ਟਰੰਪ ਨੇ ਹਜ਼ਾਰਾਂ ਭਾਰਤੀਆਂ ਨੂੰ ਕੀਤਾ ਦੇਸ਼ ਤੋਂ ਬਾਹਰ, ਸਰਕਾਰ ਨੇ ਸੰਸਦ 'ਚ ਦਿੱਤੀ ਜਾਣਕਾਰੀ
ਅਮਰੀਕਾ ਨੇ ਸਾਲ 2025 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 1,703 ਭਾਰਤੀ ਨਾਗਰਿਕਾਂ ਨੂੰ ਦੇਸ਼ ਤੋਂ ਬਾਹਰ ਕੱਢਿਆ ਹੈ। ਇਨ੍ਹਾਂ ਵਿੱਚੋਂ 1,562 ਮਰਦ ਅਤੇ 141 ਔਰਤਾਂ ਸ਼ਾਮਲ ਹਨ। ਇਹ ਜਾਣਕਾਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ..

ਅਮਰੀਕਾ ਨੇ ਸਾਲ 2025 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 1,703 ਭਾਰਤੀ ਨਾਗਰਿਕਾਂ ਨੂੰ ਦੇਸ਼ ਤੋਂ ਬਾਹਰ ਕੱਢਿਆ ਹੈ। ਇਨ੍ਹਾਂ ਵਿੱਚੋਂ 1,562 ਮਰਦ ਅਤੇ 141 ਔਰਤਾਂ ਸ਼ਾਮਲ ਹਨ। ਇਹ ਜਾਣਕਾਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਸ਼ੁੱਕਰਵਾਰ ਯਾਨੀਕਿ 1 ਅਗਸਤ ਨੂੰ ਲੋਕ ਸਭਾ ਵਿੱਚ ਲਿਖਤੀ ਜਵਾਬ ਰਾਹੀਂ ਦਿੱਤੀ।
ਇਹ ਸਵਾਲ ਡੀਐਮਕੇ ਸੰਸਦ ਮੈਂਬਰ ਕਨੀਮੋਝੀ ਕਰਨਾਨਿਧੀ ਵੱਲੋਂ ਪੁੱਛਿਆ ਗਿਆ ਸੀ, ਜਿਨ੍ਹਾਂ ਜਾਨਣਾ ਚਾਹਿਆ ਕਿ ਅਮਰੀਕਾ ਅਤੇ ਹੋਰ ਦੇਸ਼ਾਂ ਨੇ ਇਸ ਸਾਲ ਹੁਣ ਤੱਕ ਕਿੰਨੇ ਭਾਰਤੀਆਂ ਨੂੰ ਡਿਪੋਰਟ ਕੀਤਾ ਹੈ।
ਪਿਛਲੇ 5 ਸਾਲਾਂ ਦੇ ਅੰਕੜੇ ਵੀ ਕੀਤੇ ਗਏ ਸਰਵਜਨਿਕ
ਕੀਰਤੀ ਵਰਧਨ ਸਿੰਘ ਨੇ ਲੋਕ ਸਭਾ ਵਿੱਚ ਦੱਸਿਆ ਕਿ ਸਾਲ 2020 ਤੋਂ 2024 ਤੱਕ ਅਮਰੀਕਾ ਨੇ ਕੁੱਲ 5,541 ਭਾਰਤੀਆਂ ਨੂੰ ਡਿਪੋਰਟ ਕੀਤਾ ਹੈ। ਇਸਦਾ ਅਰਥ ਹੈ ਕਿ ਪਿਛਲੇ 5 ਸਾਲਾਂ ਦੌਰਾਨ ਹਰ ਸਾਲ ਔਸਤਨ 1,100 ਤੋਂ ਵੱਧ ਭਾਰਤੀ ਅਮਰੀਕਾ ਤੋਂ ਵਾਪਸ ਭੇਜੇ ਗਏ।
ਜਿੱਥੇ ਤੱਕ ਬ੍ਰਿਟੇਨ ਦੀ ਗੱਲ ਹੈ ਤਾਂ-
ਸਾਲ 2020 ਤੋਂ 2024 ਦੇ ਵਿਚਕਾਰ ਬ੍ਰਿਟੇਨ ਨੇ ਕੁੱਲ 311 ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜਿਆ।
ਜਦਕਿ ਸਾਲ 2025 ਵਿੱਚ ਹੁਣ ਤੱਕ 131 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ।
ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਨਾਲ ਮਨੁੱਖਤਾ ਭਰਪੂਰ ਵਿਵਹਾਰ 'ਤੇ ਸਰਕਾਰ ਦੀ ਨਜ਼ਰ
ਮੰਤਰੀ ਨੇ ਸੰਸਦ ਵਿੱਚ ਇਹ ਵੀ ਸਾਫ਼ ਕੀਤਾ ਕਿ ਵਿਦੇਸ਼ ਮੰਤਰਾਲਾ ਅਤੇ ਭਾਰਤੀ ਦੂਤਾਵਾਸ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਨਾਲ ਹੋਣ ਵਾਲੇ ਵਿਵਹਾਰ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ ਹਨ। ਉਨ੍ਹਾਂ ਦੱਸਿਆ ਕਿ: “ਭਾਰਤ ਸਰਕਾਰ ਨੇ ਅਮਰੀਕਾ ਸਮੇਤ ਹੋਰ ਦੇਸ਼ਾਂ ਨਾਲ ਇਹ ਮਸਲਾ ਉਠਾਇਆ ਹੈ ਕਿ ਡਿਪੋਰਟੀ ਭਾਰਤੀਆਂ ਨਾਲ ਮਨੁੱਖੀ ਵਿਵਹਾਰ ਯਕੀਨੀ ਬਣਾਇਆ ਜਾਵੇ।” ਉਨ੍ਹਾਂ ਕਿਹਾ ਕਿ 5 ਫਰਵਰੀ 2025 ਤੋਂ ਲੈ ਕੇ ਹੁਣ ਤੱਕ ਕਿਸੇ ਵੀ ਅਮਾਨਵੀ ਵਿਵਹਾਰ ਦੀ ਕੋਈ ਅਧਿਕਾਰਕ ਸ਼ਿਕਾਇਤ ਸਰਕਾਰ ਕੋਲ ਨਹੀਂ ਆਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















