ਤੜਕਸਾਰ ਮੀਂਹ ਕਰਕੇ ਹੋਇਆ ਵੱਡਾ ਹਾਦਸਾ, ਪਲਟੀ ਰੋਡਵੇਜ਼ ਦੀ ਬੱਸ, 40 ਲੋਕ ਜ਼ਖਮੀ
ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਬਚਾਅ ਟੀਮ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।

ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਵਿੱਚ ਇੱਕ ਰੋਡਵੇਜ਼ ਬੱਸ ਦੇ ਪਲਟਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ 40 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਬਚਾਅ ਟੀਮ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।
ਸ਼ੁਰੂਆਤੀ ਜਾਣਕਾਰੀ ਅਨੁਸਾਰ, ਮੰਗਲਵਾਰ ਸਵੇਰੇ ਹਿਮਾਚਲ ਰੋਡਵੇਜ਼ ਦੀ ਇੱਕ ਬੱਸ ਨਾਲਾਗੜ੍ਹ ਵਿੱਚ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਪਲਟ ਗਈ। ਬੱਸ ਨਾਲਾਗੜ੍ਹ ਤੋਂ ਜਾ ਰਹੀ ਸੀ, ਜਦੋਂ ਇੱਕ ਤੇਜ਼ ਮੋੜ 'ਤੇ ਡਰਾਈਵਰ ਨੇ ਆਪਣਾ ਕੰਟਰੋਲ ਗੁਆ ਦਿੱਤਾ ਤੇ ਬੱਸ ਸੜਕ ਦੇ ਕਿਨਾਰੇ ਪਲਟ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 40 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਨਾਲਾਗੜ੍ਹ ਦੇ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।






















