Travel Agent Brijesh Mishra: ਕੈਨੇਡਾ ਭੇਜਣ ਦੇ ਨਾਂ 'ਤੇ 700 ਵਿਦਿਆਰਥੀਆਂ ਨਾਲ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਨੂੰ ਕੈਦ
ਸੈਂਕੜੇ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣ ਵਾਲੇ ਏਜੰਸਟ ਬ੍ਰਿਜੇਸ਼ ਮਿਸ਼ਰਾ ਸਿਲਾਖਾਂ ਪਿੱਛੇ ਪਹੁੰਚ ਗਿਆ ਹੈ। ਵੈਨਕੂਵਰ ਦੀ ਅਦਾਲਤ ਨੇ ਬ੍ਰਿਜੇਸ਼ ਮਿਸ਼ਰਾ ਨੂੰ ਦੋਸ਼ੀ ਠਹਿਰਾਉਂਦਿਆਂ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।
Travel Agent Brijesh Mishra: ਸੈਂਕੜੇ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣ ਵਾਲੇ ਏਜੰਸਟ ਬ੍ਰਿਜੇਸ਼ ਮਿਸ਼ਰਾ ਸਿਲਾਖਾਂ ਪਿੱਛੇ ਪਹੁੰਚ ਗਿਆ ਹੈ। ਵੈਨਕੂਵਰ ਦੀ ਅਦਾਲਤ ਨੇ ਬ੍ਰਿਜੇਸ਼ ਮਿਸ਼ਰਾ ਨੂੰ ਦੋਸ਼ੀ ਠਹਿਰਾਉਂਦਿਆਂ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਬ੍ਰਿਜੇਸ਼ ਮਿਸ਼ਰਾ ਨੇ 700 ਵਿਦਿਆਰਥੀਆਂ ਨਾਲ ਠੱਗੀ ਮਾਰੀ ਸੀ ਜਿਨ੍ਹਾਂ ਵਿੱਚ ਜ਼ਿਅਦਾਤਰ ਪੰਜਾਬੀ ਵਿਦਿਆਰਥੀ ਸਨ।
ਹਾਸਲ ਜਾਣਕਾਰੀ ਮੁਤਾਬਕ ਕਾਲਜਾਂ ਦੇ ਜਾਅਲੀ ਦਸਤਾਵੇਜ਼ਾਂ ’ਤੇ ਸਵੱਡੀ ਵੀਜ਼ੇ ਲਵਾ ਕੇ 700 ਵਿਦਿਆਰਥੀਆਂ ਨੂੰ ਕੈਨੇਡਾ ਭੇਜਣ ਵਾਲੇ ਧੋਖੇਬਾਜ਼ ਟਰੈਵਲ ਏਜੰਸਟ ਬ੍ਰਿਜੇਸ਼ ਮਿਸ਼ਰਾ ਨੂੰ ਵੈਨਕੂਵਰ ਦੀ ਅਦਾਲਤ ਵਿੱਚ ਇਮੀਗ੍ਰੇਸ਼ਨ ਅਪਰਾਧਾਂ ਲਈ ਦੋਸ਼ੀ ਕਰਾਰ ਦਿੰਦਿਆਂ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। 37 ਸਾਲਾ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਦੀ ਜਾਂਚ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।
ਉਸ ਨੇ 2016 ਤੇ 2020 ਦੇ ਵਿਚਕਾਰ ਭਾਰਤ ਵਿਦਿਆਰਥੀਆਂ ਨੂੰ ਜਾਅਲੀ ਦਸਤਾਵੇਜ਼ ਲਗਾ ਦੇ ਕੈਨੇਡਾ ਭੇਜਿਆ ਸੀ। ਇਸ ਵਿੱਚ ਬਹੁਗਿਣਤੀ ਪੰਜਾਬੀਆਂ ਦੀ ਹੈ। ਮਿਸ਼ਰਾ ਨੇ ਵੈਨਕੂਵਰ ਅਦਾਲਤ ਵਿੱਚ ਕੈਨੇਡੀਅਨ ਇਮੀਗ੍ਰੇਸ਼ਨ ਦੇ ਕਈ ਅਪਰਾਧਾਂ ਲਈ ਮੁਆਫੀ ਮੰਗੀ। ਮਿਸ਼ਰਾ ਨੂੰ ਜੂਨ 2023 ਵਿਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।
ਉਸ ਦੀ ਹਿਰਾਸਤ ਦੇ ਸਮੇਂ ਨੂੰ ਸਜ਼ਾ ਗਿਣਿਆ ਜਾਵੇਗਾ ਤੇ ਇਸ ਤਰ੍ਹਾਂ ਉਸ ਨੂੰ 19 ਮਹੀਨੇ ਹੋਰ ਜੇਲ੍ਹ ’ਚ ਰਹਿਣਾ ਪਵੇਗਾ। ਉਹ ਟੂਰਿਸਟ ਵੀਜ਼ੇ ‘ਤੇ ਕੈਨੇਡਾ ਵਿਚ ਦਾਖਲ ਹੋਇਆ ਸੀ, ਜਿਸ ਦੀ ਮਿਆਦ ਉਸ ਦੀ ਗ੍ਰਿਫਤਾਰੀ ਦੇ ਸਮੇਂ ਖਤਮ ਹੋ ਚੁੱਕੀ ਸੀ। ਜਾਂਚ ਦੌਰਾਨ 12 ਪੀੜਤ ਸਾਹਮਣੇ ਆਏ ਹਨ।
ਕੈਨੇਡਾ ਵਿੱਚ ਆਪਣੀ ਸਜ਼ਾ ਭੁਗਤਣ ਤੋਂ ਬਾਅਦ ਮਿਸ਼ਰਾ ਨੂੰ ਭਾਰਤ ਭੇਜੇ ਜਾਣ ਦੀ ਉਮੀਦ ਹੈ ਜਿੱਥੇ ਉਸ ਨੂੰ ਮਨੁੱਖੀ ਤਸਕਰੀ ਦੇ ਅਪਰਾਧ ਸਮੇਤ ਹੋਰ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਦਾਲਤ ਵਿੱਚ ਕੋਈ ਵੀ ਪੀੜਤ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਮੌਜੂਦ ਨਹੀਂ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।