ਨਵੀਂ ਦਿੱਲੀ: ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ (Rahul gandhi) ਦਾ ਟਵਿੱਟਰ ਅਕਾਊਂਟ ਹੁਣ ਇੱਕ ਹਫ਼ਤੇ ਬਾਅਦ ਅਨਲੌਕ ਹੋ ਗਿਆ ਹੈ। ਇਸ ਦੇ ਨਾਲ ਹੀ ਹੋਰ ਕਾਂਗਰਸੀ ਨੇਤਾਵਾਂ ਦੇ ਟਵਿੱਟਰ ਆਈਡੀ (Congress Twitter) ਵੀ ਅਨਲੌਕ ਕੀਤੇ ਗਏ ਹਨ। ਕਾਂਗਰਸ ਦੇ ਇੱਕ ਨੇਤਾ ਨੇ ਕਿਹਾ ਕਿ ਰਾਹੁਲ ਗਾਂਧੀ (Rahul Gandhi Twitter) ਦੇ ਨਾਲ ਪਾਰਟੀ ਦੇ ਸੀਨੀਅਰ ਨੇਤਾਵਾਂ ਦੇ ਖਾਤੇ ਵੀ ਖੋਲ੍ਹੇ ਗਏ ਹਨ।
ਟਵਿੱਟਰ ਨੇ ਰਾਹੁਲ ਗਾਂਧੀ, ਕਾਂਗਰਸ ਅਤੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਦੇ ਟਵਿੱਟਰ ਅਕਾਊਂਟ ਬੰਦ ਕਰ ਦਿੱਤੇ ਸੀ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ, ਜਨਰਲ ਸਕੱਤਰ ਅਜੇ ਮਾਕਨ, ਜਿਤੇਂਦਰ ਸਿੰਘ, ਸੰਸਦ ਮੈਂਬਰ ਮਨਿਕਮ ਟੈਗੋਰ, ਮਹਿਲਾ ਕਾਂਗਰਸ ਪ੍ਰਧਾਨ ਸੁਸ਼ਮਿਤਾ ਦੇਵ, ਬੁਲਾਰੇ ਪਵਨ ਖੇੜਾ ਅਤੇ ਕਈ ਹੋਰ ਨੇਤਾਵਾਂ ਦੇ ਟਵਿੱਟਰ ਅਕਾਊਂਟ ਬੰਦ ਸੀ।
ਦਰਅਸਲ, ਕੁਝ ਦਿਨ ਪਹਿਲਾਂ ਸਾਬਕਾ ਕਾਂਗਰਸੀ ਪ੍ਰਧਾਨ ਦਾ ਟਵਿੱਟਰ ਅਕਾਊਂਟ ਦਿੱਲੀ ਵਿੱਚ ਕਥਿਤ ਬਲਾਤਕਾਰ ਅਤੇ ਹੱਤਿਆ ਦੀ ਸ਼ਿਕਾਰ ਇੱਕ ਨੌਂ ਸਾਲਾ ਬੱਚੀ ਦੇ ਮਾਪਿਆਂ ਨਾਲ ਮੁਲਾਕਾਤ ਦੀ ਤਸਵੀਰ ਸਾਂਝੀ ਕਰਨ ਲਈ ਬੰਦ ਕਰ ਦਿੱਤਾ ਗਿਆ ਸੀ। ਟਵਿੱਟਰ ਨੇ ਕਿਹਾ ਸੀ ਕਿ ਉਸਨੇ ਨਿਯਮਾਂ ਦੇ ਤਹਿਤ ਇਹ ਕਦਮ ਚੁੱਕਿਆ ਹੈ।
ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਆਪਣੇ ਟਵਿੱਟਰ ਅਕਾਊਂਟ ਨੂੰ ਬੰਦ ਕਰਨ ਦੇ ਵਿਵਾਦ ਦੇ ਪਿਛੋਕੜ ਵਿੱਚ ਟਵਿੱਟਰ 'ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਅਮਰੀਕੀ ਕੰਪਨੀ ਭਾਰਤ ਦੀ ਰਾਜਨੀਤਿਕ ਪ੍ਰਕਿਰਿਆ ਵਿੱਚ ਦਖਲ ਦੇ ਰਹੀ ਹੈ। ਲੋਕਤੰਤਰੀ ਢਾਂਚੇ 'ਤੇ ਹਮਲਾ ਕਰ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਟਵਿੱਟਰ ਪੱਖਪਾਤੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੰਮ ਕਰ ਰਿਹਾ ਹੈ।
ਇਹ ਵੀ ਪੜ੍ਹੋ: playing Algoza: ਅਨੁਰਿਤ ਅਲਗੋਜ਼ਾ ਬਜਾਉਣ ਵਾਲੀ ਦੁਨੀਆ ਦੀ ਇਕਲੌਤੀ ਲੜਕੀ ਬਣੀ, ਇੰਡੀਆ ਬੁੱਕ ਆਫ਼ ਰਿਕਾਰਡਸ 'ਚ ਨਾਂਅ ਦਰਜ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin