ਕੋਲਕਾਤਾ: ਪੱਛਮੀ ਬੰਗਾਲ ਵਿਧਾਨ ਸਭਾ (West Bengal Assembly) ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ 27 ਜਨਵਰੀ ਤੋਂ ਸ਼ੁਰੂ ਹੋਵੇਗਾ। ਜਾਣਕਾਰੀ ਮੁਤਾਬਕ ਇਸ ਵਿਚ ਸੂਬਾ ਸਰਕਾਰ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ (agricultural laws) ਵਿਰੁੱਧ ਮਤਾ ਪਾਸ ਕਰੇਗੀ ਅਤੇ ਅੰਦੋਲਨਕਾਰੀ ਕਿਸਾਨਾਂ (Farmers Protest) ਦੇ ਮੁੱਦਿਆਂ ‘ਤੇ ਵਿਚਾਰ ਕਰੇਗੀ।


ਸੂਬੇ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪਾਰਥ ਚੈਟਰਜੀ ਨੇ ਸ਼ੁੱਕਰਵਾਰ ਰਾਤ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਸਪੀਕਰ ਬਿਮਨ ਬੰਦੋਪਾਧਿਆਏ ਨੂੰ ਇੱਕ ਪੱਤਰ ਭੇਜਿਆ ਗਿਆ ਹੈ, ਜਿਸ ਵਿੱਚ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਬੇਨਤੀ ਕੀਤੀ ਗਈ ਹੈ।

ਖੱਬੇਰਖੀ ਪਾਰਟੀਆਂ ਅਤੇ ਕਾਂਗਰਸ ਨੇ ਵੀ ਕੀਤੀ ਵਿਸ਼ੇਸ਼ ਸੈਸ਼ਨ ਦੀ ਮੰਗ

ਚੈਟਰਜੀ ਨੇ ਕਿਹਾ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਇਕਜੁਟ ਹੋਣ ਦੀ ਤਜਵੀਜ਼ ਦਾ ਖਰੜਾ ਕਾਂਗਰਸ ਅਤੇ ਖੱਬੇਪਖੀ ਪਾਰਟੀਆਂ ਨੂੰ ਵੀ ਭੇਜਿਆ ਜਾਵੇਗਾ। ਇੱਕ ਜਨਵਰੀ ਨੂੰ ਮੈਂਬਰਾਂ ਅਤੇ ਕਾਂਗਰਸ ਨੇ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਨੂੰ ਖੇਤੀਬਾੜੀ ਕਾਨੂੰਨਾਂ ਸੰਬੰਧੀ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਬੇਨਤੀ ਕੀਤੀ ਸੀ।

ਬੰਗਾਲ ਦੌਰੇ 'ਤੇ ਹਨ ਭਾਜਪਾ ਪ੍ਰਧਾਨ ਜੇਪੀ ਨੱਡਾ

ਇਸ ਦੇ ਨਾਲ ਹੀ ਦੱਸ ਦਈਏ ਕਿ ਭਾਜਪਾ ਦੇ ਪ੍ਰਧਾਨ ਜੇਪੀ ਨੱਡਾ ਅੱਜ ਆਪਣੇ ਕਾਫਲੇ 'ਤੇ ਹਮਲੇ ਦੇ ਲਗਪਗ ਇੱਕ ਮਹੀਨੇ ਬਾਅਦ ਪੱਛਮੀ ਬੰਗਾਲ ਦੇ ਪੂਰਬੀ ਵਰਧਮਾਨ ਜ਼ਿਲ੍ਹੇ ਦੇ ਦੌਰੇ 'ਤੇ ਹਨ। ਨੱਡਾ ਆਪਣੇ ਇੱਕ ਦਿਨ ਦੇ ਦੌਰੇ 'ਤੇ ਕਟਵਾ ਵਿੱਚ ਇੱਕ ਰੈਲੀ ਅਤੇ ਵਰਧਮਾਨ ਸ਼ਹਿਰ ਵਿੱਚ ਇੱਕ ਰੋਡ ਸ਼ੋਅ ਕਰਨਗੇ, ਜਿਸ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

ਇਹ ਵੀ ਪੜ੍ਹੋਖੇਤੀ ਕਾਨੂੰਨਾਂ ਦੇ ਰੋਸ ਵਜੋਂ ਕਿਸਾਨ ਲੀਡਰਾਂ ਵੱਲੋਂ ਨਿਵੇਕਲੇ ਢੰਗ ਨਾਲ ਲੋਹੜੀ ਮਨਾਉਣ ਦਾ ਸੱਦਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904