Two Terrorists killed In Kupwara : ਜੰਮੂ-ਕਸ਼ਮੀਰ ਦੇ ਕੁਪਵਾੜਾ ਸੈਕਟਰ 'ਚ ਇਕ ਵਾਰ ਫਿਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ ਹੈ। ਇੱਥੇ ਫੌਜ ਅਤੇ ਪੁਲਿਸ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਭਾਰਤੀ ਸੈਨਾ ਵੱਲੋਂ ਦੱਸਿਆ ਗਿਆ ਕਿ ਕੁਪਵਾੜਾ ਦੇ ਮਾਛਿਲ ਸੈਕਟਰ ਦੇ ਕੁਮਕਾਰੀ ਹੈਹਾਮਾ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਦੌਰਾਨ, ਦੋ ਅੱਤਵਾਦੀ ਪਾਕਿਸਤਾਨੀ ਸਰਹੱਦ ਤੋਂ ਇੱਕ ਸੁਰੰਗ ਰਾਹੀਂ ਭਾਰਤੀ ਸਰਹੱਦ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਇੱਥੇ ਤਾਇਨਾਤ ਜਵਾਨਾਂ ਨੇ ਘੁਸਪੈਠੀਆਂ ਨੂੰ ਲਲਕਾਰਿਆ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ ਅਤੇ ਗੋਲੀਬਾਰੀ 'ਚ ਦੋਵੇਂ ਅੱਤਵਾਦੀ ਮਾਰੇ ਗਏ। ਭਾਰਤੀ ਫੌਜ ਦੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਤਲਾਸ਼ੀ ਮੁਹਿੰਮ ਹੈ ਜਾਰੀ
ਜੰਮੂ-ਕਸ਼ਮੀਰ ਪੁਲਿਸ ਦੇ ਇਨਪੁਟ 'ਤੇ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਲਾਸ਼ਾਂ ਨੂੰ ਬਰਾਮਦ ਕਰਨ ਲਈ ਇਲਾਕੇ 'ਚ ਸਰਚ ਆਪਰੇਸ਼ਨ ਜਾਰੀ ਹੈ। ਸਥਾਨਕ ਸੂਤਰਾਂ ਨੇ ਦੱਸਿਆ ਹੈ ਕਿ ਹੋਰ ਅੱਤਵਾਦੀਆਂ ਦੀ ਘੁਸਪੈਠ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਲਾਸ਼ਾਂ ਨੂੰ ਬਰਾਮਦ ਕਰਨ ਲਈ ਪੂਰੇ ਇਲਾਕੇ ਦੀ ਘੇਰਾਬੰਦੀ ਵੀ ਕਰ ਦਿੱਤੀ ਗਈ ਹੈ। ਫਿਲਹਾਲ ਇਸ ਖੇਤਰ 'ਚ ਆਮ ਲੋਕਾਂ ਦੇ ਆਉਣ 'ਤੇ ਪਾਬੰਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ