Mamata Banerjee Led Opposition Meeting: ਤੇਲੰਗਾਨਾ ਰਾਸ਼ਟਰ ਸਮਿਤੀ (ਟੀਆਰਐਸ) ਤੇ ਆਮ ਆਦਮੀ ਪਾਰਟੀ (ਆਪ) ਆਗਾਮੀ ਰਾਸ਼ਟਰਪਤੀ ਚੋਣਾਂ ਦੇ ਮੁੱਦੇ 'ਤੇ ਟੀਐਮਸੀ ਮੁਖੀ ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੁਆਰਾ ਬੁਲਾਈ ਗਈ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਆਮ ਆਦਮੀ ਪਾਰਟੀ ਦੇ ਸੂਤਰਾਂ ਅਨੁਸਾਰ 'ਆਪ' ਰਾਸ਼ਟਰਪਤੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹੀ ਇਸ ਮੁੱਦੇ 'ਤੇ ਵਿਚਾਰ ਕਰੇਗੀ।


ਟੀਆਰਐਸ ਮੁਖੀ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਨੇ ਟੀਐਮਸੀ ਮੁਖੀ ਮਮਤਾ ਬੈਨਰਜੀ ਦੁਆਰਾ ਬੁਲਾਈ ਗਈ ਅੱਜ ਦੀ ਵਿਰੋਧੀ ਧਿਰ ਦੀ ਮੀਟਿੰਗ ਵਿੱਚ ਆਪਣਾ ਪ੍ਰਤੀਨਿਧੀ ਨਾ ਭੇਜਣ ਦਾ ਫੈਸਲਾ ਕੀਤਾ। ਸੂਤਰਾਂ ਮੁਤਾਬਕ ਟੀਆਰਐਸ ਕਾਂਗਰਸ ਅਤੇ ਭਾਜਪਾ ਨਾਲ ਬਰਾਬਰ ਦੂਰੀ ਬਣਾਏਗੀ। ਇਸ ਤੋਂ ਪਹਿਲਾਂ ਫੈਸਲਾ ਕੀਤਾ ਗਿਆ ਸੀ ਕਿ ਉਹ ਅੱਜ ਦੀ ਮੀਟਿੰਗ ਵਿੱਚ ਨੁਮਾਇੰਦਾ ਭੇਜਣਗੇ।


ਟੀਆਰਐਸ ਨੇ ਮਮਤਾ ਦੀ ਮੀਟਿੰਗ ਤੋਂ ਦੂਰੀ ਬਣਾਈ


ਟੀਆਰਐਸ ਪ੍ਰਧਾਨ ਅਤੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਪ੍ਰਗਤੀ ਭਵਨ 'ਚ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਪੰਜ ਘੰਟੇ ਚੱਲੀ ਬੈਠਕ ਤੋਂ ਬਾਅਦ ਇਹ ਫੈਸਲਾ ਲਿਆ। ਪਾਰਟੀ ਨੇ ਕਿਹਾ ਕਿ ਉਹ ਕਾਂਗਰਸ ਅਤੇ ਭਾਜਪਾ ਤੋਂ ਬਰਾਬਰ ਦੂਰੀ 'ਤੇ ਰਹਿਣਾ ਚਾਹੁੰਦੀ ਹੈ, ਅਤੇ ਮੀਟਿੰਗ ਨੂੰ ਇਸ ਲਈ ਛੱਡ ਰਹੀ ਹੈ ਕਿਉਂਕਿ ਕਾਂਗਰਸ ਮੌਜੂਦ ਹੋਵੇਗੀ। ਦਿਲਚਸਪ ਗੱਲ ਇਹ ਹੈ ਕਿ ਕੇਸੀਆਰ ਨੇ ਸਭ ਤੋਂ ਪਹਿਲਾਂ ਸਾਂਝੇ ਵਿਰੋਧੀ ਉਮੀਦਵਾਰਾਂ ਦਾ ਵਿਚਾਰ ਪੇਸ਼ ਕੀਤਾ ਅਤੇ ਊਧਵ ਠਾਕਰੇ, ਸ਼ਰਦ ਪਵਾਰ, ਦੇਵਗੌੜਾ, ਹੇਮੰਤ ਅਖਿਲੇਸ਼ ਯਾਦਵ ਅਤੇ ਕੁਝ ਹੋਰ ਨੇਤਾਵਾਂ ਨਾਲ ਮੀਟਿੰਗਾਂ ਕੀਤੀਆਂ।


'ਆਪ' ਨੇ ਮੀਟਿੰਗ 'ਚੋਂ ਕੀਤਾ ਵਾਕਆਊਟ


ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਵੀ ਮਮਤਾ ਬੈਨਰਜੀ ਵੱਲੋਂ ਬੁਲਾਈ ਗਈ ਮੀਟਿੰਗ ਤੋਂ ਦੂਰੀ ਬਣਾ ਲਈ ਹੈ। 'ਆਪ' ਦਾ ਕਹਿਣਾ ਹੈ ਕਿ ਉਹ ਆਉਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਉਮੀਦਵਾਰ ਦੇ ਐਲਾਨ ਤੋਂ ਬਾਅਦ ਹੀ ਇਸ ਮੁੱਦੇ 'ਤੇ ਵਿਚਾਰ ਕਰੇਗੀ। ਇਸ ਦੇ ਨਾਲ ਹੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੀ ਸਾਂਝੀ ਰਣਨੀਤੀ ਤਿਆਰ ਕਰਨ ਲਈ ਬੁਲਾਈ ਗਈ ਮੀਟਿੰਗ ਵਿੱਚ ਨਵੀਨ ਪਟਨਾਇਕ ਦੀ ਪਾਰਟੀ ਬੀਜਦ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ ਹੈ।


ਇਹ ਵੀ ਪੜ੍ਹੋ: Punjab News: ਮੰਦਰ 'ਚੋਂ ਲਾਊਡ ਸਪੀਕਰ ਨਾ ਹਟਾਉਣ 'ਤੇ ਪ੍ਰਧਾਨ ਤੇ ਪੁਜਾਰੀ ਨੂੰ ਗੋਲੀ ਮਾਰਨ ਦੀ ਧਮਕੀ, ਮਾਮਲਾ ਦਰਜ