ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਤਵਾਰ ਨੂੰ ਟਵਿੱਟਰ ਹੈਂਡਲ ਤੇ 60 ਮਿਲੀਅਨ ਫੋਲੋਅਰਜ਼ ਪੂਰੇ ਹੋ ਗਏ ਹਨ।ਪ੍ਰਧਾਨ ਮੰਤਰੀ ਮੋਦੀ ਸੋਸ਼ਲ ਮੀਡੀਆ 'ਤੇ ਸਭ ਤੋਂ ਵੱਧ ਫੋਲੋ ਕੀਤੀ ਜਾਣ ਵਾਲੇ ਲੀਡਰ ਹਨ ਅਤੇ ਉਨ੍ਹਾਂ ਦੀ ਪ੍ਰਸਿੱਧੀ ਲਗਾਤਾਰ ਵਧਦੀ ਜਾ ਰਹੀ ਹੈ।


ਪੀਐਮ ਮੋਦੀ ਨੇ ਟਵਿੱਟਰ ਦੀ ਵਰਤੋਂ 2009 ਵਿੱਚ ਸ਼ੁਰੂ ਕੀਤੀ ਸੀ ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ। 2010 ਵਿੱਚ, ਉਸ ਦੇ ਇੱਕ ਲੱਖ ਫੋਲੋਅਰਜ਼ ਹੋ ਗਏ ਸਨ। ਨਵੰਬਰ, 2011 ਵਿੱਚ ਉਸ ਦੇ ਫੋਲੋਅਰਜ਼ ਦੀ ਗਿਣਤੀ ਚਾਰ ਲੱਖ ਹੋ ਗਈ ਸੀ।2018 ਵਿੱਚ, ਇੱਕ ਅੰਤਰਰਾਸ਼ਟਰੀ ਸਰਵੇ ਵਿੱਚ ਪੀਐਮ ਮੋਦੀ ਨੂੰ ਵਿਸ਼ਵ ਦੇ ਚੋਟੀ ਦੇ ਤਿੰਨ ਨੇਤਾਵਾਂ ਵਿੱਚ ਸ਼ਾਮਲ ਕੀਤਾ ਗਿਆ ਸੀ।

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ 120 ਮਿਲੀਅਨ ਤੋਂ ਵੱਧ ਫਾਲੋਅਰਜ਼ ਦੇ ਨਾਲ ਚੋਟੀ ਦਾ ਸਥਾਨ ਬਰਕਰਾਰ ਰੱਖਿਆ ਹੈ।ਉਸ ਤੋਂ ਬਾਅਦ ਮੌਜੂਦਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਲਗਭਗ 84 ਮਿਲੀਅਨ ਫਾਲੋਅਰਜ਼ ਹਨ।

ਇਹ ਵੀ ਪੜ੍ਹੋ:  ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ

ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ

ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ