ਕਰਤਾਰਪੁਰ ਲਾਂਘੇ ਦੇ ਦਰਸ਼ਨਾਂ ਲਈ ਰਜਿਸਟ੍ਰੇਸ਼ਨ ਟਲਣ 'ਤੇ ਬਾਜਵਾ ਨੇ ਕਿਹਾ, 'ਇਹ ਕੋਈ ਵੱਡੀ ਗੱਲ ਨਹੀਂ'
ਬਾਜਵਾ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਯਾਤਰੀਆਂ ਲਈ ਸ਼ੁਰੂ ਕੀਤੇ ਜਾਣ ਵਾਲੇ ਵੈਬ ਪੋਰਟਲ ਵਿੱਚ ਦੇਰੀ ਹੋਣ ਬਾਰੇ ਕਿਹਾ ਹੈ ਕਿ ਇਹ ਕੋਈ ਵੱਡੀ ਗੱਲ ਨਹੀਂ। ਜਦੋਂ ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘੇ ਨੂੰ ਸ਼ੁਰੂ ਕਰਨ ਦਾ ਫੈਸਲਾ ਲੈ ਲਿਆ ਹੈ ਤਾਂ ਚਾਹੇ ਦੇਰੀ ਹੀ ਕਿਉਂ ਨਾ ਹੋ ਜਾਏ, ਵੈਬ ਪੋਰਟਲ ਸ਼ੁਰੂ ਹੋ ਜਾਏਗਾ।
ਚੰਡੀਗੜ੍ਹ: ਕਾਂਗਰਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਯਾਤਰੀਆਂ ਲਈ ਸ਼ੁਰੂ ਕੀਤੇ ਜਾਣ ਵਾਲੇ ਵੈਬ ਪੋਰਟਲ ਵਿੱਚ ਦੇਰੀ ਹੋਣ ਬਾਰੇ ਕਿਹਾ ਹੈ ਕਿ ਇਹ ਕੋਈ ਵੱਡੀ ਗੱਲ ਨਹੀਂ। ਜਦੋਂ ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘੇ ਨੂੰ ਸ਼ੁਰੂ ਕਰਨ ਦਾ ਫੈਸਲਾ ਲੈ ਲਿਆ ਹੈ ਤਾਂ ਚਾਹੇ ਦੇਰੀ ਹੀ ਕਿਉਂ ਨਾ ਹੋ ਜਾਏ, ਵੈਬ ਪੋਰਟਲ ਸ਼ੁਰੂ ਹੋ ਜਾਏਗਾ।
ਬਟਾਲਾ ਵਿੱਚ ਲਾਇਨਜ਼ ਕਲੱਬ ਦੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਬਾਜਵਾ ਨੇ ਇਹ ਬਿਆਨ ਦਿੱਤਾ। ਇੱਥੇ ਉਨ੍ਹਾਂ ਪਾਕਿ ਵਿਦੇਸ਼ ਮੰਤਰੀ ਵੱਲੋਂ ਭਾਰਤ ਸਰਕਾਰ ਪ੍ਰਤੀ ਦਿੱਤੇ ਬਿਆਨ 'ਤੇ ਕਿਹਾ ਕਿ ਉਹ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ ਜਦਕਿ ਭਾਰਤ ਸਰਕਾਰ ਆਪਣਾ ਕੰਮ ਕਰ ਰਹੀ ਹੈ ਤੇ ਕਰਤਾਰਪੁਰ ਲਾਂਘਾ ਸ਼ੁਰੂ ਹੋਏਗਾ।
ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਤੋਂ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ ਹੋਣੀ ਸੀ ਪਰ ਫਿਲਹਾਲ ਇਸ ਨੂੰ ਟਾਲ ਦਿੱਤਾ ਗਿਆ ਹੈ। ਇਸ ਦੀ ਮੁੱਖ ਵਜ੍ਹਾ ਪਾਕਿਸਤਾਨ ਦੇ ਫਾਈਨਲ ਡ੍ਰਾਫਟ 'ਤੇ ਹਾਲੇ ਤਕ ਸਹਿਮਤੀ ਨਾ ਹੋਣਾ ਦੱਸਿਆ ਜਾ ਰਿਹਾ ਹੈ। ਪਾਕਿਸਤਾਨ ਹਾਲੇ ਵੀ 20 ਡਾਲਰ ਪ੍ਰਤੀ ਸ਼ਰਧਾਲੂ ਫੀਸ ਦੀ ਗੱਲ 'ਤੇ ਟਿਕਿਆ ਹੋਇਆ ਹੈ ਜਿਸ ਦਾ ਭਾਰਤ ਲਗਾਤਾਰ ਵਿਰੋਧ ਕਰ ਰਿਹਾ ਹੈ।