Truck Fire : ਚੰਡੀਗੜ੍ਹ-ਅੰਬਾਲਾ ਹਾਈਵੇਅ 'ਤੇ ਲਾਲੜੂ ਨਜ਼ਦੀਕ ਅੱਜ ਸਵੇਰੇ ਮਿਆਦ ਪੁੱਗ ਚੁੱਕੀਆਂ ਦਵਾਈਆਂ ਅਤੇ ਸੈਨੀਟਾਈਜ਼ਰ ਨਾਲ ਭਰੇ ਟਰੱਕ ਨੂੰ ਅਚਾਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ 'ਚ ਜੁੱਟ ਗਈਆਂ ਹਨ। 

 

ਮਿਲੀ ਜਾਣਕਾਰੀ ਅਨੁਸਾਰ ਟਰੱਕ ਡਰਾਈਵਰ ਨੇ ਦੱਸਿਆ ਕਿ ਟਰੱਕ ਇੱਕ ਕੰਪਨੀ ਤੋਂ ਮਿਆਦ ਪੁੱਗ ਚੁੱਕੀਆਂ ਦਵਾਈਆਂ, ਸੈਨੇਟਾਈਜ਼ਰ ਅਤੇ ਹੋਰ ਸਾਮਾਨ ਲੈ ਕੇ ਹਰਿਆਣਾ ਦੇ
  ਹਿਸਾਰ ਲਿਜਾਇਆ ਜਾ ਰਿਹਾ ਸੀ। ਜਿਵੇਂ ਹੀ ਟਰੱਕ ਲੇਹਲੀ ਤੋਂ ਅੱਗੇ ਝਰਮਲ ਨਦੀ ਦੇ ਪੁਲ 'ਤੇ ਪਹੁੰਚਿਆ ਤਾਂ ਕੁਝ ਹੀ ਦੇਰ 'ਚ ਟਰੱਕ ਅੱਗ ਦੀ ਲਪੇਟ 'ਚ ਆ ਗਿਆ। ਟਰੱਕ ਵਿਚ ਸੈਨੇਟਾਈਜ਼ਰ ਦੀ ਭਾਰੀ ਮਾਤਰਾ ਹੋਣ ਕਾਰਨ ਅੱਗ ਹੋਰ ਵਧ ਗਈ। 

 


 

ਇਸ ਦੌਰਾਨ ਅੱਗ ਦੀਆਂ ਲਪਟਾਂ ਨੂੰ ਦੇਖ ਕੇ ਹਾਈਵੇਅ ਦੇ ਦੋਵੇਂ ਪਾਸੇ ਤੋਂ ਲੰਘ ਰਹੇ ਵਾਹਨ ਚਾਲਕਾਂ ਨੇ ਆਪਣੇ ਵਾਹਨ ਰੋਕ ਲਏ। ਇਸ ਕਾਰਨ ਦੋਵੇਂ ਪਾਸੇ ਲੰਮਾ ਜਾਮ ਲੱਗ ਗਿਆ। ਕੁਝ ਸਾਮਾਨ ਨੂੰ ਅੱਗ ਤੋਂ ਬਚਾਉਣ ਲਈ ਜੇਸੀਬੀ ਬੁਲਾ ਕੇ ਸਾਮਾਨ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਗਈ। ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੇ ਕਰਮਚਾਰੀ ਦੇਰ ਰਾਤ ਤੱਕ ਜੱਦੋਜਹਿਦ ਕਰਦੇ ਰਹੇ।

ਟਰੱਕ ਨੂੰ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਉਹ ਤੁਰੰਤ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਇੱਥੇ ਆ ਕੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਟਰੱਕ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।