸ ਨਾਲ ਮੁਲਾਕਾਤ ਕਰ ਰਹੇ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਦਿੱਲੀ ਵਿੱਚ ਅਮਨ-ਕਾਨੂੰਨ ਦੀ ਜ਼ਿੰਮੇਵਾਰੀ ਪੁਲਿਸ ਦੀ ਹੈ।


ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੁਪਹਿਰ 12 ਵਜੇ ਤੋਂ ਬਾਅਦ ਪੁਲਿਸ ਹੈੱਡਕੁਆਰਟਰ ਪਹੁੰਚੇ ਹਨ ਜਿੱਥੇ ਉਹ ਦਿੱਲੀ ਪੁਲਿਸ ਦੇ ਕੰਮ ਦੀ ਸਮੀਖਿਆ ਕਰਨਗੇ ਤੇ ਇਸ ਨੂੰ ਬਿਹਤਰ ਬਣਾਉਣ ਦੇ ਤਰੀਕੇ ਬਾਰੇ ਵਿਚਾਰ ਵਟਾਂਦਰਾ ਕਰਨਗੇ।

ਇਸ ਦੇ ਨਾਲ ਹੀ ਦੱਸ ਦਈਏ ਕਿ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਕਾਰ ਮੀਟਿੰਗ ਜਾਰੀ ਹੈ। ਦੋਵਾਂ ਧਿਰਾਂ 'ਚ ਇਹ ਮੀਟਿੰਗ ਸਿੰਘੂ ਬਾਰਡਰ ਨੇੜੇ ਹੋਟਲ ਵਿੱਚ ਚੱਲ ਰਹੀ ਹੈ। ਬੀਤੀ ਸ਼ਾਮ ਵੀ ਦਿੱਲੀ ਪੁਲਿਸ ਅਧਿਕਾਰੀਆਂ ਨੇ ਸਿੰਘੂ ਜਾ ਕੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ।

ਇਹ ਵੀ ਪੜ੍ਹੋCorona Vaccination in Punjab: ਕੋਰੋਨਾ ਟੀਕਾਕਰਣ 'ਚ ਪਿਛੜਿਆ ਪੰਜਾਬ, ਆਖਰ ਕੋਰੋਨਾ ਵੈਕਸੀਨ ਲਗਵਾਉਣ ਤੋਂ ਕਿਉਂ ਘਬਰਾ ਰਹੇ ਲੋਕ

ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ '26 ਜਨਵਰੀ ਨੂੰ ਦਿੱਲੀ 'ਚ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ 'ਚ ਕਿਸਾਨ ਪਰੇਡ ਦਿੱਲੀ 'ਚ ਹੋਣ ਤੋਂ ਰੋਕਣ ਲਈ ਪਟੀਸ਼ਨ ਦਾਇਰ ਕੀਤੀ ਹੋਈ ਹੈ। ਇਸ 'ਤੇ 18 ਜਨਵਰੀ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਸੀ ਦਿੱਲੀ ਪੁਲਿਸ ਪਹਿਲਾਂ ਖ਼ੁਦ ਫੈਸਲਾ ਲਵੇ।

ਇਸ ਤੋਂ ਬਾਅਦ ਹੁਣ ਬੁੱਧਵਾਰ ਨੂੰ ਮੁੜ ਸੁਪਰੀਮ ਕੋਰਟ 'ਚ ਇਸ ਪਟੀਸ਼ਨ 'ਤੇ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਕਿਸਾਨ ਵੀ ਕਹਿ ਚੁੱਕੇ ਹਨ ਕਿ ਉਹ ਹਰ ਹਾਲ 'ਚ ਦਿੱਲੀ 'ਚ ਟਰੈਕਟਰ ਪਰੇਡ ਕੱਢਣਗੇ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904