ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਦੋ ਬੇਰੁਜ਼ਗਾਰ ਨੌਜਵਾਨਾਂ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
ਭਗਵੰਤ ਮਾਨ ਦੀ ਕੋਠੀ ਅੱਗੇ ਪਿਛਲੇ ਤਿੰਨ ਮਹੀਨਿਆਂ ਤੋਂ 2016 ਪੁਲਿਸ ਦੀ ਭਰਤੀ ਨੂੰ ਲੈਕੇ ਮੁੰਡੇ ਕੁੜੀਆਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ।ਪਿਛਲੇ ਤਿੰਨ ਦਿਨਾਂ ਤੋਂ ਪਹਿਲਾਂ ਤਿੰਨ ਕੂੜੀਆਂ ਮਰਨ ਵਰਤ ਤੇ ਬੈਠੀਆਂ ਸੀ।
ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪਿਛਲੇ ਤਿੰਨ ਮਹੀਨਿਆਂ ਤੋਂ 2016 ਪੁਲਿਸ ਦੀ ਭਰਤੀ ਨੂੰ ਲੈਕੇ ਮੁੰਡੇ ਕੁੜੀਆਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ।ਪਿਛਲੇ ਤਿੰਨ ਦਿਨਾਂ ਤੋਂ ਪਹਿਲਾਂ ਤਿੰਨ ਕੂੜੀਆਂ ਮਰਨ ਵਰਤ ਤੇ ਬੈਠੀਆਂ ਉਸ ਤੋਂ ਬਾਅਦ ਮੁੰਡੇ ਵੀ ਮਰਨ ਵਰਤ ਤੇ ਬੈਠ ਗਏ।ਇਸ ਦੌਰਾਨ ਸ਼ੁਕਰਵਾਰ ਦੇਰ ਰਾਤ ਇਕ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਘਣ ਲਿਆ ਜਦਕਿ ਇਕ ਹੋਰ ਨੇ ਫਾਹਾ ਲਾਉਣ ਦੀ ਕੋਸ਼ਿਸ਼ ਕੀਤੀ।
ਦੋਵੇਂ ਪੰਜਾਬ ਪੁਲਿਸ ਵਿੱਚ ਨੌਕਰੀ ਦੀ ਮੰਗ ਕਰ ਰਹੇ ਹਨ ਅਤੇ ਹੋਰਨਾਂ ਸਮੇਤ ਪਿਛਲੇ 39 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਧਰਨੇ 'ਤੇ ਹਨ।ਗੁਰਦੀਪ ਸਿੰਘ ਨੇ ਬਿਜਲੀ ਦੀ ਤਾਰ ਫੜੀ, ਪਰ ਉਸ ਵਿੱਚ ਕਰੰਟ ਨਹੀਂ ਸੀ। ਫਿਰ ਉਸ ਨੇ ਦਰੱਖਤ ਨਾਲ ਲਟਕਣ ਦੀ ਕੋਸ਼ਿਸ਼ ਕੀਤੀ। ਗੁਰਜੀਤ ਸਿੰਘ ਨੇ ਕੀਟਨਾਸ਼ਕ ਦਵਾਈ ਪੀ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਨੂੰ ਸਿਵਲ ਹਸਪਤਾਲ ਸੰਗਰੂਰ ਲਿਜਾਇਆ ਗਿਆ।
ਪੰਜਾਬ ਪੁਲਿਸ 2016 ਵੇਟਿੰਗ ਅਤੇ 2017 ਵੈਰੀਫਿਕੇਸ਼ਨ ਯੂਨੀਅਨ ਦੇ ਪ੍ਰਧਾਨ ਜਗਦੀਪ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਸਾਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਅਸੀਂ ਆਪਣਾ ਅੰਦੋਲਨ ਹੋਰ ਤੇਜ਼ ਕਰਾਂਗੇ।
ਯੂਨੀਅਨ ਮੈਂਬਰਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ 2016 ਵਿੱਚ ਸਾਰੇ ਲਾਜ਼ਮੀ ਟੈਸਟ ਪਾਸ ਕਰ ਲਏ ਸਨ ਅਤੇ 2017 ਵਿੱਚ ਵੈਰੀਫਿਕੇਸ਼ਨ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਪੁਲੀਸ ਵਿੱਚ ਕਾਂਸਟੇਬਲ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਹਨ, ਪਰ ਸਰਕਾਰ ਉਨ੍ਹਾਂ ਨੂੰ ਜੁਆਇਨ ਨਹੀਂ ਕਰਨ ਦੇ ਰਹੀ। ਸ਼ੁੱਕਰਵਾਰ ਨੂੰ, ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਜੇਕਰ ਅਧਿਕਾਰੀ ਉਨ੍ਹਾਂ ਦੀ ਮੰਗ ਪੂਰੀ ਨਹੀਂ ਕਰਦੇ ਤਾਂ ਉਹ ਕੀਟਨਾਸ਼ਕ ਦਾ ਸੇਵਨ ਕਰਨਗੇ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :