ਲੁਧਿਆਣਾ: ਲੁਧਿਆਣਾ ਪੁਲਿਸ ਨੇ ਪ੍ਰਸ਼ਾਂਤ ਕਿਸ਼ੋਰ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੇ ਨਾਂ 'ਤੇ 5 ਕਰੋੜ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਗਿਰੋਹ ਦਾ ਤੀਜਾ ਸਾਥੀ ਅਜੇ ਵੀ ਫਰਾਰ ਹੈ। ਇਹ ਲੋਕ ਰਾਜਨੀਤਿਕ ਨੇਤਾਵਾਂ ਦੇ ਨਾਂ 'ਤੇ ਠੱਗੀ ਕਰਦੇ ਸੀ। ਲੁਧਿਆਣਾ ਪੁਲਿਸ ਦੇ ਜੁਆਇੰਟ ਕਮਿਸ਼ਨਰ ਸਚਿਨ ਗੁਪਤਾ ਨੇ ਇਸ ਦੀ ਜਾਣਕਾਰੀ ਦਿੱਤੀ।


ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਲੁਧਿਆਣਾ ਪੁਲਿਸ ਜੁਆਇੰਟ ਕਮਿਸ਼ਨਰ ਨੇ ਦੱਸਿਆ ਕਿ ਤੀਜਾ ਦੋਸ਼ੀ ਗੌਰਵ, ਜੋ ਕਿ ਕਿੰਗਪਿਨ ਹੈ, ਉਸ ਨੂੰ ਫੜਨਾ ਬਾਕੀ ਹੈ। ਉਨ੍ਹਾਂ ਕਿਹਾ ਕਿ ਉਹ ਵੀ ਜਲਦੀ ਹੀ ਫੜ ਲਿਆ ਜਾਵੇਗਾ। ਜੁਆਇੰਟ ਕਮਿਸ਼ਨਰ ਨੇ ਦੱਸਿਆ ਕਿ ਤਿੰਨੋਂ ਰਾਜਨੀਤਿਕ ਨੇਤਾਵਾਂ ਦੇ ਨਾਂ 'ਤੇ ਲੋਕਾਂ ਨੂੰ ਧੋਖਾ ਦਿੰਦੇ ਸੀ। ਹੁਣ ਤੱਕ ਉਹ ਪੰਜਾਬ ਅਤੇ ਹੋਰ ਸੂਬਿਆਂ ਵਿੱਚ 5 ਕਰੋੜ ਰੁਪਏ ਦੀ ਠੱਗੀ ਮਾਰ ਚੁੱਕੇ ਹਨ।


ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸੀ ਆਗੂ ਪ੍ਰਸ਼ਾਂਤ ਕਿਸ਼ੋਰ ਦੇ ਨਾਂ ‘ਤੇ ਗਿਰੋਹ ਦੇ ਮੈਂਬਰ ਪੰਜਾਬ ਦੇ ਰਾਜਨੀਤਿਕ ਨੇਤਾਵਾਂ ਨਾਲ ਧੋਖਾ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਇਹ ਗਿਰੋਹ ਪ੍ਰਸ਼ਾਂਤ ਕਿਸ਼ੋਰ ਦੀ ਆਵਾਜ਼ ਵਿਚ ਬੋਲਦੇ ਅਤੇ ਲੋਕਾਂ ਨੂੰ ਧੋਖਾ ਦਿੰਦੇ ਸੀ। ਕਦੇ ਉਸਨੇ ਪ੍ਰਸ਼ਾਂਤ ਕਿਸ਼ੋਰ ਦੇ ਨਾਂ ਦੀ ਵਰਤੋਂ ਕਰਦੇ ਅਤੇ ਕਈਂ ਵਾਰ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਂ ਦਾ ਇਸਤੇਮਾਲ ਕੀਤਾ।


ਪੁਲਿਸ ਨੇ ਦਾਅਵਾ ਕੀਤਾ ਹੈ ਕਿ ਗੌਰਵ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਾਂਗਰਸ ਅਤੇ ਪਾਰਟੀ ਦੇ ਹੋਰ ਨੇਤਾਵਾਂ ਨੂੰ ਵੀ ਧੋਖਾ ਦਿੱਤਾ ਹੈ। ਉਨ੍ਹਾਂ ਕੋਲੋਂ ਸਕਾਰਪੀਓ ਗੱਡੀ ਵੀ ਮਿਲੀ ਹੈ। ਇਸ ਦੇ ਨਾਲ ਹੀ ਸੰਗਰੂਰ ਦੇ ਸੁਨਾਮ ਤੋਂ ਕਾਂਗਰਸ ਨੇਤਾ ਦਮਨ ਬਾਜਵਾ ਨੇ ਦੱਸਿਆ ਕਿ ਮੈਨੂੰ ਵੀ ਇਨ੍ਹਾਂ ਠੱਗਾਂ ਦਾ ਫੋਨ ਆਇਆ ਅਤੇ ਪ੍ਰਸ਼ਾਂਤ ਕਿਸ਼ੋਰ ਬਣ ਉਨ੍ਹਾਂ ਨੇ ਮੇਰੇ ਤੋਂ 7 ਲੱਖ ਰੁਪਏ ਦੀ ਮੰਗ ਕੀਤੀ। ਮੈਨੂੰ ਸ਼ੱਕ ਹੋਇਆ ਕਿ ਕਾਂਗਰਸ ਪਾਰਟੀ ਨੇ ਕਦੇ ਕਿਸੇ ਤੋਂ ਪੈਸੇ ਨਹੀਂ ਮੰਗੇ, ਇਸ ਲਈ ਮੈਂ ਡੀਜੀਪੀ ਪੰਜਾਬ ਨੂੰ ਲਿਖਤੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਮਿਲੇ ਅਤੇ ਸਾਰੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪੁਲਿਸ ਇਸ ਗਿਰੋਹ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ।


ਇਹ ਵੀ ਪੜ੍ਹੋ: Himachal Corona Curfew: ਹਿਮਾਚਲ ਵਿੱਚ 26 ਮਈ ਤੱਕ ਵਧਿਆ ਕੋਰੋਨਾ ਕਰਫਿਊ, ਦੁਕਾਨਾਂ ਦੋ ਦਿਨਾਂ ਲਈ ਤਿੰਨ ਘੰਟੇ ਹੀ ਖੁੱਲ੍ਹਣਗੀਆਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904