ਸ੍ਰੀਨਗਰ: ਕਸ਼ਮੀਰ ਵਿੱਚ ਅੱਤਵਾਦ ਖਿਲਾਫ ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਕਲੀਨ ਨਿਰੰਤਰ ਜਾਰੀ ਹੈ। ਸ਼੍ਰੀਨਗਰ ਦੇ ਸੌਰਾ ਖੇਤਰ ਵਿੱਚ ਦੇਰ ਰਾਤ ਤੋਂ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇਸ ਮੁਕਾਬਲੇ ਵਿਚ ਦੋ ਅੱਤਵਾਦੀ ਢੇਰ ਹੋ ਗਏ ਹਨ।

ਇਲਾਕੇ ਵਿੱਚ ਸਰਚ ਆਪ੍ਰੇਸ਼ਨ ਜਾਰੀ ਹੈ। ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ।

ਇਸ ਮੁਕਾਬਲੇ ਵਿਚ ਸੀਆਰਪੀਐਫ ਦੇ ਦੋ ਜਵਾਨਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਥਾਵਾਂ 'ਤੇ ਲਗਾਤਾਰ ਮੁਕਾਬਲੇ ਹੋਏ ਹਨ ਤੇ ਸੁਰੱਖਿਆ ਬਲਾਂ ਨੇ ਕਈ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।

ਦੂਜੇ ਪਾਸੇ ਜੰਮੂ-ਕਸ਼ਮੀਰ ਪੁਲਿਸ ਨੇ ਬਾਂਦੀਪੋਰਾ ਤੋਂ ਅੱਤਵਾਦੀਆਂ ਦੇ 3 ਮਦਦਗਾਰਾਂ ਨੂੰ ਗ੍ਰਿਫਤਾਰ ਕੀਤਾ ਹੈ। ਬਾਰੂਦ, ਨਕਲੀ ਸਿਮ ਤੇ ਜਾਅਲੀ ਦਸਤਾਵੇਜ਼ਾਂ ਸਮੇਤ ਕਈ ਚੀਜ਼ਾਂ ਬਰਾਮਦ ਕੀਤੀਆਂ ਗਈਆਂ ਹਨ।