ਟ੍ਰੇਨੀ ਜਹਾਜ਼ ਕ੍ਰੈਸ਼! ਮਹਿਲਾ ਪਾਇਲਟ ਦੀ ਸਿਹਤ ਖ਼ਰਾਬ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ
ਮੇਹਸਾਣਾ ਏਅਰੋਡਰੋਮ ਵਿਖੇ ਪਾਇਲਟਾਂ ਲਈ ਸਿਖਲਾਈ ਕੇਂਦਰ ਹੈ, ਜਿੱਥੋਂ ਸਿਖਿਆਰਥੀ ਮਹਿਲਾ ਪਾਇਲਟ ਨੇ ਉਡਾਣ ਭਰੀ ਸੀ। ਉਡਾਣ ਦੌਰਾਨ ਅਚਾਨਕ ਉਸ ਦੀ ਤਬੀਅਤ ਵਿਗੜ ਗਈ, ਜਿਸ ਕਾਰਨ ਉਹ ਜਹਾਜ਼ ਤੋਂ ਕੰਟਰੋਲ ਗੁਆ ਬੈਠੀ ਅਤੇ ਹਾਦਸਾ...

Trainee Aircraft Crash: ਗੁਜਰਾਤ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮੇਹਸਾਣਾ ਜ਼ਿਲ੍ਹੇ 'ਚ ਇਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਇਕ ਟ੍ਰੇਨੀ ਜਹਾਜ਼ ਕ੍ਰੈਸ਼ ਹੋ ਗਿਆ। ਇਸ ਹਾਦਸੇ 'ਚ ਮਹਿਲਾ ਟ੍ਰੇਨੀ ਪਾਇਲਟ ਜ਼ਖਮੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਫਲਾਈਟ ਦੌਰਾਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।
ਸਿਹਤ ਖਰਾਬ ਦੇ ਚੱਲਦੇ ਵਾਪਰਿਆ ਇਹ ਹਾਦਸਾ
ਸਥਾਨਕ ਪ੍ਰਸ਼ਾਸਨ ਅਤੇ ਹਵਾਈ ਫੌਜ ਦੀ ਟੀਮ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਹ ਹਾਦਸਾ ਮੇਹਸਾਣਾ ਜ਼ਿਲ੍ਹੇ ਦੇ ਉਚਰਪੀ ਪਿੰਡ ਨੇੜੇ ਇਕ ਖੁੱਲ੍ਹੇ ਮੈਦਾਨ ਵਿਚ ਹੋਇਆ। ਮੇਹਸਾਣਾ ਏਅਰੋਡਰੋਮ ਵਿਖੇ ਪਾਇਲਟਾਂ ਲਈ ਸਿਖਲਾਈ ਕੇਂਦਰ ਹੈ, ਜਿੱਥੋਂ ਸਿਖਿਆਰਥੀ ਮਹਿਲਾ ਪਾਇਲਟ ਨੇ ਉਡਾਣ ਭਰੀ ਸੀ। ਉਡਾਣ ਦੌਰਾਨ ਅਚਾਨਕ ਉਸ ਦੀ ਤਬੀਅਤ ਵਿਗੜ ਗਈ, ਜਿਸ ਕਾਰਨ ਉਹ ਜਹਾਜ਼ ਤੋਂ ਕੰਟਰੋਲ ਗੁਆ ਬੈਠੀ ਅਤੇ ਹਾਦਸਾ ਵਾਪਰ ਗਿਆ। ਚਸ਼ਮਦੀਦਾਂ ਮੁਤਾਬਕ ਜਹਾਜ਼ ਬਹੁਤ ਨੀਵੀਂ ਉਡਾਣ ਭਰ ਰਿਹਾ ਸੀ ਅਤੇ ਅਚਾਨਕ ਅਸੰਤੁਲਿਤ ਹੋ ਕੇ ਜ਼ਮੀਨ 'ਤੇ ਡਿੱਗ ਗਿਆ।
ਜ਼ਖਮੀ ਮਹਿਲਾ ਪਾਇਲਟ ਨੂੰ ਹਸਪਤਾਲ 'ਚ ਕਰਵਾਇਆ ਭਰਤੀ
ਇਸ ਹਾਦਸੇ ਵਿੱਚ ਮਹਿਲਾ ਪਾਇਲਟ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਸ ਨੂੰ ਤੁਰੰਤ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਇਸ ਹਾਦਸੇ ਵਿੱਚ ਕੋਈ ਹੋਰ ਕੋਈ ਜਾਨੀ ਨੁਕਸਾਨ ਜਾਂ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।
ਜਾਂਅਦ ਹੀ ਹਾਦਚ ਤੋਂ ਬਾਸੇ ਦੇ ਸਹੀ ਕਾਰਨਾਂ ਬਾਰੇ ਪਤਾ ਚੱਲ ਪਾਏਗਾ
ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਜਾਂ ਤਾਂ ਜਹਾਜ਼ 'ਚ ਤਕਨੀਕੀ ਖਰਾਬੀ ਸੀ ਜਾਂ ਫਿਰ ਮਹਿਲਾ ਪਾਇਲਟ ਦੀ ਸਿਹਤ ਅਚਾਨਕ ਵਿਗੜਨ ਕਾਰਨ ਹਾਦਸਾ ਵਾਪਰਿਆ। ਪੁਲਿਸ ਅਤੇ ਹਵਾਈ ਫੌਜ ਦੀਆਂ ਟੀਮਾਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ।
ਭਾਰਤੀ ਹਵਾਈ ਫੌਜ ਅਤੇ ਪ੍ਰਸ਼ਾਸਨ ਨੇ ਹਾਦਸੇ ਦੀ ਵਿਸਥਾਰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੂਰੀ ਜਾਂਚ ਨਹੀਂ ਹੋ ਜਾਂਦੀ, ਉਦੋਂ ਤੱਕ ਕਿਸੇ ਸਿੱਟੇ 'ਤੇ ਪਹੁੰਚਣਾ ਮੁਸ਼ਕਲ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















