Andhra Pradesh Train Derail: ਆਂਧਰਾ ਪ੍ਰਦੇਸ਼ 'ਚ ਦੋ ਟਰੇਨਾਂ ਦੀ ਟੱਕਰ, 9 ਦੀ ਮੌਤ, ਕਈ ਜ਼ਖਮੀ, ਪ੍ਰਧਾਨ ਮੰਤਰੀ ਮੋਦੀ ਨੇ ਮੁਆਵਜ਼ੇ ਦਾ ਕੀਤਾ ਐਲਾਨ
Andhra Pradesh News: ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ 'ਚ ਇਕ ਯਾਤਰੀ ਟਰੇਨ ਦੀ ਦੂਜੀ ਟਰੇਨ ਨਾਲ ਟੱਕਰ ਹੋ ਗਈ। ਜਿਸ ਕਾਰਨ ਟਰੇਨ ਦੀਆਂ 3 ਬੋਗੀਆਂ ਪਟੜੀ ਤੋਂ ਉਤਰ ਗਈਆਂ। ਹੁਣ ਤੱਕ 18 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਆ ਰਹੀ ਹੈ।
Andhra Pradesh Train Derails: ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ ਨੇੜੇ ਇੱਕ ਯਾਤਰੀ ਰੇਲਗੱਡੀ ਪਟੜੀ ਤੋਂ ਉਤਰ ਗਈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਵਿਜ਼ਿਆਨਗਰਮ ਜ਼ਿਲ੍ਹੇ ਵਿੱਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਯਾਤਰੀ ਰੇਲਗੱਡੀ ਇੱਕ ਹੋਰ ਟਰੇਨ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਟਰੇਨ ਦੀਆਂ 3 ਬੋਗੀਆਂ ਪਟੜੀ ਤੋਂ ਉਤਰ ਗਈਆਂ। ਵਿਜਿਆਨਗਰਮ ਦੀ ਐਸਪੀ ਦੀਪਿਕਾ ਨੇ ਏਐਨਆਈ ਨੂੰ ਦੱਸਿਆ ਕਿ ਇਸ ਹਾਦਸੇ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ 10 ਲੋਕ ਜ਼ਖਮੀ ਹੋਏ ਹਨ।
ਜਾਣਕਾਰੀ ਮੁਤਾਬਕ ਵਿਸਾਖਾ ਤੋਂ ਰਾਏਗੜਾ ਜਾ ਰਹੀ ਰੇਲਗੱਡੀ ਦੇ ਡੱਬੇ ਕੋਠਾਵਾਲਸਾ (ਐਮ) ਅਲਮੰਡਾ-ਕਾਂਤਕਾਪੱਲੀ ਕੋਲ ਪਟੜੀ ਤੋਂ ਉਤਰ ਗਏ। ਮੌਕੇ 'ਤੇ ਪਹੁੰਚੇ ਅਧਿਕਾਰੀ ਰਾਹਤ ਕਾਰਜਾਂ 'ਚ ਜੁਟੇ ਹੋਏ ਹਨ।
ਪੀਐਮ ਮੋਦੀ ਨੇ ਮੁਆਵਜ਼ੇ ਦਾ ਕੀਤਾ ਐਲਾਨ
ਪੀਐਮ ਮੋਦੀ ਨੇ ਪੀਐਮਐਨਆਰਐਫ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਐਂਬੂਲੈਂਸ ਭੇਜਣ ਦੇ ਦਿੱਤੇ ਹੁਕਮ
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਨੇ ਵਿਜ਼ਿਆਨਗਰਮ ਦੇ ਨੇੜਲੇ ਜ਼ਿਲ੍ਹਿਆਂ ਵਿਸ਼ਾਖਾਪਟਨਮ ਅਤੇ ਅਨਾਕਾਪੱਲੇ ਤੋਂ ਤੁਰੰਤ ਰਾਹਤ ਉਪਾਵਾਂ ਅਤੇ ਵੱਧ ਤੋਂ ਵੱਧ ਐਂਬੂਲੈਂਸਾਂ ਭੇਜਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕਰਨ ਦੇ ਵੀ ਹੁਕਮ ਦਿੱਤੇ। ਮੁੱਖ ਮੰਤਰੀ ਨੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਸਿਹਤ, ਪੁਲਿਸ ਅਤੇ ਮਾਲ ਸਮੇਤ ਹੋਰ ਸਰਕਾਰੀ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਹਨ।
Andhra Pradesh | A passenger train which was going to Rayagada from Visakhapatnam derailed in Vizianagaram district. More details awaited: Divisional Railway Manager
— ANI (@ANI) October 29, 2023
(Pictures taken by locals shared with ANI) pic.twitter.com/ZcynNnoJye
ਪੀਐਮ ਮੋਦੀ ਨੇ ਸਥਿਤੀ ਦਾ ਲਿਆ ਜਾਇਜ਼ਾ
ਪੀਐਮਓ ਨੇ ਟਵੀਟ ਕੀਤਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ ਗੱਲ ਕੀਤੀ ਅਤੇ ਅਲਮਾਂਡਾ ਅਤੇ ਕਾਂਤਕੱਪੱਲੀ ਸੈਕਸ਼ਨ ਦੇ ਵਿਚਕਾਰ ਰੇਲਗੱਡੀ ਦੇ ਪਟੜੀ ਤੋਂ ਉਤਰਨ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਜਲਦੀ ਠੀਕ ਹੋਣ ਦੀ ਚਿੰਤਾ ਜ਼ਾਹਰ ਕੀਤੀ ਹੈ। ਉਹਨਾਂ ਨੇ ਜ਼ਖਮੀਆਂ ਦੇ ਜਲਦ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ।"
PM @narendramodi spoke to Railway Minister Shri @AshwiniVaishnaw and took stock of the situation in the wake of the unfortunate train derailment between Alamanda and Kantakapalle section.
— PMO India (@PMOIndia) October 29, 2023
Authorities are providing all possible assistance to those affected. The Prime Minister…
ਰੇਲ ਮੰਤਰੀ ਨੇ ਸੀਐਮ ਜਗਨ ਮੋਹਨ ਰੈਡੀ ਨਾਲ ਕੀਤੀ ਗੱਲਬਾਤ
ਆਂਧਰਾ ਪ੍ਰਦੇਸ਼ ਰੇਲ ਹਾਦਸੇ ਬਾਰੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਏਐਨਆਈ ਨੂੰ ਦੱਸਿਆ, "ਬਚਾਅ ਕਾਰਜ ਜਾਰੀ ਹਨ ਅਤੇ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੀਐਮ ਮੋਦੀ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਮੈਂ ਆਂਧਰਾ ਪ੍ਰਦੇਸ਼ ਦੇ ਸੀਐਮ ਵਾਈਐਸ ਜਗਨ ਮੋਹਨ ਰੈੱਡੀ ਨਾਲ ਗੱਲ ਕੀਤੀ ਹੈ।"
#WATCH | Andhra Pradesh train accident | Rescue operations underway
— ANI (@ANI) October 29, 2023
6 people died and 18 injured in the Andhra Pradesh train accident: Deepika, SP, Vizianagaram pic.twitter.com/nHYXlC3F2Z
ਡਿਵੀਜ਼ਨਲ ਰੇਲਵੇ ਮੈਨੇਜਰ ਨੇ ਕਿਹਾ, "ਸਥਾਨਕ ਪ੍ਰਸ਼ਾਸਨ ਅਤੇ ਐਨਡੀਆਰਐਫ ਨੂੰ ਸਹਾਇਤਾ ਅਤੇ ਐਂਬੂਲੈਂਸ ਲਈ ਸੂਚਿਤ ਕਰ ਦਿੱਤਾ ਗਿਆ ਹੈ। ਦੁਰਘਟਨਾ ਰਾਹਤ ਰੇਲ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ।" ਇਸ ਰੇਲ ਹਾਦਸੇ ਸਬੰਧੀ ਈਸਟ ਕੋਸਟ ਰੇਲਵੇ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਭੁਵਨੇਸ਼ਵਰ - 0674-2301625, 2301525, 2303069, ਵਾਲਟੇਅਰ- 0891- 2885914.