ਪੜਚੋਲ ਕਰੋ

ਭਾਰੀ ਮੀਂਹ ਨੇ ਰੇਲ ਯਾਤਰਾ 'ਚ ਪਾਈ ਰੁਕਾਵਟ! ਰੱਦ ਹੋਈਆਂ ਕਈ ਟ੍ਰੇਨਾਂ, ਦੇਖੋ ਪੂਰੀ ਲਿਸਟ

ਦੇਸ਼ ਭਰ ਵਿੱਚ ਹੋ ਰਹੀ ਭਾਰੀ ਬਾਰਿਸ਼ ਦਾ ਰੇਲ ਆਵਾਜਾਈ 'ਤੇ ਕਾਫ਼ੀ ਅਸਰ ਪੈ ਰਿਹਾ ਹੈ। ਜ਼ਮੀਨ ਖਿਸਕਣ ਕਾਰਨ ਰੇਲਵੇ ਟਰੈਕਾਂ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਬਹੁਤ ਸਾਰੀਆਂ ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਆਓ ਜਾਣਦੇ ਹਾਂ ਕਿਹੜੀਆਂ-ਕਿਹੜੀਆਂ ਰੇਲਗੱਡੀਆਂ ਹੋਈਆਂ ਰੱਦ

Indian Railway: ਦੇਸ਼ ਦੇ ਕਈ ਹਿੱਸਿਆਂ ਵਿੱਚ ਇਨ੍ਹੀਂ ਦਿਨੀਂ ਭਾਰੀ ਬਾਰਿਸ਼ ਹੋ ਰਹੀ ਹੈ। ਕਈ ਰਾਜਾਂ ਵਿੱਚ ਹਾਲਾਤ ਹੜ੍ਹ ਵਰਗੇ ਹੋ ਗਏ ਹਨ। ਇਸ ਦਾ ਆਮ ਲੋਕਾਂ ਦੇ ਜੀਵਨ 'ਤੇ ਵੱਡਾ ਅਸਰ ਪਿਆ ਹੈ। ਜਿੱਥੇ ਸੜਕਾਂ 'ਤੇ ਪਾਣੀ ਭਰਨ ਕਾਰਨ ਲੋਕਾਂ ਦੀ ਆਵਾਜਾਈ ਮੁਸ਼ਕਲ ਹੋ ਗਈ ਹੈ, ਉੱਥੇ ਹੀ ਇਸਦਾ ਅਸਰ ਰੇਲ ਅਤੇ ਹਵਾਈ ਸੇਵਾਵਾਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਯਾਤਰੀਆਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਿਨ੍ਹਾਂ ਨੇ ਪਹਿਲਾਂ ਤੋਂ ਹੀ ਸਫਰ ਦੀਆਂ ਤਿਆਰੀਆਂ ਕੀਤੀਆਂ ਹੋਈਆਂ ਹਨ। ਮੀਂਹ ਕਾਰਨ, ਯਾਤਰਾ 'ਤੇ ਨਿਕਲੇ ਲੋਕਾਂ ਨੂੰ ਆਪਣੀ ਮੰਜ਼ਿਲ 'ਤੇ ਪਹੁੰਚਣ ਵਿੱਚ ਦੇਰੀ ਹੋ ਰਹੀ ਹੈ। ਇਸ ਕਰਕੇ ਬਹੁਤ ਸਾਰੇ ਲੋਕਾਂ ਦਾ ਸਫ਼ਰ ਮੁਸ਼ਕਲ ਹੋ ਗਿਆ ਹੈ। ਜੇਕਰ ਤੁਸੀਂ ਵੀ ਕਿਤੇ ਯਾਤਰਾ 'ਤੇ ਜਾ ਰਹੇ ਹੋ ਤਾਂ ਪਹਿਲਾਂ ਆਪਣੇ ਰੂਟ 'ਤੇ ਆਉਣ ਵਾਲੀਆਂ ਰੇਲਗੱਡੀਆਂ ਦੀ ਜਾਂਚ ਕਰੋ ਕਿ ਕੀ ਜਿਹੜੀ ਰੇਲਗੱਡੀ ਵਿੱਚ ਤੁਸੀਂ ਸਫਰ ਕਰਨਾ ਹੈ, ਉਹ ਕਿਤੇ ਰੱਦ ਤਾਂ ਨਹੀਂ ਹੋ ਗਈ ਹੈ। 

ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ ਜੰਮੂ-ਕਸ਼ਮੀਰ ਅਤੇ ਪੰਜਾਬ ਦੇ ਯਾਤਰੀਆਂ ਦੀਆਂ ਮੁਸ਼ਕਲਾਂ ਬਹੁਤ ਵੱਧ ਗਈਆਂ ਹਨ। ਦਿੱਲੀ ਅਤੇ ਜੰਮੂ ਵਿਚਕਾਰ ਚੱਲਣ ਵਾਲੀਆਂ ਕਈ ਮਹੱਤਵਪੂਰਨ ਰੇਲਗੱਡੀਆਂ ਲਗਾਤਾਰ ਰੱਦ ਕੀਤੀਆਂ ਜਾ ਰਹੀਆਂ ਹਨ। ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵੰਦੇ ਭਾਰਤ ਐਕਸਪ੍ਰੈਸ, ਸ਼੍ਰੀ ਸ਼ਕਤੀ ਐਕਸਪ੍ਰੈਸ ਅਤੇ ਜੰਮੂ ਰਾਜਧਾਨੀ ਵਰਗੀਆਂ ਵੱਡੀਆਂ ਰੇਲਗੱਡੀਆਂ ਸਤੰਬਰ ਦੇ ਪੂਰੇ ਮਹੀਨੇ ਨਹੀਂ ਚੱਲਣਗੀਆਂ। ਅਧਿਕਾਰੀਆਂ ਅਨੁਸਾਰ, ਕਠੂਆ ਅਤੇ ਮਾਧੋਪੁਰ ਵਿਚਕਾਰ ਟਰੈਕ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

ਇਸ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਅਤੇ ਇਸ ਕਾਰਨ, ਇਸ ਰੂਟ 'ਤੇ ਕੁੱਲ 69 ਟ੍ਰੇਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਕੁਝ ਟ੍ਰੇਨਾਂ ਪੂਰੇ ਮਹੀਨੇ ਲਈ ਰੱਦ ਰਹਿਣਗੀਆਂ। ਜਦੋਂ ਕਿ ਬਹੁਤ ਸਾਰੀਆਂ ਟ੍ਰੇਨਾਂ ਨੂੰ ਸਿਰਫ ਕੁਝ ਦਿਨਾਂ ਲਈ ਰੋਕਿਆ ਗਿਆ ਹੈ। ਨਵੀਂ ਦਿੱਲੀ-ਕਟੜਾ ਵੰਦੇ ਭਾਰਤ ਐਕਸਪ੍ਰੈਸ ਵੀ 2 ਤੋਂ 6 ਸਤੰਬਰ ਤੱਕ ਨਹੀਂ ਚੱਲੇਗੀ।

ਇਨ੍ਹਾਂ ਲੋਕਾਂ ਨੂੰ ਵੀ ਹੋਣਗੀਆਂ ਮੁਸ਼ਕਿਲਾਂ

ਬਾਰਿਸ਼ ਦਾ ਸਭ ਤੋਂ ਵੱਧ ਅਸਰ ਜੰਮੂ-ਕਸ਼ਮੀਰ ਵੱਲ ਜਾਣ ਵਾਲੇ ਯਾਤਰੀਆਂ 'ਤੇ ਪਿਆ ਹੈ। ਭਾਰੀ ਬਾਰਿਸ਼ ਅਤੇ ਜ਼ਮੀਨ ਖਿਸਕਣ ਕਾਰਨ ਕਈ ਟ੍ਰੇਨਾਂ ਲੰਬੇ ਸਮੇਂ ਤੋਂ ਰੱਦ ਕੀਤੀਆਂ ਗਈਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਤਰੀ ਰੇਲਵੇ ਨੇ ਸਪੱਸ਼ਟ ਕੀਤਾ ਹੈ ਕਿ ਖਰਾਬ ਮੌਸਮ ਅਤੇ ਟਰੈਕ ਦੀ ਸਥਿਤੀ ਕਾਰਨ ਇਸ ਸਮੇਂ ਬਹੁਤ ਸਾਰੀਆਂ ਟ੍ਰੇਨਾਂ ਨਹੀਂ ਚਲਾਈਆਂ ਜਾ ਸਕਦੀਆਂ।

ਆਹ ਰੇਲਾਂ ਰਹਿਣਗੀਆਂ ਕੈਂਸਲ

ਟ੍ਰੇਨ ਨੰਬਰ 12469 ਕਾਨਪੁਰ ਸੈਂਟਰਲ-ਜੰਮੂ ਤਵੀ ਐਕਸਪ੍ਰੈਸ 3, 5, 10, 12, 17, 19, 24 ਅਤੇ 26 ਸਤੰਬਰ ਨੂੰ ਨਹੀਂ ਚੱਲੇਗੀ।
ਟ੍ਰੇਨ ਨੰਬਰ 12470 ਜੰਮੂ ਤਵੀ-ਕਾਨਪੁਰ ਸੈਂਟਰਲ ਐਕਸਪ੍ਰੈਸ 3, 5, 10, 12, 17, 19, 24 ਅਤੇ 26 ਸਤੰਬਰ ਨੂੰ ਨਹੀਂ ਚੱਲੇਗੀ।
ਟ੍ਰੇਨ ਨੰਬਰ 14645/14646 ਸ਼ਾਲੀਮਾਰ ਐਕਸਪ੍ਰੈਸ (ਬਾੜਮੇਰ-ਜੰਮੂ ਤਵੀ, ਵਾਇਆ ਮੇਰਠ) 2 ਤੋਂ 30 ਸਤੰਬਰ ਤੱਕ ਰੱਦ ਕੀਤੀ ਗਈ।

ਟ੍ਰੇਨ ਨੰਬਰ 22431 ਸੂਬੇਦਾਰਗੰਜ-ਜੰਮੂ ਤਵੀ-ਊਧਮਪੁਰ ਸੁਪਰਫਾਸਟ ਟ੍ਰੇਨ: 30 ਸਤੰਬਰ ਤੱਕ ਰੱਦ
ਟ੍ਰੇਨ ਨੰਬਰ 12919/12920 ਮਾਲਵਾ ਐਕਸਪ੍ਰੈਸ: ਦਿੱਲੀ-ਅੰਬਾਲਾ ਰੂਟ 'ਤੇ ਪ੍ਰਭਾਵਿਤ
ਟ੍ਰੇਨ ਨੰਬਰ 11077/11078 ਜੇਹਲਮ ਐਕਸਪ੍ਰੈਸ ਰੱਦ
ਟ੍ਰੇਨ ਨੰਬਰ 12413/12414 ਪੂਜਾ ਐਕਸਪ੍ਰੈਸ ਰੱਦ
ਟ੍ਰੇਨ ਨੰਬਰ 20433/20434 ਜੰਮੂ ਮੇਲ ਐਕਸਪ੍ਰੈਸ ਰੱਦ
ਟ੍ਰੇਨ ਨੰਬਰ 18101/18102 ਜੰਮੂ ਤਵੀ-ਟਾਟਾਨਗਰ ਐਕਸਪ੍ਰੈਸ: ਜੰਮੂ ਤਵੀ ਤੋਂ ਅੰਮ੍ਰਿਤਸਰ ਲਈ ਰੱਦ
ਟ੍ਰੇਨ ਨੰਬਰ 18309 ਜੰਮੂ ਤਵੀ ਐਕਸਪ੍ਰੈਸ: ਅੰਮ੍ਰਿਤਸਰ ਤੋਂ ਜੰਮੂ ਤਵੀ ਲਈ ਰੱਦ

ਦਿੱਲੀ-ਅੰਬਾਲਾ ਰੂਟ ਵੀ ਪ੍ਰਭਾਵਿਤ

ਲਗਾਤਾਰ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਦਿੱਲੀ-ਅੰਬਾਲਾ ਟ੍ਰੈਕ 'ਤੇ ਕਈ ਰੇਲਗੱਡੀਆਂ ਦਾ ਸੰਚਾਲਨ ਵੀ ਪ੍ਰਭਾਵਿਤ ਹੋਇਆ ਹੈ। ਲਗਭਗ 12 ਐਕਸਪ੍ਰੈਸ ਰੇਲਗੱਡੀਆਂ ਦਾ ਸੰਚਾਲਨ ਪ੍ਰਭਾਵਿਤ ਹੋਇਆ ਹੈ। ਜਿਨ੍ਹਾਂ ਵਿੱਚੋਂ 10 ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਅਤੇ 2 ਦਾ ਰੂਟ ਬਦਲ ਦਿੱਤਾ ਗਿਆ। ਇਸ ਤੋਂ ਇਲਾਵਾ, ਕਈ ਰੇਲਗੱਡੀਆਂ ਘੰਟਿਆਂ ਦੀ ਦੇਰੀ ਨਾਲ ਪਹੁੰਚ ਰਹੀਆਂ ਹਨ। ਜਿਸ ਕਾਰਨ ਯਾਤਰੀਆਂ ਦੀ ਪਰੇਸ਼ਾਨੀ ਹੋਰ ਵੀ ਵੱਧ ਗਈ ਹੈ। ਯਾਤਰਾ 'ਤੇ ਜਾਣ ਤੋਂ ਪਹਿਲਾਂ, ਆਪਣੇ ਰੂਟ 'ਤੇ ਰੇਲਗੱਡੀ ਦੀ ਸਥਿਤੀ ਜ਼ਰੂਰ ਜਾਂਚੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
Embed widget