ਸ੍ਰੀਨਗਰ: ਜੰਮੂ-ਕਸ਼ਮੀਰ ਦੇ ਆਨੰਤਨਾਗ ਜ਼ਿਲ੍ਹੇ 'ਚ ਅੱਤਵਾਦੀ ਹਮਲੇ 'ਚ ਸੀਆਰਪੀਐਫ ਦੇ ਦੋ ਜਵਾਨ ਸ਼ਹੀਦ ਹੋ ਗਏ। ਜਾਣਕਾਰੀ ਮੁਤਾਬਕ ਆਨੰਤਨਾਗ ਜ਼ਿਲ੍ਹੇ 'ਚ ਡਿਊਟੀ ਕਰ ਰਹੇ ਸੀਆਰਪੀਐਫ ਦੇ ਦਲ 'ਤੇ ਅੱਤਵਾਦੀਆਂ ਨੇ ਫਾਇਰਿੰਗ ਕੀਤੀ। ਇਸ ਦੌਰਾਨ ਤਿੰਨ ਜਵਾਨ ਜ਼ਖਮੀ ਹੋ ਗਏ ਜਿਨ੍ਹਾਂ 'ਚੋਂ ਦੋ ਦੀ ਮੌਤ ਹੋ ਗਈ। ਇਸ ਹਮਲੇ 'ਚ ਤਿੰਨ ਨਾਗਰਿਕਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ।


ਸੂਤਰਾਂ ਮੁਤਾਬਕ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਤੇ ਹੱਤਿਆਰਿਆਂ ਦੀ ਤਲਾਸ਼ ਜਾਰੀ ਹੈ। ਆਨੰਤਨਾਗ ਤੋਂ ਇਲਾਵਾ ਕੁਲਗਾਮ 'ਚ ਵੀ ਇੱਕ ਅੱਤਵਾਦੀ ਹਮਲਾ ਹੋਇਆ ਜਿੱਥੇ ਅੱਤਵਾਦੀਆਂ ਨੇ ਇੱਕ ਪੁਲਿਸ ਸਟੇਸ਼ਨ ਨੂੰ ਨਿਸ਼ਾਨਾ ਬਣਾਇਆ ਪਰ ਇਸ ਹਮਲੇ 'ਚ ਕੋਈ ਨੁਕਸਾਨ ਨਹੀਂ ਹੋਇਆ।


ਜ਼ਿਕਰਯੋਗ ਹੈ ਕਿ ਸਾਲ 2018 'ਚ ਹੁਣ ਤੱਕ ਹੋਏ ਅੱਤਵਾਦੀ ਹਮਲਿਆਂ 'ਚ 43 ਸੁਰੱਖਿਆ ਕਰਮੀ ਤੇ 41 ਨਾਗਰਿਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਹਮਲਿਆਂ 'ਚ 107 ਅੱਤਵਾਦੀ ਜਵਾਬੀ ਕਾਰਵਾਈ 'ਚ ਮਾਰੇ ਗਏ।