Farmers Protest: ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਤੇ ਕੇਜਰੀਵਾਲ ਲਈ ਮੁਸੀਬਤ! ਕਿਸਾਨ ਬਣਾ ਰਹੇ ਵੱਡੀ ਰਣਨੀਤੀ
Farmers Protest: ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਤੇ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਇਹ ਮੁਸ਼ਕਲਾਂ ਕਿਸਾਨ ਜਥੇਬੰਦੀਆਂ ਵਧਾਉਣਗੀਆਂ ਕਿਉਂਕਿ ਦਿੱਲੀ ਅੰਦੋਲਨ ਵਾਂਗ ਮੁੜ ਵੱਡਾ ਸੰਘਰਸ਼ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ।
Farmers Protest: ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਤੇ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਇਹ ਮੁਸ਼ਕਲਾਂ ਕਿਸਾਨ ਜਥੇਬੰਦੀਆਂ ਵਧਾਉਣਗੀਆਂ ਕਿਉਂਕਿ ਦਿੱਲੀ ਅੰਦੋਲਨ ਵਾਂਗ ਮੁੜ ਵੱਡਾ ਸੰਘਰਸ਼ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜੇਕਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੜ ਕਿਸਾਨ ਅੰਦੋਲਨ ਸ਼ੁਰੂ ਹੁੰਦਾ ਹੈ ਤਾਂ ਇਸ ਦਾ ਖਮਿਆਜਾ ਬੀਜੇਪੀ ਤੇ ਆਮ ਆਦਮੀ ਪਾਰਟੀ ਨੂੰ ਭੁਗਤਣਾ ਪੈ ਸਕਦਾ ਹੈ।
ਦਰਅਸਲ ਇਸ ਵੇਲੇ ਪੰਜਾਬ ਤੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜਦੋਂਕਿ ਕੇਂਦਰ ਤੋਂ ਇਲਾਵਾ ਯੂਪੀ, ਹਰਿਆਣਾ, ਮੱਧ ਪ੍ਰਦੇਸ਼ ਤੇ ਰਾਜਸਥਾਨ ਵਿੱਚ ਬੀਜੇਪੀ ਦੀ ਸਰਕਾਰ ਹੈ। ਕਿਸਾਨ ਅੰਦੋਲਨ ਦਾ ਜ਼ਿਆਦਾ ਅਸਰ ਇਨ੍ਹਾਂ ਸੂਬਿਆਂ ਵਿੱਚ ਹੀ ਵੇਖਣ ਨੂੰ ਮਿਲਦਾ ਹੈ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਬੀਜੇਪੀ ਤੇ ਆਮ ਆਦਮੀ ਪਾਰਟੀ ਲਈ ਮੁਸੀਬਤ ਖੜ੍ਹੀ ਹੋ ਸਕਦੀ ਹੈ।
ਹਾਸਲ ਜਾਣਕਾਰੀ ਮੁਤਾਬਕ ਉੱਤਰੀ ਭਾਰਤ ਦੇ ਕਿਸਾਨ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ਕਰ ਰਹੇ ਹਨ। ਇਸ ਨੂੰ ਲੈ ਕੇ ਅੱਜ 18 ਕਿਸਾਨ ਜਥੇਬੰਦੀਆਂ ਦੇ ਆਗੂ ਚੰਡੀਗੜ੍ਹ ਵਿੱਚ ਇਕੱਠੇ ਹੋ ਰਹੇ ਹਨ। ਇਸ ਮੀਟਿੰਗ ਵਿੱਚ ਇਹ ਵਿਚਾਰ ਕੀਤਾ ਜਾਵੇਗਾ ਕਿ ਅੰਦੋਲਨ ਕਦੋਂ ਸ਼ੁਰੂ ਕੀਤਾ ਜਾਵੇ ਤੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਕਿਸ ਤਰ੍ਹਾਂ ਘੇਰਿਆ ਜਾਵੇ। ਮੀਟਿੰਗ ਦੁਪਹਿਰ ਬਾਅਦ ਸ਼ੁਰੂ ਹੋਵੇਗੀ ਤੇ ਇਸ ਮਗਰੋਂ ਕਿਸਾਨ ਆਪਣੀਆਂ ਮੰਗਾਂ ਤੇ ਰਣਨੀਤੀ ਬਾਰੇ ਜਾਣਕਾਰੀ ਸਾਂਝੀ ਕਰਨਗੇ।
ਸੂਤਰਾਂ ਅਨੁਸਾਰ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਚੰਡੀਗੜ੍ਹ ਵਿੱਚ ਮੀਟਿੰਗ ਕਰਨ ਜਾ ਰਹੀਆਂ ਹਨ। ਇਹ ਮੀਟਿੰਗ ਕਰੀਬ 11 ਵਜੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸ਼ੁਰੂ ਹੋਵੇਗੀ। ਮੀਟਿੰਗ ਤੋਂ ਬਾਅਦ ਦੁਪਹਿਰ 3 ਵਜੇ ਦੇ ਕਰੀਬ ਕਿਸਾਨ ਆਪਣੇ ਅੰਦੋਲਨ ਬਾਰੇ ਜਾਣਕਾਰੀ ਸਾਂਝੀ ਕਰਨਗੇ। ਇਸ ਲਈ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫਰੰਸ ਬੁਲਾਈ ਗਈ ਹੈ।
ਇਸ ਦੌਰਾਨ ਕਿਸਾਨ ਆਗੂ ਘੱਟੋ-ਘੱਟ ਭਾਅ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਾਲੇ ਕਾਨੂੰਨਾਂ ਸਬੰਧੀ ਕੁਝ ਸਾਲ ਪਹਿਲਾਂ ਸ਼ੁਰੂ ਹੋਏ ਅੰਦੋਲਨ ਦੌਰਾਨ ਉਨ੍ਹਾਂ ਨਾਲ ਕੀਤੇ ਵਾਅਦੇ ਅੱਜ ਤੱਕ ਪੂਰੇ ਨਹੀਂ ਕੀਤੇ ਗਏ। ਸੂਬਾ ਸਰਕਾਰਾਂ ਕੋਲ ਵੀ ਕੁਝ ਮੰਗਾਂ ਹਨ, ਜਿਨ੍ਹਾਂ ਨੂੰ ਪ੍ਰੈਸ ਕਾਨਫਰੰਸ ਵਿੱਚ ਸਾਂਝਾ ਕੀਤਾ ਜਾਵੇਗਾ।