ਪੜਚੋਲ ਕਰੋ
Advertisement
ਸਿੱਖ ਕਤਲੇਆਮ: ਸਾਥੀ ਕਾਤਲਾਂ ਨੇ ਕੀਤਾ ਸਮਪਰਣ ਪਰ ਸੱਜਣ ਲਾਪਤਾ..!
ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਦੋਸ਼ੀ ਦੋਸ਼ੀ ਐਲਾਨੇ ਜਾ ਚੁੱਕੇ ਸੱਜਣ ਕੁਮਾਰ ਦਾ ਕੋਈ ਥਹੁ ਪਤਾ ਨਹੀਂ। ਸੱਜਣ ਕੁਮਾਰ ਨੂੰ ਘਰੋਂ ਨਿਕਲੇ ਹੋਏ ਨੂੰ ਕਈ ਘੰਟੇ ਹੋ ਚੁੱਕੇ ਹਨ, ਪਰ ਉਸ ਦਾ ਪਤਾ ਨਹੀਂ ਹੈ ਕਿ ਉਹ ਕਿੱਥੇ ਹੈ। ਸੱਜਣ ਕੁਮਾਰ ਦੇ ਪੁੱਤਰ ਜਗਪਰਵੇਸ਼ ਨੇ 'ਏਬੀਪੀ ਨਿਊਜ਼' ਨੂੰ ਦੱਸਿਆ ਕਿ ਉਸ ਦੇ ਪਿਤਾ ਕਿੱਥੇ ਗਏ ਹਨ, ਇਸ ਦੀ ਜਾਣਕਾਰੀ ਨਹੀਂ ਹੈ। ਹਾਲਾਂਕਿ, ਸੱਜਣ ਕੁਮਾਰ ਦੇ ਸਾਥੀ ਮੁਜਰਮ ਮਹੇਂਦਰ ਯਾਦਵ ਤੇ ਕ੍ਰਿਸ਼ਨ ਖੋਖਰ ਨੇ ਦਿੱਲੀ ਦੀ ਕੜਕੜਡੂਮਾ ਕੋਰਟ ਵਿੱਚ ਸਮਰਪਣ ਕਰ ਦਿੱਤਾ ਹੈ। ਅਦਾਲਤ ਨੇ ਦੋਵਾਂ ਨੂੰ 10-10 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ।
ਦਿੱਲੀ ਹਾਈਕੋਰਟ ਦੇ ਹੁਕਮਾਂ ਮੁਤਾਬਕ ਸੱਜਣ ਕੁਮਾਰ ਨੂੰ ਅੱਜ ਯਾਨੀ 31 ਦਸੰਬਰ ਨੂੰ ਕੜਕੜਡੂਮਾ ਅਦਾਲਤ ਜਾਂ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨਾ ਹੈ। ਸੱਜਣ ਕੁਮਾਰ ਸਵੇਰੇ ਹੀ ਆਪਣੇ ਘਰੋਂ ਤਾਂ ਨਿਕਲ ਗਿਆ ਸੀ, ਪਰ ਹਾਲੇ ਤਕ ਉਸ ਨੇ ਕਿਤੇ ਵੀ ਸਮਰਪਣ ਨਹੀਂ ਕੀਤਾ। ਬੀਤੀ 17 ਦਸੰਬਰ ਨੂੰ ਦਿੱਲੀ ਹਾਈਕੋਰਟ ਨੇ ਉਸ ਨੂੰ ਪੰਜ ਸਿੱਖਾਂ ਦੇ ਕਤਲ ਮਾਮਲੇ ਵਿੱਚ ਤਾ-ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਸਾਲ ਦੇ ਆਖਰੀ ਦਿਨ ਤਕ ਸਮਰਪਣ ਕਰਨ ਦੇ ਹੁਕਮ ਦਿੱਤੇ ਸਨ। ਇਹ ਵੀ ਪੜ੍ਹੋ: 1984 ਸਿੱਖ ਕਤਲੇਆਮ ਦਾ ਦੋਸ਼ੀ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਅੱਜ ਕਰੇਗਾ ਸਮਰਪਣ ਉਸ ਦੇ ਵਕੀਲ ਨੇ ਕਈ ਦਿਨ ਪਹਿਲਾਂ ਸੱਜਣ ਵੱਲੋਂ ਆਤਮ ਸਮਰਪਣ ਕੀਤੇ ਜਾਣ ਦੀ ਪੁਸ਼ਟੀ ਕੀਤੀ ਸੀ। ਕੁਮਾਰ ਦੇ ਵਕੀਲ ਅਨਿਲ ਕੁਮਾਰ ਸ਼ਰਮਾ ਨੇ ਕਿਹਾ ਸੀ ਕਿ ਉਹ ਦਿੱਲੀ ਉੱਚ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਨਗੇ। ਹਾਲਾਂਕਿ, ਸੱਜਣ ਕੁਮਾਰ ਨੇ ਅਦਾਲਤ ਦੇ ਫੈਸਲੇ ਨੂੰ ਕਈ ਥਾਵਾਂ 'ਤੇ ਚੁਣੌਤੀ ਤੇ ਸਮਰਪਣ ਕਰਨ ਲਈ ਵੱਧ ਸਮਾਂ ਦੇਣ ਦੀ ਅਪੀਲ ਵੀ ਕੀਤੀ ਪਰ ਹਾਲੇ ਤਕ ਉਸ ਨੂੰ ਕੋਈ ਰਿਆਇਤ ਨਹੀਂ ਮਿਲੀ। ਸ਼ਰਮਾ ਨੇ ਦੱਸਿਆ ਸੀ ਕਿ ਸੁਪਰੀਮ ਕੋਰਟ ਵੱਲੋਂ ਸੱਜਣ ਕੁਮਾਰ ਦੀ 'ਰਾਹਤ ਅਰਜ਼ੀ' 'ਤੇ ਲਾਏ ਇਤਰਾਜ਼ ਦੂਰ ਕਰ ਦਿੱਤੇ ਹਨ, ਪਰ ਪਹਿਲੀ ਜਨਵਰੀ ਤਕ ਸਰਦੀਆਂ ਦੀਆਂ ਛੁੱਟੀਆਂ ਹੋਣ ਕਾਰਨ 31 ਦਸੰਬਰ ਤਕ ਸੁਣਵਾਈ ਹੋਣ ਮੁਮਕਿਨ ਨਹੀਂ ਹੈ। ਦੇਸ਼ ਦੀ ਸਿਖਰਲੀ ਅਦਾਲਤ ਦੋ ਜਨਵਰੀ ਤੋਂ ਕੰਮਕਾਜ ਆਰੰਭ ਦੇਵੇਗੀ, ਜਿਸ ਤੋਂ ਬਾਅਦ ਹੀ ਸੱਜਣ ਕੁਮਾਰ ਦੀ ਅਰਜ਼ੀ ਵਿਚਾਰਨ ਬਾਰੇ ਫੈਸਲਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ 1984 ਸਿੱਖ ਕਤਲੇਆਮ ਮਾਮਲੇ ਵਿੱਚ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਨੇ ਤਾ-ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦਿੱਲੀ ਛਾਉਣੀ ਵਿੱਚ ਪੰਜ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਛੇ ਜਣਿਆਂ ਨੂੰ ਧਾਰਾ 302 ਤਹਿਤ ਦੋਸ਼ੀ ਠਹਿਰਾਇਆ ਗਿਆ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ ਪੰਜ ਲੱਖ ਰੁਪਏ ਜ਼ੁਰਮਾਨਾ ਵੀ ਲਾਇਆ ਹੈ। ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਤੋਂ ਇਲਾਵਾ ਸਾਬਕਾ ਵਿਧਾਇਕ ਮਹਿੰਦਰ ਯਾਦਵ ਤੇ ਕਿਸ਼ਨ ਖੋਖਰ ਦੀ ਸਜ਼ਾ ਨੂੰ 10-10 ਸਾਲ ਤਕ ਵਧਾ ਦਿੱਤਾ ਗਿਆ ਸੀ। ਕੈਪਟਨ ਭਾਗਮਲ, ਗਿਰਧਾਰੀ ਲਾਲ ਅਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੀ ਗਈ ਹੈ। ਯਾਦਵ ਤੇ ਖੋਖਰ ਨੇ ਆਤਮ ਸਮਰਪਣ ਕਰ ਦਿੱਤਾ ਹੈ।#Latestvisuals Delhi: Sajjan Kumar, who was awarded life sentence by Delhi High Court in 1984 anti-Sikh riots case, to surrender before Karkardooma Court or Tihar jail authorities today pic.twitter.com/tgnHrWD81r
— ANI (@ANI) December 31, 2018
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement