ਪੜਚੋਲ ਕਰੋ
Advertisement
ਖੇਤੀਬਾੜੀ ਕਾਨੂੰਨਾਂ ਵਿਰੁੱਧ 27 ਜਨਵਰੀ ਪੱਛਮੀ ਬੰਗਾਲ ਵਿਧਾਨ ਸਭਾ ਦਾ ਦੋ ਦਿਨਾਂ ਸੈਸ਼ਨ, ਜੀਐਸਟੀ 'ਤੇ ਵੀ ਹੋਨੇਗੀ ਚਰਚਾ
ਪੱਛਮੀ ਬੰਗਾਲ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ 27 ਜਨਵਰੀ ਤੋਂ ਸ਼ੁਰੂ ਹੋਵੇਗਾ। ਇਸ ਸੈਸ਼ਨ ਵਿਚ ਸੂਬਾ ਸਰਕਾਰ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰੇਗੀ। ਸੈਸ਼ਨ ਵਿੱਚ ਕਿਸਾਨਾਂ ਦੇ ਮਸਲਿਆਂ ਦੇ ਨਾਲ ਜੀਐਸਟੀ ਨਾਲ ਜੁੜੇ ਮੁੱਦਿਆਂ ਉੱਤੇ ਵੀ ਵਿਚਾਰ ਵਟਾਂਦਰੇ ਕੀਤੇ ਜਾਣਗੇ।
ਕੋਲਕਾਤਾ: ਪੱਛਮੀ ਬੰਗਾਲ ਵਿਧਾਨ ਸਭਾ (West Bengal Assembly) ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ 27 ਜਨਵਰੀ ਤੋਂ ਸ਼ੁਰੂ ਹੋਵੇਗਾ। ਜਾਣਕਾਰੀ ਮੁਤਾਬਕ ਇਸ ਵਿਚ ਸੂਬਾ ਸਰਕਾਰ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ (agricultural laws) ਵਿਰੁੱਧ ਮਤਾ ਪਾਸ ਕਰੇਗੀ ਅਤੇ ਅੰਦੋਲਨਕਾਰੀ ਕਿਸਾਨਾਂ (Farmers Protest) ਦੇ ਮੁੱਦਿਆਂ ‘ਤੇ ਵਿਚਾਰ ਕਰੇਗੀ।
ਸੂਬੇ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪਾਰਥ ਚੈਟਰਜੀ ਨੇ ਸ਼ੁੱਕਰਵਾਰ ਰਾਤ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਸਪੀਕਰ ਬਿਮਨ ਬੰਦੋਪਾਧਿਆਏ ਨੂੰ ਇੱਕ ਪੱਤਰ ਭੇਜਿਆ ਗਿਆ ਹੈ, ਜਿਸ ਵਿੱਚ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਬੇਨਤੀ ਕੀਤੀ ਗਈ ਹੈ।
ਖੱਬੇਰਖੀ ਪਾਰਟੀਆਂ ਅਤੇ ਕਾਂਗਰਸ ਨੇ ਵੀ ਕੀਤੀ ਵਿਸ਼ੇਸ਼ ਸੈਸ਼ਨ ਦੀ ਮੰਗ
ਚੈਟਰਜੀ ਨੇ ਕਿਹਾ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਇਕਜੁਟ ਹੋਣ ਦੀ ਤਜਵੀਜ਼ ਦਾ ਖਰੜਾ ਕਾਂਗਰਸ ਅਤੇ ਖੱਬੇਪਖੀ ਪਾਰਟੀਆਂ ਨੂੰ ਵੀ ਭੇਜਿਆ ਜਾਵੇਗਾ। ਇੱਕ ਜਨਵਰੀ ਨੂੰ ਮੈਂਬਰਾਂ ਅਤੇ ਕਾਂਗਰਸ ਨੇ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਨੂੰ ਖੇਤੀਬਾੜੀ ਕਾਨੂੰਨਾਂ ਸੰਬੰਧੀ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਬੇਨਤੀ ਕੀਤੀ ਸੀ।
ਬੰਗਾਲ ਦੌਰੇ 'ਤੇ ਹਨ ਭਾਜਪਾ ਪ੍ਰਧਾਨ ਜੇਪੀ ਨੱਡਾ
ਇਸ ਦੇ ਨਾਲ ਹੀ ਦੱਸ ਦਈਏ ਕਿ ਭਾਜਪਾ ਦੇ ਪ੍ਰਧਾਨ ਜੇਪੀ ਨੱਡਾ ਅੱਜ ਆਪਣੇ ਕਾਫਲੇ 'ਤੇ ਹਮਲੇ ਦੇ ਲਗਪਗ ਇੱਕ ਮਹੀਨੇ ਬਾਅਦ ਪੱਛਮੀ ਬੰਗਾਲ ਦੇ ਪੂਰਬੀ ਵਰਧਮਾਨ ਜ਼ਿਲ੍ਹੇ ਦੇ ਦੌਰੇ 'ਤੇ ਹਨ। ਨੱਡਾ ਆਪਣੇ ਇੱਕ ਦਿਨ ਦੇ ਦੌਰੇ 'ਤੇ ਕਟਵਾ ਵਿੱਚ ਇੱਕ ਰੈਲੀ ਅਤੇ ਵਰਧਮਾਨ ਸ਼ਹਿਰ ਵਿੱਚ ਇੱਕ ਰੋਡ ਸ਼ੋਅ ਕਰਨਗੇ, ਜਿਸ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਦੇ ਰੋਸ ਵਜੋਂ ਕਿਸਾਨ ਲੀਡਰਾਂ ਵੱਲੋਂ ਨਿਵੇਕਲੇ ਢੰਗ ਨਾਲ ਲੋਹੜੀ ਮਨਾਉਣ ਦਾ ਸੱਦਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement