Twitter Account Banned : ਭਾਰਤ   (India) ਵਿੱਚ ਪਾਕਿਸਤਾਨ (Pakistan) ਦੇ ਚਾਰ ਦੂਤਾਵਾਸਾਂ ਦੇ ਟਵਿੱਟਰ ਅਕਾਊਂਟ (Twitter) ਨੂੰ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਦੂਤਾਵਾਸਾਂ 'ਤੇ ਆਪਣੇ ਟਵਿੱਟਰ ਅਕਾਊਂਟ ਤੋਂ ਝੂਠੀਆਂ ਖਬਰਾਂ ਅਤੇ ਪ੍ਰਾਪੇਗੰਡਾ ਫੈਲਾਉਣ ਦਾ ਦੋਸ਼ ਹੈ। ਮੰਨਿਆ ਜਾ ਰਿਹਾ ਹੈ ਕਿ ਭਾਰਤ ਅਤੇ ਕੁਝ ਹੋਰ ਦੂਤਾਵਾਸਾਂ ਦੀ ਤਰਫੋਂ ਅਜਿਹੀ ਕਾਰਵਾਈ ਕੀਤੀ ਜਾ ਸਕਦੀ ਹੈ।


ਇਸ ਦੇ ਨਾਲ ਹੀ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਟਵੀਟ ਕਰਕੇ ਕਿਹਾ ਹੈ ਕਿ ਭਾਰਤ 'ਚ ਟਵਿਟਰ ਵੱਲੋਂ ਈਰਾਨ, ਤੁਰਕੀ, ਮਿਸਰ ਅਤੇ ਸੰਯੁਕਤ ਰਾਸ਼ਟਰ ਵਿਚ ਪਾਕਿਸਤਾਨੀ ਦੂਤਾਵਾਸਾਂ ਦੇ ਅਕਾਊਂਟ 'ਤੇ ਕਾਰਵਾਈ ਕਰਦੇ ਹੋਏ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਉਨ੍ਹਾਂ ਦੇ ਅਕਾਊਂਟ ਨੂੰ ਤੁਰੰਤ ਬਹਾਲ ਕੀਤਾ ਜਾਵੇ।

 






ਪਹਿਲਾਂ ਵੀ ਲਿਆ ਸੀ ਅਜਿਹਾ ਐਕਸ਼ਨ 


ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪਾਕਿਸਤਾਨ ਦੇ ਕਿਸੇ ਟਵਿੱਟਰ ਅਕਾਊਂਟ 'ਤੇ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਪਾਕਿਸਤਾਨ ਦੇ ਰਾਸ਼ਟਰੀ ਜਨਤਕ ਪ੍ਰਸਾਰਕ ਰੇਡੀਓ ਪਾਕਿਸਤਾਨ ਦਾ ਖਾਤਾ ਟਵਿੱਟਰ ਦੁਆਰਾ ਬੰਦ ਕਰ ਦਿੱਤਾ ਗਿਆ ਸੀ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।