ਨਵੀਂ ਦਿੱਲੀ: ਟਵਿੱਟਰ ਹੁਣ ਕਾਂਗਰਸ ਨੂੰ ਲਗਾਤਾਰ ਝਟਕੇ ਦੇ ਰਿਹਾ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਣੇ ਕਈ ਲੀਡਰਾਂ ਦੇ ਅਕਾਊਂਟ ਬੰਦ ਕਰ ਦਿੱਤੇ ਗਏ ਹਨ। ਕਾਂਗਰਸ ਨੇ ਵੀਰਵਾਰ ਨੂੰ ਦਾਆਵਾ ਕੀਤਾ ਹੈ ਕਿ ਪਾਰਟੀ ਦਾ ਅਧਿਕਾਰਤ ਖਾਤਾ ਤੇ ਕਾਂਗਰਸ ਦੇ ਕਈ ਨੇਤਾਵਾਂ ਦੇ ਟਵਿੱਟਰ ਅਕਾਊਂਟ ਬਲੌਕ ਕਰ ਦਿੱਤੇ ਗਏ ਹਨ।


ਕੁਝ ਦਿਨ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਸੀ ਜਿਸ ਮਗਰੋਂ ਕਾਂਗਰਸ ਖਿਲਾਫ ਟਵਿੱਟਰ ਦਾ ਐਕਸ਼ਨ ਜਾਰੀ ਹੈ। ਦਿੱਲੀ ਕਾਂਗਰਸ ਨੇ ਫੇਸਬੁੱਕ ਪੋਸਟ ਵਿੱਚ ਆਪਣੇ ਟਵਿੱਟਰ ਅਕਾਊਂਟ ਬਲੌਕ ਹੋਣ ਬਾਰੇ ਸੰਦੇਸ਼ ਦਾ ਸਕਰੀਨ ਸ਼ਾਟ ਸਾਂਝਾ ਕੀਤਾ ਹੈ।


ਕਾਂਗਰਸ ਦੇ ਸੋਸ਼ਲ ਮੀਡੀਆ ਵਿਭਾਗ ਦੇ ਮੁਖੀ ਰੋਹਨ ਗੁਪਤਾ ਨੇ ਕਿਹਾ ਕਿ ਪਾਰਟੀ ਦਾ ਅਧਿਕਾਰਤ ਟਵਿੱਟਰ ਅਕਾਊਂਟ ਤੇ ਉਸ ਦੇ ਨੇਤਾਵਾਂ ਤੇ ਵਰਕਰਾਂ ਦੇ 500 ਖਾਤੇ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਟਵਿੱਟਰ ਸਰਕਾਰ ਦੇ ਦਬਾਅ ਹੇਠ ਕਾਂਗਰਸੀ ਨੇਤਾਵਾਂ ਖ਼ਿਲਾਫ਼ ਕੰਮ ਕਰ ਰਿਹਾ ਹੈ।


ਕਾਂਗਰਸ ਮੁਤਾਬਕ ਜਿਨ੍ਹਾਂ ਦੇ ਅਕਾਊਂਟ ਬਲੌਕ ਕੀਤੇ ਗਏ ਹਨ, ਉਨ੍ਹਾਂ ਵਿੱਚ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ, ਜਨਰਲ ਸਕੱਤਰ ਅਜੇ ਮਾਕਨ, ਜਿਤੇਂਦਰ ਸਿੰਘ, ਸੰਸਦ ਮੈਂਬਰ ਮਨੀਕਮ ਟੈਗੋਰ, ਮਹਿਲਾ ਕਾਂਗਰਸ ਪ੍ਰਧਾਨ ਸੁਸ਼ਮਿਤਾ ਦੇਵ ਤੇ ਕਈ ਹੋਰ ਨੇਤਾ ਸ਼ਾਮਲ ਹਨ।


ਦੱਸ ਦਈਏ ਕਿ ਇਸ ਤੋਂ ਪਹਿਲਾਂ ਕਈ ਕਾਂਗਰਸੀ ਨੇਤਾਵਾਂ ਦੇ ਖਾਤਿਆਂ 'ਤੇ ਕਾਰਵਾਈ ਕੀਤੀ ਗਈ ਸੀ ਤੇ ਚਾਰ ਦਿਨ ਪਹਿਲਾਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ (Rahul Gandhi) ਦੇ ਅਕਾਊਂਟ ਨੂੰ ਵੀ ਲੌਕ ਕਰ ਦਿੱਤਾ ਗਿਆ ਸੀ। ਰਾਹੁਲ ਗਾਂਧੀ ਦਾ ਟਵਿੱਟਰ ਅਕਾਊਂਟ ਅਜੇ ਵੀ ਬੰਦ ਹੈ।


ਕਾਂਗਰਸ ਨੇ ਬੁੱਧਵਾਰ ਦੇਰ ਰਾਤ ਦਾਅਵਾ ਕੀਤਾ ਸੀ ਕਿ ਰਣਦੀਪ ਸੁਰਜੇਵਾਲਾ ਸਮੇਤ ਪੰਜ ਸੀਨੀਅਰ ਨੇਤਾਵਾਂ ਦੇ ਖਾਤਿਆਂ ਵਿਰੁੱਧ ਅਜਿਹੀ ਹੀ ਕਾਰਵਾਈ ਕੀਤੀ ਗਈ ਹੈ। ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀਦੇ ਜਨਰਲ ਸਕੱਤਰ ਤੇ ਸਾਬਕਾ ਕੇਂਦਰੀ ਮੰਤਰੀ ਅਜੇ ਮਾਕਨਲੋਕ ਸਭਾ ਵਿੱਚ ਪਾਰਟੀ ਵ੍ਹਿਪ ਮਨਿਕਮ ਟੈਗੋਰਅਸਾਮ ਦੇ ਇੰਚਾਰਜ ਤੇ ਸਾਬਕਾ ਕੇਂਦਰੀ ਮੰਤਰੀ ਜਤਿੰਦਰ ਸਿੰਘ ਤੇ ਮਹਿਲਾ ਕਾਂਗਰਸ ਪ੍ਰਧਾਨ ਸੁਸ਼ਮਿਤਾ ਦੇਵ ਦੇ ਟਵਿੱਟਰ ਅਕਾਊਂਟ ਵੀ ਮੁਅੱਤਲ ਕਰ ਦਿੱਤੇ ਗਏ ਹਨ।


ਇਹ ਵੀ ਪੜ੍ਹੋ: Punjab Police: ਪੰਜਾਬ ਪੁਲਿਸ ’ਚ ਸਬ ਇੰਸਪੈਕਟਰ ਦੀ ਭਰਤੀ ਲਈ ਪ੍ਰੀਖਿਆ ਦੇ ਐਡਮਿਟ ਕਾਰਡ ਜਾਰੀ, ਇੰਝ ਕਰੋ ਡਾਊਨਲੋਡ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904