Kanpur Bus Accident: ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਐਤਵਾਰ ਰਾਤ ਇੱਕ ਵੱਡੀ ਘਟਨਾ ਵਾਪਰੀ। ਦਰਅਸਲ ਘੰਟਾਘਰ ਤੋਂ ਟਾਟਮਿਲ ਚੌਰਾਹੇ ਵੱਲ ਜਾ ਰਹੀ ਇੱਕ ਇਲੈਕਟ੍ਰਿਕ ਬੱਸ ਬੇਕਾਬੂ ਹੋ ਗਈ ਤੇ ਕਈ ਵਾਹਨਾਂ ਨੂੰ ਟੱਕਰ ਮਾਰਦੀ ਹੋਈ ਅੱਗੇ ਮਾਰਦੀ ਹੋਈ ਅੱਗੇ ਵਧੀ। ਇਹ ਘਟਨਾ ਰਾਤ ਕਰੀਬ 11:30 ਵਜੇ ਟਾਟਮਿੱਲ ਚੌਰਾਹੇ ਨੇੜੇ ਵਾਪਰੀ।

ਇਸ ਦੇ ਨਾਲ ਹੀ ਹਾਦਸੇ ਤੋਂ ਬਾਅਦ ਪੂਰੇ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੂਰਬੀ ਕਾਨਪੁਰ ਦੇ ਡੀਸੀਪੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਤੇ ਐਂਬੂਲੈਂਸ ਨੂੰ ਮੌਕੇ 'ਤੇ ਭੇਜਿਆ ਗਿਆ। ਇਸ ਹਾਦਸੇ 'ਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਦਕਿ ਪੁਲਿਸ ਬੱਸ ਚਲਾ ਰਹੇ ਡਰਾਈਵਰ ਦੀ ਭਾਲ ਅਤੇ ਰਾਹਤ ਕਾਰਜਾਂ 'ਚ ਲੱਗੀ ਹੋਈ ਹੈ।


 





ਡਰਾਈਵਰ ਤੋਂ ਹੋਈ ਗਲਤੀ
ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਇਸ ਸਾਰੀ ਘਟਨਾ 'ਚ ਬੱਸ ਡਰਾਈਵਰ ਦੀ ਗਲਤੀ ਹੈ। ਫਿਲਹਾਲ ਪੁਲਿਸ ਉੱਥੇ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਰਾਹੀਂ ਕਿਹਾ, 'ਕਾਨਪੁਰ 'ਚ ਬੱਸ ਹਾਦਸੇ 'ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਤੋਂ ਬਹੁਤ ਦੁਖੀ ਹਾਂ। ਇਸ ਘਟਨਾ ਵਿੱਚ ਜਿਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖਮੀ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।





ਪ੍ਰਿਅੰਕਾ ਗਾਂਧੀ ਵਾਡਰਾ ਨੇ ਦੁੱਖ ਪ੍ਰਗਟ ਕੀਤਾ ਹੈ
ਇਸ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀ ਉਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਲਿਖਿਆ ਕਿ ਕਾਨਪੁਰ ਤੋਂ ਸੜਕ ਹਾਦਸੇ ਤੋਂ ਬਹੁਤ ਹੀ ਦੁਖਦਾਈ ਖਬਰ ਮਿਲੀ ਹੈ। ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਜ਼ਖਮੀ ਜਲਦੀ ਠੀਕ ਹੋ ਜਾਣ।





ਇਸ ਦੇ ਨਾਲ ਹੀ ਯੋਗੀ ਆਦਿਤਿਆਨਾਥ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਨਪੁਰ 'ਚ ਸੜਕ ਹਾਦਸੇ 'ਚ ਲੋਕਾਂ ਦੀ ਮੌਤ ਬਹੁਤ ਦੁਖਦ ਹੈ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ੇ। ਪ੍ਰਸ਼ਾਸਨ ਨੂੰ ਜ਼ਖਮੀਆਂ ਨੂੰ ਹਰ ਸੰਭਵ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904