Red Fort Violence: ਲਾਲ ਕਿਲ੍ਹਾ ਹਿੰਸਾ 'ਚ ਦੋ ਹੋਰ ਗ੍ਰਿਫ਼ਤਾਰ, ਇੱਕ ਵਿਦੇਸ਼ੀ ਨਾਗਰਿਕ
ਦਿੱਲੀ ਪੁਲਿਸ ਦੀ ਸਪੈਸ਼ਲ ਜਾਂਚ ਟੀਮ ਕਰੀਬ ਪੰਜ ਹਜ਼ਾਰ ਵੀਡੀਓ ਦੀ ਜਾਂਚ ਕਰ ਰਹੀ ਹੈ, ਜੋ ਪੁਲਿਸ ਨੇ ਵੱਖ-ਵੱਖ ਤਰੀਕਿਆਂ ਰਾਹੀਂ ਇਕੱਠੀਆਂ ਕੀਤੀਆਂ ਹਨ।
ਨਵੀਂ ਦਿੱਲੀ: ਗਣਤੰਤਰ ਦਿਹਾੜੇ ਮੌਕੇ ਕਿਸਾਨ ਟਰੈਕਟਰ (Farmers Tractor Parade) ਪਰੇਡ ਦੌਰਾਨ ਹੋਈ ਹਿੰਸਾ (Red Fort Violence) ਮਾਮਲੇ 'ਚ ਦਿੱਲੀ ਪੁਲਿਸ (Delhi police) ਨੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਮਹਿੰਦਰਜੀਤ ਸਿੰਘ ਦੀ ਵਿਦੇਸ਼ੀ ਨਾਗਰਿਕਤਾ ਹੈ ਜੋ ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਹੁਣ ਦੇਸ਼ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਉਸ ਨੂੰ ਆਈਜੀਆਈ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ।
ਇਸ ਦੇ ਨਾਲ ਹੀ ਦੂਜੇ ਗ੍ਰਿਫ਼ਤਾਰ ਕੀਤੇ ਸ਼ਖਸ ਦਾ ਨਾਂ ਖੇਮਪ੍ਰੀਤ ਸਿੰਘ ਹੈ ਜਿਸ 'ਤੇ ਇਲਜ਼ਾਮ ਹੈ ਕਿ ਉਸ ਨੇ ਪੁਲਿਸ ਕਰਮੀਆਂ 'ਤੇ ਹਮਲਾ ਕੀਤਾ ਸੀ। ਦੱਸ ਦਈਏ ਕਿ ਹਾਸਲ ਜਾਣਕਾਰੀ ਮੁਤਾਬਕ ਡਚ ਨੈਸ਼ਨਲ ਹੈ ਤੇ ਲੰਦਨ 'ਚ ਰਹਿੰਦਾ ਹੈ।
ਪਿਛਲੇ ਮਹੀਨੇ ਦਿੱਲੀ ਪੁਲਿਸ ਨੇ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਵਿਖੇ ਹੋਈ ਹਿੰਸਾ ਵਿੱਚ ਕਥਿਤ ਤੌਰ ’ਤੇ ਸ਼ਾਮਲ ਕਈ ਲੋਕਾਂ ਦੀਆਂ ਫੋਟੋਆਂ ਜਾਰੀ ਕੀਤੀਆਂ ਸੀ। ਪੁਲਿਸ ਇਸ ਮਾਮਲੇ ਵਿਚ ਹੁਣ ਤਕ ਲਗਪਗ 150 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਇਸ ਦੇ ਨਾਲ ਹੀ 44 ਐਫਆਈਆਰ ਦਰਜ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: Kia ਨੇ ਆਪਣੀ ਪਹਿਲੀ ਇਲੈਕਟ੍ਰੋਨਿਕ ਕਾਰ ਤੋਂ ਚੁੱਕਿਆ ਪਰਦਾ, ਜਾਰੀ ਕੀਤਾ ਟੀਜ਼ਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904