Jammu Kashmir Encounter : ਜੰਮੂ-ਕਸ਼ਮੀਰ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਅਨੰਤਨਾਗ ਦੇ ਬਿਜਬੇਹਰਾ ਇਲਾਕੇ ਦੇ ਥਾਜੀਵਾੜਾ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਯਾਨੀ 6 ਸਤੰਬਰ ਨੂੰ ਵੀ ਦੋ ਅੱਤਵਾਦੀ ਮਾਰੇ ਗਏ ਸਨ।



ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਅਨੰਤਨਾਗ ਜ਼ਿਲੇ ਦੇ ਪੋਸ਼ਕਰੀ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤੋਂ ਬਾਅਦ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।

ਮੁਕਾਬਲੇ 'ਚ ਹੁਣ ਤੱਕ ਚਾਰ ਅੱਤਵਾਦੀ ਢੇਰ 

ਏਡੀਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਸੀ ਕਿ ਬੀਤੇ ਦਿਨ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾਨਿਸ਼ ਭੱਟ ਉਰਫ ਕੋਕਾਬ ਦੁਰੀ ਅਤੇ ਬਸ਼ਾਰਤ ਨਬੀ ਵਜੋਂ ਹੋਈ ਹੈ। ਦੋਵੇਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਐਚ.ਐਮ ਨਾਲ ਜੁੜੇ ਹੋਏ ਸਨ। ਦੋਵੇਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਐਚਐਮ ਨਾਲ ਜੁੜੇ ਹੋਏ ਸਨ ਅਤੇ ਦੋਵੇਂ 29 ਮਈ 2021 ਨੂੰ ਦੋ ਨਾਗਰਿਕਾਂ ਦੀ ਹੱਤਿਆ ਵਿੱਚ ਵੀ ਸ਼ਾਮਲ ਸਨ।

 ਅੱਤਵਾਦੀਆਂ ਨੂੰ ਲੈ ਕੇ ਐਕਸ਼ਨ 'ਚ ਪੁਲਿਸ 

ਇਸ ਤੋਂ ਪਹਿਲਾਂ ਵੀ ਵਿਜੇ ਕੁਮਾਰ ਨੇ ਇਸ ਮਹੀਨੇ ਦੀ ਸ਼ੁਰੂਆਤ 'ਚ ਅੱਤਵਾਦੀਆਂ ਬਾਰੇ ਬਿਆਨ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਕਸ਼ਮੀਰ ਵਿੱਚ ਖੂਨ ਵਹਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜੋ ਵੀ ਇੱਥੇ ਅਸ਼ਾਂਤੀ ਪੈਦਾ ਕਰਨ, ਆਮ ਲੋਕਾਂ ਜਾਂ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਮੁਆਫ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਤੱਕ ਕਸ਼ਮੀਰ 'ਚ ਇਕ ਵੀ ਅੱਤਵਾਦੀ ਜ਼ਿੰਦਾ ਹੈ, ਉਨ੍ਹਾਂ ਦਾ ਅੱਤਵਾਦ ਵਿਰੋਧੀ ਆਪ੍ਰੇਸ਼ਨ ਜਾਰੀ ਰਹੇਗਾ। ਕਿਸੇ ਨੂੰ ਵੀ ਨਿਰਦੋਸ਼ਾਂ ਦਾ ਖੂਨ ਵਹਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।


 


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।