ਦਰਦਨਾਕ ਸੜਕ ਹਾਦਸਾ! ਸ਼ਮਸ਼ਾਨਘਾਟ ਜਾਂਦੇ ਸਮੇਂ ਦੋ ਵਾਹਨਾਂ ਦੀ ਆਪਸੀ ਟੱਕਰ ‘ਚ 18 ਲੋਕਾਂ ਦੀ ਮੌਤ, ਕਈ ਜ਼ਖ਼ਮੀ
ਲੋਕਾਂ ਦਾ ਕਹਿਣਾ ਹੈ ਕਿ ਸੜਕ ਦਾ ਬੁਰਾ ਹਾਲ ਸੀ ਅਤੇ ਧੁੰਦ ਵੀ ਸੀ ਪਰ ਡਰਾਈਵਰ ਮੈਟਾਡੋਰ ਨੂੰ ਤੇਜ਼ ਰਫਤਾਰ ਨਾਲ ਚਲਾ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਬੰਗਾਲ ਦੇ ਨਾਦੀਆ ਜ਼ਿਲ੍ਹੇ 'ਚ ਇਕ ਭਿਆਨਕ ਸੜਕ ਹਾਦਸੇ 'ਚ 18 ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਗਏ। ਇਹ ਹਾਦਸਾ ਸ਼ਨੀਵਾਰ ਦੇਰ ਰਾਤ ਵਾਪਰਿਆ। ਹਾਦਸੇ 'ਚ ਕਈ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।
ਇਹ ਘਟਨਾ ਉਦੋਂ ਵਾਪਰੀ ਜਦੋਂ ਉੱਤਰੀ 24 ਪਰਗਨਾ ਦੇ ਬਾਗਦਾ ਤੋਂ 35-40 ਲੋਕ ਮ੍ਰਿਤਕ ਦੇਹ ਨੂੰ ਲੈ ਕੇ ਨਾਦੀਆ ਜ਼ਿਲ੍ਹੇ ਦੇ ਨਵਦੀਪ ਸ਼ਮਸ਼ਾਨਘਾਟ ਜਾ ਰਹੇ ਸਨ। ਜਦੋਂ ਉਹ ਹੰਸਾਂਵਾਲੀ ਦੇ ਫੁਲਬਾੜੀ ਇਲਾਕੇ ਕੋਲ ਪਹੁੰਚੇ ਤਾਂ ਸੜਕ ਦੇ ਕਿਨਾਰੇ ਖੜ੍ਹੇ ਪੱਥਰਾਂ ਨਾਲ ਭਰੇ ਟਰੱਕ ਦੀ ਤੇਜ਼ ਰਫ਼ਤਾਰ ਮੈਟਾਡੋਰ ਨਾਲ ਟੱਕਰ ਹੋ ਗਈ। ਜਿਸ ਕਾਰਨ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕਈ ਜ਼ਖਮੀ ਹੋ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਗੱਡੀ 'ਚੋਂ ਬਾਹਰ ਕੱਢਿਆ, ਜਦਕਿ ਕੁਝ ਲੋਕ ਗੱਡੀ 'ਚ ਬੁਰੀ ਤਰ੍ਹਾਂ ਫਸ ਗਏ। ਆਸਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਤੁਰੰਤ ਰਾਹਤ ਕਾਰਜ ਕੀਤੇ, ਇਨ੍ਹਾਂ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ 18 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਲੋਕਾਂ ਦਾ ਕਹਿਣਾ ਹੈ ਕਿ ਸੜਕ ਦਾ ਬੁਰਾ ਹਾਲ ਸੀ ਅਤੇ ਧੁੰਦ ਵੀ ਸੀ ਪਰ ਡਰਾਈਵਰ ਮੈਟਾਡੋਰ ਨੂੰ ਤੇਜ਼ ਰਫਤਾਰ ਨਾਲ ਚਲਾ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਸ਼ੈਰੀ ਮਾਨ ਦਾ ਪਾਕਿਸਤਾਨੀ ਕੁੜੀ ਨਾਲ ਵਿਆਹ? ਸ਼ੈਰੀ ਨੇ ਖੁੱਲ੍ਹੇਆਮ ਕੀਤਾ ਪਿਆਰ ਦਾ ਇਜ਼ਹਾਰ
ਪੁਰਾਣੀ ਕਾਰ ਦੇ ਇੰਝ ਵੱਟੋ ਵੱਧ ਪੈਸੇ, ਇਸ ਤਰਕੀਬ ਨਾਲ ਹੋਏਗਾ ਫਾਇਦਾ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: