ਪੜਚੋਲ ਕਰੋ

Gangster: ਬੰਬੀਹਾ ਗਰੁੱਪ ਦੇ 2 ਗੁਰਗੇ ਗ੍ਰਿਫ਼ਤਾਰ, ਹਥਿਆਰ ਹੋਏ ਬਰਾਮਦ, ਹੋ ਸਕਦੀ ਸੀ ਗੈਂਗਵਾਰ !

ਕੈਨੇਡਾ ਬੈਠੇ ਅਰਸ਼ਦੀਪ ਡੱਲਾ ਤੇ ਬੰਬੀਹਾ ਗਰੁੱਪ ਦੇ ਕਹਿਣਾ ਤੇ ਇਨ੍ਹਾਂ ਨੇ ਇਹ ਹਥਿਆਰ ਮੱਧ ਪ੍ਰਦੇਸ਼ ਦੇ ਖਰਗੋਨ ਤੋਂ ਖ਼ਰੀਦੇ ਸੀ। ਜ਼ਿਕਰ ਕਰ ਦਈਏ ਕਿ ਬੰਬੀਹਾ ਗਰੁੱਪ ਤੇ ਲਾਰੈਂਸ ਬਿਸ਼ਨੋਈ ਗੈਂਗ ਵਿਚਾਲੇ ਲੰਬੇ ਸਮੇਂ ਤੋਂ ਲਾਗ-ਡਾਟ ਹੈ

Bambiha Gang: ਦਵਿੰਦਰ ਬੰਬੀਹਾ ਗਰੁੱਪ ਦੇ ਦੋ ਮੈਂਬਰਾਂ ਨੂੰ ਦਿੱਲੀ ਪੁਲਿਸ ਨੇ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਬਾਬਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਗਗਨਦੀਪ ਸਿੰਘ(25) ਤੇ ਬਲਜੀਤ ਸਿੰਘ(22) ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ 4 ਗੋਲ਼ੀਆਂ ਤੇ 32 ਬੋਰ ਦੀਆਂ ਪੰਜ ਸੈਮੀ ਆਟੋਮੈਟਿਕ ਪਿਸਤੌਲ ਬਰਾਮਦ ਹੋਈਆਂ ਹਨ।

ਕਿੱਥੋਂ ਖ਼ਰੀਦੇ ਸੀ ਹਥਿਆਰ ?

ਕੈਨੇਡਾ ਬੈਠੇ ਅਰਸ਼ਦੀਪ ਡੱਲਾ ਤੇ ਬੰਬੀਹਾ ਗਰੁੱਪ ਦੇ ਕਹਿਣਾ ਤੇ ਇਨ੍ਹਾਂ ਨੇ ਇਹ ਹਥਿਆਰ ਮੱਧ ਪ੍ਰਦੇਸ਼ ਦੇ ਖਰਗੋਨ ਤੋਂ ਖ਼ਰੀਦੇ ਸੀ। ਜ਼ਿਕਰ ਕਰ ਦਈਏ ਕਿ ਬੰਬੀਹਾ ਗਰੁੱਪ ਤੇ ਲਾਰੈਂਸ ਬਿਸ਼ਨੋਈ ਗੈਂਗ ਵਿਚਾਲੇ ਲੰਬੇ ਸਮੇਂ ਤੋਂ ਲਾਗ-ਡਾਟ ਹੈ ਤੇ ਇਸ ਕਾਰਨ ਪੰਜਾਬ ਸਮੇਤ ਗੁਆਂਢੀ ਸੂਬਿਆਂ ਵਿੱਚ ਗੈਂਗਵਾਰ ਦੀਆਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ।

ਪੁਲਿਸ ਨੇ ਵਿਛਾਇਆ ਸੀ ਜਾਲ਼

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਹ ਮਿਲੀ ਸੀ ਕਿ ਬੰਬੀਹਾ ਗਰੁੱਪ ਦੇ ਮੈਂਬਰ ਗਗਨਦੀਪ ਨੇ ਖਰਗੋਨ ਤੋਂ ਪਿਸਤੌਲਾਂ ਦੀ ਇੱਕ ਖੇਪ ਖ਼ਰੀਦੀ ਹੈ ਤੇ ਉਹ ਦਿੱਲੀ ਦੇ ਰਾਹ ਤੋਂ ਪੰਜਾਬ ਜਾ ਰਹੇ ਹਨ। ਉਹ ਸਵੇਰੇ 10.30  ਤੋਂ 11.30 ਵਜੇ ਤੱਕ ਦਵਾਰਕਾ ਦੇ ਪਾਲਮ ਬੱਸ ਸਟੈਂਡ ਨੇੜੇ ਮਿਲਣ ਵਾਲੇ ਹਨ। ਇਸ  ਬਾਬਤ ਡੀਸੀਪੀ ਨੇ ਕਿਹਾ, ਖੂਫੀਆ ਜਾਣਕਾਰੀ ਦੇ ਆਧਾਰ ਉੱਤੇ  ਬੱਸ ਸਟੈਂਡ ਦੇ ਨੇੜੇ ਜਾਲ਼ ਵਿਛਾਇਆ ਗਿਆ ਸੀ ਜਿਸ ਤੋਂ ਬਾਅਦ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੇ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਦੀ ਇੱਕ ਟੁਕੜੀ ਪੰਜਾਬ ਨੂੰ ਰਵਾਨਾ ਕੀਤੀ ਗਈ ਸੀ ਜਿਸ ਤੋਂ ਬਾਅਦ ਬਲਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।

ਜੇਲ੍ਹ ਬਰੇਕ ਕਾਂਡ ਨਾਲ ਕੀ ਹੈ ਸਬੰਧ ?

ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਗਗਨਦੀਪ ਵਿੱਕੀ ਗੌਂਡਰ ਦੇ ਨਾਂ ਨਾਲ ਇਕ ਵਟਸਐਪ ਗਰੁੱਪ ਨਾਲ ਜੁੜਿਆ ਹੋਇਆ ਸੀ। ਗੌਂਡਰ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੇ ਤਤਕਾਲੀ ਮੁਖੀ ਹਰਮਿੰਦਰ ਸਿੰਘ ਨਾਲ ਮਿਲ ਕੇ 2016 ਵਿੱਚ  ਨਾਭਾ ਜੇਲ੍ਹ ਬ੍ਰੇਕ ਦੀ ਯੋਜਨਾ ਬਣਾਈ ਸੀ ਅਤੇ ਇਸ ਨੂੰ ਅੰਜਾਮ ਦਿੱਤਾ ਸੀ। ਉਸ ਦੇ ਸਾਥੀਆਂ ਨੇ ਅਤਿ ਆਧੁਨਿਕ ਹਥਿਆਰਾਂ ਨਾਲ ਲੈਸ ਹੋ ਕੇ ਜੇਲ੍ਹ ਦੇ ਸੁਰੱਖਿਆ ਕਰਮਚਾਰੀਆਂ 'ਤੇ ਹਮਲਾ ਕਰਕੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਹਥਿਆਰ ਲੁੱਟ ਲਏ ਅਤੇ ਗੌਂਡਰ, ਕੇਐਲਐਫ ਦੇ ਕਾਰਕੁਨਾਂ ਹਰਵਿੰਦਰ ਅਤੇ ਕਸ਼ਮੀਰਾ ਸਿੰਘ ਸਮੇਤ ਉਨ੍ਹਾਂ ਦੇ ਛੇ ਸਾਥੀਆਂ ਨੂੰ ਜੇਲ੍ਹ ਵਿੱਚੋਂ ਛੁਡਵਾ ਕੇ ਫਰਾਰ ਹੋ ਗਏ। ਹਾਲਾਂਕਿ ਇਸ ਤੋਂ ਬਾਅਦ ਵਿੱਕੀ ਗੌਂਡਰ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ।

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Embed widget