Accident News: ਯੂਪੀ ਦੇ ਜ਼ਿਲ੍ਹਾ ਸ਼ਾਹਜਹਾਂਪੁਰ ਵਿੱਚ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਬੱਸ 'ਤੇ ਟਰੱਕ ਪਲਟਣ ਨਾਲ ਕੁੱਲ 11 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 10 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਡੀਐਮ, ਐਸਪੀ ਅਤੇ ਹੋਰ ਅਧਿਕਾਰੀਆਂ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਐਸਪੀ ਅਸ਼ੋਕ ਕੁਮਾਰ ਮੀਨਾ ਨੇ ਦੱਸਿਆ ਕਿ ਬੱਸ ਢਾਬੇ ’ਤੇ ਲੋਕਾਂ ਨੂੰ ਖਾਣਾ ਖੁਆਣ ਲਈ ਰੋਕੀ ਗਈ ਸੀ। ਇਸ ਦੌਰਾਨ ਇਕ ਬੇਕਾਬੂ ਟਰੱਕ ਬੱਸ 'ਤੇ ਪਲਟ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।
ਹਾਦਸੇ ਤੋਂ ਬਾਅਦ ਜਾਣਕਾਰੀ ਦਿੰਦਿਆਂ ਹੋਇਆਂ ਸ਼ਾਹਜਹਾਂਪੁਰ ਦੇ ਐੱਸਪੀ ਅਸ਼ੋਕ ਕੁਮਾਰ ਮੀਨਾ ਨੇ ਦੱਸਿਆ, 'ਰਾਤ ਕਰੀਬ 11 ਵਜੇ ਸੂਚਨਾ ਮਿਲੀ ਕਿ ਖੁਟਾਰ ਥਾਣਾ ਖੇਤਰ ਦੇ ਅਧੀਨ ਗੋਲਾ ਵੱਲ ਜਾਣ ਵਾਲੀ ਸੜਕ 'ਤੇ ਢਾਬੇ ਦੇ ਕੋਲ ਇੱਕ ਬੱਸ ਖੜ੍ਹੀ ਹੋਈ ਸੀ। ਬੱਸ ਵਿੱਚ ਸਵਾਰ ਯਾਤਰੀ ਪੁਰਣਾਗਿਰੀ ਦਰਸ਼ਨਾਂ ਲਈ ਜਾ ਰਹੇ ਸਨ। ਬੱਸ ਢਾਬੇ 'ਤੇ ਸਵਾਰੀਆਂ ਦੇ ਖਾਣ-ਪੀਣ ਲਈ ਰੁਕੀ ਹੋਈ ਸੀ। ਕੁਝ ਲੋਕ ਢਾਬੇ 'ਤੇ ਖਾਣਾ ਖਾ ਰਹੇ ਸਨ ਜਦਕਿ ਕੁਝ ਲੋਕ ਬੱਸ 'ਚ ਬੈਠੇ ਸਨ। ਇਸ ਦੌਰਾਨ ਇਕ ਟਰੱਕ ਬੇਕਾਬੂ ਹੋ ਕੇ ਉਸ 'ਤੇ ਪਲਟ ਗਿਆ।
ਇਹ ਵੀ ਪੜ੍ਹੋ: Rajkot Fire: ਗੇਮਿੰਗ ਜ਼ੋਨ 'ਚ ਅੱਗ ਲੱਗਣ ਕਰਕੇ ਬੱਚਿਆਂ ਸਮੇਤ 30 ਲੋਕ ਜਿਉਂਦਾ ਸੜੇ, ਮੁਆਵਜ਼ੇ ਦਾ ਐਲਾਨ, SIT ਕਰੇਗੀ ਜਾਂਚ
ਉਨ੍ਹਾਂ ਅੱਗੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਮ, ਅਸੀਂ ਅਤੇ ਸਾਰੇ ਅਧਿਕਾਰੀ ਮੌਕੇ 'ਤੇ ਪਹੁੰਚੇ। ਹੁਣ ਤੱਕ ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੀਐਮਓ ਅਤੇ ਹੋਰ ਅਧਿਕਾਰੀ ਜ਼ਖ਼ਮੀਆਂ ਦੇ ਇਲਾਜ ਲਈ ਕੰਮ ਕਰ ਰਹੇ ਹਨ। ਇਹ ਸਾਰੇ ਲੋਕ ਸੀਤਾਪੁਰ ਜ਼ਿਲ੍ਹੇ ਦੇ ਕਮਲਾਪੁਰ ਥਾਣਾ ਖੇਤਰ ਦੇ ਪਿੰਡ ਬੜਾਜੇਠਾ ਦੇ ਰਹਿਣ ਵਾਲੇ ਹਨ। ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਦੱਸ ਦਈਏ ਕਿ ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ 'ਚ ਹੜਕੰਪ ਮਚ ਗਿਆ। ਮੌਕੇ 'ਤੇ ਸਥਾਨਕ ਲੋਕ ਵੀ ਪਹੁੰਚ ਗਏ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਗੱਜਣਗੇ ਅਮਿਤ ਸ਼ਾਹ, 1500 ਪੁਲਿਸ ਮੁਲਾਜ਼ਮ ਤਾਇਨਾਤ, ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕੀਤਾ ਹਾਊਸ ਅਰੈਸਟ