ਦਿਨ ਦਿਹਾੜੇ ਔਰਤ ਤੋਂ ਖੋਹੀ ਚੇਨ, ਘਟਨਾ ਸੀਸੀਟੀਵੀ ‘ਚ ਕੈਦ
ਏਬੀਪੀ ਸਾਂਝਾ | 07 Sep 2019 03:51 PM (IST)
ਅੱਜਕੱਲ੍ਹ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੋ ਗਏ ਹਨ। ਦਿੱਲੀ ‘ਚ ਇੱਕ ਅੋਰਤ ਤੋਂ ਦਿਨ ਦਿਹਾੜੇ ਮੋਟਰਸਾਇਕਲ ਸਵਾਰ ਚੇਨ ਖੋਹ ਕੇ ਭੱਜ ਗਏ। ਇਹ ਸਾਰੀ ਘਟਨਾ ਨੇੜੇ ਲੱਗੇ ਇੱਕ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ।
ਨਵੀਂ ਦਿੱਲੀ: ਅੱਜਕੱਲ੍ਹ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੋ ਗਏ ਹਨ। ਦਿੱਲੀ ‘ਚ ਇੱਕ ਅੋਰਤ ਤੋਂ ਦਿਨ ਦਿਹਾੜੇ ਮੋਟਰਸਾਇਕਲ ਸਵਾਰ ਚੇਨ ਖੋਹ ਕੇ ਭੱਜ ਗਏ। ਇਹ ਸਾਰੀ ਘਟਨਾ ਨੇੜੇ ਲੱਗੇ ਇੱਕ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਘਟਨਾ ਦਿੱਲੀ ਦੇ ਛਾਵਲਾ ਇਲਾਕੇ ਦੀ ਹੈ ਜਿੱਥੇ ਇੱਕ ਅੋਰਤ ਆਪਣੇ ਬੱਚੇ ਨੂੰ ਸਕੂਲ ਤੋਂ ਲੈ ਕੇ ਵਾਪਸ ਘਰ ਆ ਰਹੀ ਸੀ। ਔਰਤ ਨੇ ਬੱਚੇ ਦਾ ਸਕੂਲ ਬੈਗ ਫੜੀਆ ਸੀ। ਇਸੇ ਸਮੇਂ ਇੱਕ ਮੋਟਰਸਾਇਕਲ ਸਵਾਰ ਉਸ ਦੇ ਪਿੱਛੇ ਪੈ ਗਏ ਅਤੇ ਚੇਨ ਖੋਹ ਕੇ ਭੱਜ ਗਏ। ਇਸ ਤੋਂ ਬਾਅਦ ਅੋਰਤ ਉਨ੍ਹਾਂ ਬਦਮਾਸ਼ਾਂ ਦਾ ਪਿੱਛਾ ਕਰਨ ਲਈ ਭੱਜਦੀ ਹੈ ਪਰ ਉਹ ਡਿੱਗ ਜਾਂਦੀ ਹੈ। ਮਹਿਲਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।