Jammu Bus Accident: ਜੰਮੂ 'ਚ ਦਰਦਨਾਕ ਸੜਕ ਹਾਦਸਾ, ਵੈਸ਼ਨੋ ਦੇਵੀ ਜਾ ਰਹੀ ਬੱਸ ਖਾਈ 'ਚ ਡਿੱਗੀ, 7 ਦੀ ਮੌਤ
Jammu Bus Accident: ਜੰਮੂ ਦੇ ਝੱਜਰ ਕੋਟਲੀ ਇਲਾਕੇ ਵਿੱਚ ਇੱਕ ਭਿਆਨਕ ਬੱਸ ਹਾਦਸਾ ਵਾਪਰਿਆ ਹੈ, ਜਿਸ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ।
Jammu Bus Accident: ਜੰਮੂ ਵਿੱਚ ਇੱਕ ਭਿਆਨਕ ਬੱਸ ਹਾਦਸਾ ਵਾਪਰਿਆ, ਜਿਸ ਵਿੱਚ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਝੱਜਰ ਕੋਟਲੀ ਇਲਾਕੇ ਦੀ ਹੈ ਜਿੱਥੇ ਸਵਾਰੀਆਂ ਨਾਲ ਭਰੀ ਬੱਸ ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਸੀ । ਦੱਸਿਆ ਜਾ ਰਿਹਾ ਹੈ ਕਿ ਇਹ ਵੱਡਾ ਹਾਦਸਾ ਡਰਾਈਵਰ ਵੱਲੋਂ ਬੱਸ ਤੋਂ ਕੰਟਰੋਲ ਖੋਹਣ ਕਾਰਨ ਵਾਪਰਿਆ। ਕੰਟਰੋਲ ਗੁਆ ਚੁੱਕੀ ਬੱਸ ਸਿੱਧਾ ਜਾ ਕੇ ਖਾਈ 'ਚ ਜਾ ਡਿੱਗੀ।
ਘਟਨਾ ਤੋਂ ਬਾਅਦ ਮੌਕੇ 'ਤੇ ਚੀਕ ਚਿਹਾੜਾ ਪੈ ਗਿਆ। ਮੌਕੇ 'ਤੇ ਪੁੱਜੀ ਪੁਲਿਸ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਅਤੇ ਸਾਰੇ ਜ਼ਖਮੀਆਂ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ। ਇਸ ਘਟਨਾ 'ਚ ਹੁਣ ਤੱਕ 7 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਬੱਸ 'ਚ ਕਰੀਬ 70-75 ਲੋਕ ਸਵਾਰ ਸਨ, ਜਿਨ੍ਹਾਂ 'ਚੋਂ ਕੁਝ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਕੁਝ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
#WATCH | J&K | A bus from Amritsar to Katra fell into a gorge in Jammu. As per Jammu DC, 7 peopled died and 4 critically injured; 12 others also sustained injuries.
— ANI (@ANI) May 30, 2023
Visuals from the spot. pic.twitter.com/iSse58ovos
ਤਾਜ਼ਾ ਜਾਣਕਾਰੀ ਅਨੁਸਾਰ 4 ਗੰਭੀਰ ਜ਼ਖਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 12 ਹੋਰ ਜ਼ਖ਼ਮੀਆਂ ਨੂੰ ਸਥਾਨਕ ਪੀਐਚਸੀ ਭੇਜਿਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਬੱਸ ਵਿੱਚ ਵੈਸ਼ਨੋ ਦੇਵੀ ਦੇ ਯਾਤਰੀ ਵੀ ਸਵਾਰ ਸਨ
ਪੁਲਿਸ ਸੂਤਰਾਂ ਮੁਤਾਬਕ ਬੱਸ ਹਾਦਸਾ ਜੰਮੂ ਤੋਂ ਕਰੀਬ 30 ਕਿਲੋਮੀਟਰ ਦੂਰ ਜੱਜਰ ਕੋਟਲੀ ਇਲਾਕੇ 'ਚ ਵਾਪਰਿਆ। ਬੱਸ ਵਿੱਚ ਵੈਸ਼ਨੋ ਦੇਵੀ ਦੇ ਯਾਤਰੀ ਵੀ ਮੌਜੂਦ ਸਨ। ਇਹ ਹਾਦਸਾ ਮੰਗਲਵਾਰ (30 ਮਈ) ਦੀ ਸਵੇਰ ਨੂੰ ਵਾਪਰਿਆ, ਜਿਸ ਤੋਂ ਬਾਅਦ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਅਤੇ ਪੁਲਿਸ ਕਰਮਚਾਰੀਆਂ ਨੇ ਮਿਲ ਕੇ ਬਚਾਅ ਕਾਰਜ ਚਲਾਇਆ। ਇੱਕ ਸਥਾਨਕ ਵਿਅਕਤੀ ਨੇ ਦੱਸਿਆ, ਬੱਸ ਖਾਈ ਵਿੱਚ ਡਿੱਗ ਗਈ, ਜਿਸ ਤੋਂ ਬਾਅਦ ਹਾਲ ਬੇਹਾਲ ਹੋ ਗਏ। ਬੱਸ ਵਿਚ ਸਵਾਰ ਲੋਕ ਕਿਸੇ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੇ ਸਨ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਰਾਹਤ ਕਾਰਜ ਸ਼ੁਰੂ ਕੀਤੇ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।