ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Truck Fire : ਐਕਸਪਾਇਰ ਦਵਾਈਆਂ ਤੇ ਸੈਨੀਟਾਈਜ਼ਰ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Truck Fire : ਚੰਡੀਗੜ੍ਹ-ਅੰਬਾਲਾ ਹਾਈਵੇਅ 'ਤੇ ਲਾਲੜੂ ਨਜ਼ਦੀਕ ਅੱਜ ਸਵੇਰੇ ਮਿਆਦ ਪੁੱਗ ਚੁੱਕੀਆਂ ਦਵਾਈਆਂ ਅਤੇ ਸੈਨੀਟਾਈਜ਼ਰ ਨਾਲ ਭਰੇ ਟਰੱਕ ਨੂੰ ਅਚਾਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ 'ਚ ਜੁੱਟ ਗਈਆਂ ਹਨ।
![Truck Fire : ਐਕਸਪਾਇਰ ਦਵਾਈਆਂ ਤੇ ਸੈਨੀਟਾਈਜ਼ਰ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ Truck fire full of expired medicines and Sanitizer in Lalru, fire brigade vehicles arrived Truck Fire : ਐਕਸਪਾਇਰ ਦਵਾਈਆਂ ਤੇ ਸੈਨੀਟਾਈਜ਼ਰ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ](https://feeds.abplive.com/onecms/images/uploaded-images/2022/12/10/ad9aa494aa6f13e9bfbf5344e3be5cd41670652022960345_original.jpg?impolicy=abp_cdn&imwidth=1200&height=675)
Truck fire
Truck Fire : ਚੰਡੀਗੜ੍ਹ-ਅੰਬਾਲਾ ਹਾਈਵੇਅ 'ਤੇ ਲਾਲੜੂ ਨਜ਼ਦੀਕ ਅੱਜ ਸਵੇਰੇ ਮਿਆਦ ਪੁੱਗ ਚੁੱਕੀਆਂ ਦਵਾਈਆਂ ਅਤੇ ਸੈਨੀਟਾਈਜ਼ਰ ਨਾਲ ਭਰੇ ਟਰੱਕ ਨੂੰ ਅਚਾਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ 'ਚ ਜੁੱਟ ਗਈਆਂ ਹਨ।
ਮਿਲੀ ਜਾਣਕਾਰੀ ਅਨੁਸਾਰ ਟਰੱਕ ਡਰਾਈਵਰ ਨੇ ਦੱਸਿਆ ਕਿ ਟਰੱਕ ਇੱਕ ਕੰਪਨੀ ਤੋਂ ਮਿਆਦ ਪੁੱਗ ਚੁੱਕੀਆਂ ਦਵਾਈਆਂ, ਸੈਨੇਟਾਈਜ਼ਰ ਅਤੇ ਹੋਰ ਸਾਮਾਨ ਲੈ ਕੇ ਹਰਿਆਣਾ ਦੇ ਹਿਸਾਰ ਲਿਜਾਇਆ ਜਾ ਰਿਹਾ ਸੀ। ਜਿਵੇਂ ਹੀ ਟਰੱਕ ਲੇਹਲੀ ਤੋਂ ਅੱਗੇ ਝਰਮਲ ਨਦੀ ਦੇ ਪੁਲ 'ਤੇ ਪਹੁੰਚਿਆ ਤਾਂ ਕੁਝ ਹੀ ਦੇਰ 'ਚ ਟਰੱਕ ਅੱਗ ਦੀ ਲਪੇਟ 'ਚ ਆ ਗਿਆ। ਟਰੱਕ ਵਿਚ ਸੈਨੇਟਾਈਜ਼ਰ ਦੀ ਭਾਰੀ ਮਾਤਰਾ ਹੋਣ ਕਾਰਨ ਅੱਗ ਹੋਰ ਵਧ ਗਈ।
ਇਹ ਵੀ ਪੜ੍ਹੋ : ਹੁਣ ਪਲਟਿਆ ਆਲੂਆਂ ਨਾਲ ਭਰਿਆ ਟਰੱਕ , ਬੁਰੀ ਤਰ੍ਹਾਂ ਨੁਕਸਾਨਿਆ ,ਇਸ ਜਗ੍ਹਾ ਪਲਟਿਆ ਸੀ ਸੇਬਾਂ ਨਾਲ ਭਰਿਆ ਟਰੱਕ
ਇਸ ਦੌਰਾਨ ਅੱਗ ਦੀਆਂ ਲਪਟਾਂ ਨੂੰ ਦੇਖ ਕੇ ਹਾਈਵੇਅ ਦੇ ਦੋਵੇਂ ਪਾਸੇ ਤੋਂ ਲੰਘ ਰਹੇ ਵਾਹਨ ਚਾਲਕਾਂ ਨੇ ਆਪਣੇ ਵਾਹਨ ਰੋਕ ਲਏ। ਇਸ ਕਾਰਨ ਦੋਵੇਂ ਪਾਸੇ ਲੰਮਾ ਜਾਮ ਲੱਗ ਗਿਆ। ਕੁਝ ਸਾਮਾਨ ਨੂੰ ਅੱਗ ਤੋਂ ਬਚਾਉਣ ਲਈ ਜੇਸੀਬੀ ਬੁਲਾ ਕੇ ਸਾਮਾਨ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਗਈ। ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੇ ਕਰਮਚਾਰੀ ਦੇਰ ਰਾਤ ਤੱਕ ਜੱਦੋਜਹਿਦ ਕਰਦੇ ਰਹੇ।
ਟਰੱਕ ਨੂੰ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਉਹ ਤੁਰੰਤ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਇੱਥੇ ਆ ਕੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਟਰੱਕ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)