ਘਰ ਵਾਪਸੀ ਕਰ ਰਹੇ ਮਜ਼ਦੂਰਾਂ ਨਾਲ ਦਰਦਨਾਕ ਹਾਦਸਾ, ਟਰੇਨ ਦੀ ਲਪੇਟ 'ਚ ਆਉਣ ਨਾਲ 14 ਦੀ ਮੌਤ
ਜਾਲਨਾ ਦੀ ਫੈਕਟਰੀ 'ਚ ਕੰਮ ਕਰਨ ਵਾਲੇ ਮਜ਼ਦੂਰ ਜਾਲਨਾ ਤੋਂ ਭੂਸਾਵਾਲ ਜਾ ਰਹੇ ਸਨ। ਇਨ੍ਹਾਂ ਨੂੰ ਉਮੀਦ ਸੀ ਕਿ ਉੱਥੇ ਛੱਤੀਸਗੜ੍ਹ ਜਾ ਸਕਣਗੇ। ਪਰ ਇਸ ਦੌਰਾਨ ਇਨ੍ਹਾਂ ਨਾਲ ਇਹ ਦਰਦਨਾਕ ਹਾਦਸਾ ਵਾਪਰ ਗਿਆ।
ਨਵੀਂ ਦਿੱਲੀ: ਕੋਰੋਨਾ ਸੰਕਟ ਦੌਰਾਨ ਘਰਾਂ ਨੂੰ ਵਾਪਸੀ ਕਰ ਰਹੇ ਮਜ਼ਦੂਰਾਂ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਮਹਾਰਾਸ਼ਟਰ ਦੇ ਔਰੰਗਾਬਾਦ 'ਚ ਟਰੇਨ ਦੀ ਲਪੇਟ 'ਚ ਆਕੇ 14 ਮਜ਼ਦੂਰਾਂ ਦੀ ਮੌਤ ਹੋ ਗਈ। ਟ੍ਰੈਕ ਰਾਹੀਂ ਜਾ ਰਹੇ ਮਜ਼ਦੂਰ ਮਾਲਗੱਡੀ ਦੀ ਲਪੇਟ 'ਚ ਆ ਗਏ। ਇਹ ਹਾਦਸਾ ਸਵੇਰ ਕਰੀਬ ਚਾਰ ਵਜੇ ਵਾਪਰਿਆ।
ਜਾਲਨਾ ਦੀ ਫੈਕਟਰੀ 'ਚ ਕੰਮ ਕਰਨ ਵਾਲੇ ਮਜ਼ਦੂਰ ਜਾਲਨਾ ਤੋਂ ਭੂਸਾਵਾਲ ਜਾ ਰਹੇ ਸਨ। ਇਨ੍ਹਾਂ ਨੂੰ ਉਮੀਦ ਸੀ ਕਿ ਉੱਥੇ ਛੱਤੀਸਗੜ੍ਹ ਜਾ ਸਕਣਗੇ। ਪਰ ਇਸ ਦੌਰਾਨ ਇਨ੍ਹਾਂ ਨਾਲ ਇਹ ਦਰਦਨਾਕ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ: ਕੋਰੋਨਾ ਲੌਕਡਾਊਨ ਕਾਰਨ ਵਿਦੇਸ਼ 'ਚ ਫਸੇ 363 ਭਾਰਤੀ ਆਪਣੇ ਵਤਨ ਪਰਤੇ
ਦੇਸ਼ਵਿਆਪੀ ਲੌਕਡਾਊਨ ਕਾਰਨ ਇਕ ਸੂਬੇ ਤੋਂ ਦੂਜੇ ਸੂਬੇ 'ਚ ਜਾਣ 'ਤੇ ਪਾਬੰਦੀ ਹੈ। ਵਿਸ਼ੇਸ਼ ਸ਼ਰਤਾਂ ਨਾਲ ਹੀ ਆਵਾਜਾਈ ਦੀ ਇਜਾਜ਼ਤ ਹੈ। ਅਜਿਹੇ 'ਚ ਦੂਜੇ ਸੂਬਿਆਂ 'ਚ ਫਸੇ ਮਜ਼ਦੂਰ ਪੈਦਲ ਹੀ ਆਪਣੇ ਰਾਜਾਂ ਵੱਲ ਚੱਲ ਪਏ ਹਨ। ਹਾਲਾਂਕਿ ਭਾਰਤ ਸਰਕਾਰ ਨੇ ਮਜ਼ਦੂਰਾਂ ਦੀ ਘਰ ਵਾਪਸੀ ਲਈ ਮਜ਼ਦੂਰ ਐਕਸਪ੍ਰੈਸ ਟਰੇਨਾਂ ਚਲਾਈਆਂ ਹਨ ਪਰ ਇਸ ਦੇ ਬਾਵਜੂਦ ਵੀ ਪੈਦਲ ਚੱਲ ਰਹੇ ਮਜ਼ਦੂਰਾਂ ਦਾ ਪਲਾਇਨ ਜਾਰੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ