ਮਹਾਰਾਸ਼ਟਰ : ਮਹਾਰਾਸ਼ਟਰ ਦੇ ਗੋਂਡੀਆ ਜ਼ਿਲ੍ਹੇ ਇੱਕ ਯਾਤਰੀ ਰੇਲਗੱਡੀ ਅਤੇ ਇੱਕ ਮਾਲ ਗੱਡੀ ਦੀ ਟੱਕਰ ਹੋ ਗਈ, ਜਿਸ ਵਿੱਚ 50 ਤੋਂ ਵੱਧ ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਹਾਦਸੇ ਵਿੱਚ ਤਿੰਨ ਡੱਬੇ ਪਟੜੀ ਤੋਂ ਉਤਰ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ 2.30 ਵਜੇ ਵਾਪਰਿਆ ਹੈ। ਇਸ ਹਾਦਸੇ ਕਾਰਨ ਹੁਣ ਤੱਕ ਕਿਸੇ ਦੀ ਮੌਤ ਦੀ ਖਬਰ ਨਹੀਂ ਹੈ। 

 

ਜਾਣਕਾਰੀ ਮੁਤਾਬਕ ਰਾਏਪੁਰ ਤੋਂ ਨਾਗਪੁਰ ਜਾ ਰਹੀ ਰੇਲਗੱਡੀ ਨੇ ਮਾਲ ਗੱਡੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਰੇਲਗੱਡੀ ਦਾ ਇੱਕ ਹਿੱਸਾ ਪਟੜੀ ਤੋਂ ਉਤਰ ਗਿਆ ਹੈ। ਇਸ ਦੌਰਾਨ ਟਰੇਨ 'ਚ ਸਵਾਰ ਯਾਤਰੀਆਂ 'ਚੋਂ 50 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਿਲਹਾਲ ਇਹ ਸਾਰੇ ਜ਼ਖਮੀ ਨਜ਼ਦੀਕੀ ਸਰਕਾਰੀ ਅਤੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਹਨ। 

 

ਇਸ ਭਿਆਨਕ ਰੇਲ ਹਾਦਸੇ ਕਾਰਨ ਰੇਲਵੇ ਟਰੈਕ ਵੀ ਕਾਫੀ ਪ੍ਰਭਾਵਿਤ ਹੋਇਆ ਹੈ। ਇਸ ਦੇ ਮੱਦੇਨਜ਼ਰ ਰੇਲਵੇ ਵਿਭਾਗ ਵੱਲੋਂ ਪਹਿਲੇ ਟਰੈਕ ਨੂੰ ਖਾਲੀ ਕਰਵਾਉਣ ਤੋਂ ਬਾਅਦ ਉਸ ਦੀ ਮੁਰੰਮਤ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਟਰੈਕ ਦੀ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਮਾਰਗ 'ਤੇ ਮੁੜ ਤੋਂ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋ ਸਕੇ।

 

ਦਰਅਸਲ, ਮਹਾਰਾਸ਼ਟਰ ਦੇ ਗੋਂਡੀਆ ਵਿੱਚ ਸਵੇਰੇ ਕਰੀਬ 2.30 ਵਜੇ ਇੱਕ ਟਰੇਨ ਦੇ ਤਿੰਨ ਡੱਬੇ ਪਟੜੀ ਤੋਂ ਉਤਰ ਗਏ, ਜਿਸ ਕਾਰਨ 50 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਹਾਦਸਾ ਮਾਲ ਗੱਡੀ ਅਤੇ ਯਾਤਰੀ ਟਰੇਨ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ ਹੈ। ਕਿਸੇ ਯਾਤਰੀ ਦੀ ਮੌਤ ਦੀ ਕੋਈ ਸੂਚਨਾ ਨਹੀਂ ਹੈ। ਰੇਲਗੱਡੀ ਛੱਤੀਸਗੜ੍ਹ ਦੇ ਬਿਲਾਸਪੁਰ ਤੋਂ ਰਾਜਸਥਾਨ ਦੇ ਜੋਧਪੁਰ ਜਾ ਰਹੀ ਸੀ। ਜਾਣਕਾਰੀ ਅਨੁਸਾਰ ਇਹ ਹਾਦਸਾ ਮਾਲ ਗੱਡੀ ਅਤੇ ਯਾਤਰੀ ਰੇਲਗੱਡੀ ਭਗਤ ਕੀ ਕੋਠੀ ਵਿਚਕਾਰ ਸਿਗਨਲ ਨਾ ਮਿਲਣ ਕਾਰਨ ਵਾਪਰਿਆ।