ਨਵੀਂ ਦਿੱਲੀ: ਕੋਰੋਨਾ ਸੰਕਟ ਦੌਰਾਨ ਵੀ ਜੰਮੂ-ਕਸ਼ਮੀਰ 'ਚ ਅੱਤਵਾਦੀ ਗਤੀਵਿਧੀਆਂ 'ਤੇ ਵਿਰ੍ਹਾਮ ਨਹੀਂ ਲੱਗਾ। ਜੰਮੂ–ਕਸ਼ਮੀਰ ਦੇ ਬਾਰਾਮੁੱਲਾ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫੌਜ ਵੱਲੋਂ ਕੀਤੀ ਗੋਲ਼ੀਬਾਰੀ 'ਚ ਜ਼ਖ਼ਮੀ ਦੋ ਜਵਾਨ ਸ਼ਹੀਦ ਹੋ ਗਏ। ਉੜੀ ਸੈਕਟਰ ’ਚ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੀ ਲਪੇਟ ’ਚ ਆ ਕੇ ਦੋ ਭਾਰਤੀ ਫ਼ੌਜੀ ਜਵਾਨ ਸ਼ਹੀਦ ਹੋ ਗਏ ਹਨ।


ਰੱਖਿਆ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ ਕਿ ਬਦਕਿਸਮਤੀ ਨਾਲ ਜੋ ਦੋ ਜਵਾਨ ਜ਼ਖ਼ਮੀ ਹੋਏ ਸਨ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਫੌਜ ਇਨ੍ਹਾਂ ਜਵਾਨਾਂ ਦੇ ਬਲੀਦਾਨ ਨੂੰ ਸਲਾਮ ਕਰਦੀ ਹੈ।


ਪਾਕਿਸਤਾਨ ਨੇ ਸ਼ੁੱਕਰਵਾਰ ਉੱਤਰੀ ਕਸ਼ਮੀਰ ਦੇ ਬਾਰਾਮੁੱਲਾ ਦੇ ਰਾਮਪੁਰ ਸੈਕਟਰ ਚ ਕੰਟਰੋਲ ਰੇਖਾ 'ਤੇ ਬਿਨਾਂ ਉਕਸਾਵੇ ਦੇ ਗੋਲੀਬੰਦੀ ਦਾ ਉਲੰਘਣਾ ਕੀਤੀ ਸੀ ਜਿਸ 'ਚ ਤਿੰਨ ਜਵਾਨ ਤੇ ਤਿੰਨ ਆਮ ਨਾਗਰਿਕ ਜ਼ਖ਼ਮੀ ਹੋਏ ਸਨ।