Train accident- ਮੱਧ ਪ੍ਰਦੇਸ਼ ਦੇ ਜਬਲਪੁਰ ਰੇਲਵੇ ਸਟੇਸ਼ਨ ਨਜ਼ਦੀਕ ਇੰਦੌਰ-ਜਬਲਪੁਰ ਐਕਸਪ੍ਰੈਸ ਦੇ ਦੋ ਡੱਬੇ ਲੀਹ ਤੋਂ ਉਤਰ ਗਏ। ਰੇਲਵੇ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਨਿੱਚਰਵਾਰ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਵਾਪਰੀ ਇਸ ਘਟਨਾ ਵਿਚ ਕਿਸੇ ਵੀ ਯਾਤਰੀ ਦੇ ਜ਼ਖਮੀ ਹੋਣ ਤੋਂ ਬਚਾਅ ਰਿਹਾ।
ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਲਈ ਕਮੇਟੀ ਗਠਿਤ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇੰਜਨ ਦੇ ਨਾਲ ਲੱਗਦੇ ਡੱਬੇ ਲੀਹ ਤੋਂ ਉੱਤਰੇ ਹਨ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਰੇਲਵੇ ਦੇ ਲੋਕ ਸੰਪਰਕ ਅਧਿਕਾਰੀ ਨੇ ਕਿਹਾ ਕਿ ਪਲੈਟਫਾਰਮ ਨਜ਼ਦੀਕ ਘਟਨਾ ਵਾਪਰਨ ਮੌਕੇ ਰੇਲਗੱਡੀ ਮਹਿਜ਼ ਪੰਜ ਕਿਲੋਮੀਟਰ ਪ੍ਰਤੀ ਘੰਟਾ ਦੀ ਸਪੀਡ ਨਾਲ ਚੱਲ ਰਹੀ ਸੀ।
ਐਕਸਪ੍ਰੈਸ ਟਰੇਨ ਦੇ ਦੋ ਡੱਬੇ ਪਟਰੀ ਤੋਂ ਉਤਰ ਜਾਣ ਕਾਰਨ ਹਫੜਾ-ਦਫੜੀ ਮਚ ਗਈ। ਟ੍ਰੇਨ ਦੀ ਰਫਤਾਰ ਘੱਟ ਹੋਣ ਕਾਰਨ ਵੱਡਾ ਹਾਦਸਾ ਟਲ ਗਿਆ। ਟਰੇਨ ‘ਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ। ਫਿਲਹਾਲ ਰਾਹਤ ਟੀਮ ਮੌਕੇ ‘ਤੇ ਪਹੁੰਚ ਗਈ ਹੈ।
ਇਸ ਤੋਂ ਇਲਾਵਾ ਸਥਾਨਕ ਪੁਲਿਸ ਅਤੇ ਰੇਲਵੇ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਫਿਲਹਾਲ ਰੇਲਵੇ ਟਰੈਕ ਦੀ ਆਵਾਜਾਈ ਮੁੜ ਬਹਾਲ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਇੰਦੌਰ-ਜਬਲਪੁਰ ਓਵਰਨਾਈਟ ਐਕਸਪ੍ਰੈਸ ਦੇ ਦੋ ਡੱਬੇ ਪਲੇਟਫਾਰਮ ‘ਤੇ ਪਹੁੰਚਣ ਤੋਂ ਪਹਿਲਾਂ ਹੀ ਪਟਰੀ ਤੋਂ ਉਤਰ ਗਏ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੱਛਮੀ ਮੱਧ ਰੇਲਵੇ ਦੇ ਸੀ.ਪੀ.ਆਰ.ਓ ਹਰਸ਼ਿਤ ਸ਼੍ਰੀਵਾਸਤਵ ਨੇ ਦੱਸਿਆ ਕਿ ਇੰਦੌਰ-ਜਬਲਪੁਰ ਓਵਰਨਾਈਟ ਐਕਸਪ੍ਰੈਸ ਜੋ ਇੰਦੌਰ ਤੋਂ ਆ ਰਹੀ ਸੀ, ਜਦੋਂ ਇਹ ਡੈੱਡ ਸਟਾਪ ਸਪੀਡ ਉਤੇ ਸੀ, ਤਾਂ ਇਸ ਦੇ ਦੋ ਡੱਬੇ ਪਟਰੀ ਤੋਂ ਉਤਰ ਗਏ। ਦੱਸਿਆ ਜਾ ਰਿਹਾ ਹੈ ਕਿ ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਉਹ ਆਪਣੇ ਘਰਾਂ ਲਈ ਰਵਾਨਾ ਹੋ ਗਏ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।