ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਢਿੱਗਾਂ ਡਿੱਗਣ ਕਾਰਨ ਮਲਬੇ ਹੇਠ ਦਬੇ ਸ਼ਰਧਾਲੂ , 2 ਦੀ ਮੌਤ, 1 ਦੀ ਹਾਲਤ ਗੰਭੀਰ
ਜੰਮੂ-ਕਸ਼ਮੀਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਭਵਨ ਰੋਡ 'ਤੇ ਪੰਚੀ ਹੈਲੀਪੈਡ ਨੇੜੇ ਅੱਜ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਇਸ ਹਾਦਸੇ ਵਿੱਚ ਤਿੰਨੋਂ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਕੁਝ ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਹਾਦਸੇ ਤੋਂ ਤੁਰੰਤ ਬਾਅਦ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।
landslide Shri Mata Vaishno Devi: ਜੰਮੂ-ਕਸ਼ਮੀਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਭਵਨ ਰੋਡ 'ਤੇ ਪੰਚੀ ਹੈਲੀਪੈਡ ਨੇੜੇ ਅੱਜ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਇਸ ਹਾਦਸੇ ਵਿੱਚ 2 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਕੁਝ ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਹਾਦਸੇ ਤੋਂ ਤੁਰੰਤ ਬਾਅਦ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਕਈ ਸ਼ਰਧਾਲੂਆਂ ਦੇ ਅਜੇ ਵੀ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ।
Jammu and Kashmir: Landslide occurred near the Panchi Helipad on the Shri Mata Vaishno Devi Bhawan route. There is a possibility that devotees may be trapped in the landslide. The Mata Vaishno Devi Shrine Board is conducting ongoing relief and rescue operations pic.twitter.com/T6nUHSLUdZ
— IANS (@ians_india) September 2, 2024
ਦੱਸ ਦਈਏ ਕਿ ਵੈਸ਼ਨੋ ਦੇਵੀ 'ਚ ਪਿਛਲੇ ਦੋ ਦਿਨਾਂ ਤੋਂ ਭਾਰੀ ਬਾਰਿਸ਼ ਹੋ ਰਹੀ ਸੀ, ਜਿਸ ਨੂੰ ਜ਼ਮੀਨ ਖਿਸਕਣ ਦਾ ਕਾਰਨ ਮੰਨਿਆ ਜਾ ਰਿਹਾ ਹੈ। ਸਥਾਨਕ ਲੋਕਾਂ ਮੁਤਾਬਕ ਖ਼ਰਾਬ ਮੌਸਮ ਕਾਰਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਇੱਥੇ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਇਹ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਹਿਮਕੋਟ ਵਿੱਚ ਬਚਾਅ ਕਾਰਜ ਅਜੇ ਵੀ ਜਾਰੀ ਹੈ।
ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਆਫਤ ਪ੍ਰਬੰਧਨ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਹਾਦਸੇ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਪਟੜੀ 'ਤੇ ਡਿੱਗਿਆ ਮਲਬਾ ਦੇਖਿਆ ਜਾ ਸਕਦਾ ਹੈ। ਬੋਰਡ ਨੇ ਕਿਹਾ ਕਿ ਸ਼੍ਰੀ ਮਾਤਾ ਵੈਸ਼ਨੋ ਦੇਵੀ ਤੀਰਥ ਮਾਰਗ 'ਤੇ ਪੱਥਰ ਡਿੱਗਣ ਅਤੇ ਜ਼ਮੀਨ ਖਿਸਕਣ ਦੀ ਘਟਨਾ ਹੋਈ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੀ ਆਫ਼ਤ ਪ੍ਰਬੰਧਨ ਟੀਮ ਮੌਕੇ 'ਤੇ ਪਹੁੰਚ ਗਈ ਹੈ।
ਹਰ ਸਾਲ ਦਰਸ਼ਨਾਂ ਲਈ ਆਉਂਦੇ ਨੇ ਸ਼ਰਧਾਲੂ
ਦੱਸ ਦੇਈਏ ਕਿ ਸਾਲ ਭਰ ਦੇਸ਼ ਭਰ ਤੋਂ ਸ਼ਰਧਾਲੂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਂਦੇ ਹਨ। ਨਵਰਾਤਰੀ ਦੇ ਮੌਕੇ 'ਤੇ ਇੱਥੇ ਭੀੜ ਵੱਧ ਜਾਂਦੀ ਹੈ। ਸਾਲ ਭਰ ਇੱਥੇ ਆਉਣ ਵਾਲੇ ਸ਼ਰਧਾਲੂਆਂ ਦਾ ਇਸ ਸਥਾਨ ਦੀ ਆਰਥਿਕਤਾ ਵਿੱਚ ਵੱਡਾ ਯੋਗਦਾਨ ਮੰਨਿਆ ਜਾਂਦਾ ਹੈ। ਉਂਜ ਬਰਸਾਤ ਦੇ ਮੌਸਮ ਦੌਰਾਨ ਰਸਤਾ ਤਿਲਕਣ ਹੋਣ ਕਾਰਨ ਚੜ੍ਹਨਾ ਮੁਸ਼ਕਲ ਹੋ ਜਾਂਦਾ ਹੈ। ਅਜਿਹੇ 'ਚ ਸ਼ਰਧਾਲੂ ਇੱਥੇ ਆਉਣ ਤੋਂ ਬਚਦੇ ਹਨ। ਇਸ ਸਾਲ 6707604 ਲੋਕ ਵੈਸ਼ਨੋ ਦੇਵੀ ਦੇ ਦਰਸ਼ਨ ਕਰ ਚੁੱਕੇ ਹਨ। 332,578 ਲੋਕ ਹੈਲੀਕਾਪਟਰ ਰਾਹੀਂ ਸਫ਼ਰ ਕਰ ਚੁੱਕੇ ਹਨ