ਸੁਲਤਾਨਪੁਰ : ਉੱਤਰ ਪ੍ਰਦੇਸ਼ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਸੁਲਤਾਨਪੁਰ ਜ਼ਿਲ੍ਹੇ 'ਚ ਐਤਵਾਰ ਦੇਰ ਰਾਤ ਪੂਰਵਾਚਲ ਐਕਸਪ੍ਰੈੱਸ ਵੇ 'ਤੇ ਵੱਡਾ ਹਾਦਸਾ ਹੋ ਗਿਆ। ਜਿੱਥੇ ਇਕ ਤੇਜ਼ ਰਫਤਾਰ ਕਾਰ ਡਿਵਾਈਡਰ ਨਾਲ ਟਕਰਾ ਕੇ ਅੱਗ ਦਾ ਗੋਲਾ ਬਣ ਗਈ। ਇਸ ਹਾਦਸੇ 'ਚ ਕਾਰ ਸਵਾਰ 4 ਲੋਕਾਂ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ।
ਫਾਇਰ ਬ੍ਰਿਗੇਡ ਦੇ ਕਰਮੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਪਰ ਉਦੋ ਤਕ ਚਾਰੋਂ ਲੋਕ ਜ਼ਿੰਦਾ ਸੜ ਕੇ ਮਰ ਚੁੱਕੇ ਸੀ। ਦੱਸਿਆ ਜਾ ਰਿਹਾ ਹੈ ਕਿ ਸੀਐਨਜੀ ਕਾਰ ਸੀ ਤੇ ਲਖਨਊ ਵੱਲੋਂ ਆ ਰਹੀ ਸੀ।
ਨਾਲ ਹੀ ਪੁਲਿਸ ਮ੍ਰਿਤਕਾਂ ਦੀ ਸ਼ਨਾਖਤ ਕਰਨ 'ਚ ਲੱਗੀ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਪੂਰਵਾਂਚਲ ਐਕਸਪ੍ਰੈੱਸ ਵੇਅ 'ਤੇ ਇਕ ਕਾਰ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਕਾਰਨ ਧਮਾਕਾ ਹੋਇਆ ਅਤੇ ਕਾਰ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕਾਰ 'ਚ ਬੈਠੇ ਚਾਰ ਲੋਕਾਂ ਨੂੰ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ ਅਤੇ ਉਹ ਜ਼ਿੰਦਾ ਸੜ ਗਏ।
ਫਾਇਰ ਫਾਈਟਰਜ਼ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤਕ ਚਾਰੋਂ ਲੋਕ ਜ਼ਿੰਦਾ ਸੜ ਚੁੱਕੇ ਸਨ। ਇਕ ਮ੍ਰਿਤਕ ਦੀ ਪਛਾਣ ਹੋ ਗਈ ਹੈ। ਉਹ ਲਖਨਊ ਦਾ ਰਹਿਣ ਵਾਲਾ ਸੀ। ਪੁਲਿਸ ਨੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਬਾਕੀ ਦੋ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਕਾਰ 'ਚ ਸਵਾਰ ਵਿਅਕਤੀ ਮਦਦ ਲਈ ਰੌਲਾ ਪਾਉਂਦੇ ਰਹੇ ਪਰ ਅੱਗ 'ਚ ਕਿਸੇ ਨੇ ਵੀ ਉਨ੍ਹਾਂ ਨੂੰ ਬਚਾਉਣ ਦੀ ਹਿੰਮਤ ਨਹੀਂ ਜਤਾਈ।
ਇਹ ਪੂਰਾ ਮਾਮਲਾ ਗੋਸਾਈਗੰਜ ਥਾਣਾ ਖੇਤਰ ਦੇ ਅਰਵਲ ਕਿਰੀ ਕਰਾਵਤ ਪਿੰਡ ਦਾ ਹੈ। ਐਤਵਾਰ ਸ਼ਾਮ ਕਰੀਬ 7 ਵਜੇ ਲਖਨਊ ਤੋਂ ਗਾਜ਼ੀਪੁਰ ਜਾ ਰਹੀ ਇਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਚਸ਼ਮਦੀਦਾਂ ਮੁਤਾਬਕ ਡਿਵਾਈਡਰ ਨਾਲ ਟਕਰਾਉਂਦੇ ਹੀ ਕਾਰ ਨੂੰ ਅੱਗ ਲੱਗ ਗਈ। ਇਸ ਕਾਰਨ ਕਾਰ 'ਚ ਹੀ ਸੜ ਕੇ ਕਾਰ 'ਚ ਸਵਾਰ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਪੁੱਜੇ ਯੂਪੀਡੀਏ ਦੇ ਸੁਰੱਖਿਆ ਮੁਲਾਜ਼ਮਾਂ ਨੇ ਸੜਕ ਹਾਦਸੇ ਦੀ ਸੂਚਨਾ ਸਥਾਨਕ ਪੁਲੀਸ ਨੂੰ ਦਿੱਤੀ। ਇਸ ਤੋਂ ਬਾਅਦ ਗੋਸਾਈਗੰਜ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਫਿਲਹਾਲ ਪੁਲਿਸ ਘਟਨਾ ਦੀ ਜਾਂਚ 'ਚ ਲੱਗੀ ਹੋਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490