ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਛੋਟੇ ਤੇ ਦਰਮਿਆਨੇ ਸ਼ਹਿਰਾਂ ਨੂੰ ਹਵਾਈ ਨੈੱਟਵਰਕ ਨਾਲ ਜੋੜਨ ਲਈ ਇੱਕ ਖੇਤਰੀ ਸੰਪਰਕ ਯੋਜਨਾ Ude Desh Ka Aam Nagarik ਦੀ ਸ਼ੁਰੂਆਤ ਕੀਤੀ ਹੈ। ਸਰਕਾਰ ਨੇ ਇਸ ਦੇ ਤਹਿਤ 78 ਨਵੇਂ ਰੂਟਾਂ 'ਤੇ ਉਡਾਣ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਇਸ ਦੇ ਜ਼ਰੀਏ ਲੋਕਾਂ ਨੂੰ ਸਸਤੇ ਰੇਟਾਂ 'ਤੇ ਹਵਾਈ ਯਾਤਰਾ ਕਰਨ ਦਾ ਮੌਕਾ ਮਿਲੇਗਾ। ਇਸ ਯੋਜਨਾ ਵਿੱਚ ਭੋਪਾਲ ਤੋਂ ਬਿਲਾਸਪੁਰ ਮਾਰਗ ਨੂੰ ਸ਼ਾਮਲ ਕੀਤਾ ਗਿਆ ਹੈ।


ਦੇਸ਼ ਦੇ ਸਰਹੱਦੀ ਤੇ ਪਹਾੜੀ ਖੇਤਰਾਂ ਨਾਲ ਸੰਪਰਕ ਵਧਾਉਣ ਲਈ ਇਹ ਨਵੇਂ ਰੂਟ ਸ਼ਾਮਲ ਕੀਤੇ ਗਏ ਹਨ। ਇਹ ਯੋਜਨਾ ਮੁੱਖ ਤੌਰ 'ਤੇ ਉੱਤਰ ਪੂਰਬ, ਪਹਾੜੀ ਖੇਤਰਾਂ ਤੇ ਟਾਪੂਆਂ 'ਤੇ ਰਹਿਣ ਵਾਲੇ ਲੋਕਾਂ ਨੂੰ ਲਾਭ ਪਹੁੰਚਾਏਗੀ। ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਕੁੱਲ 18 ਅਣਚਾਹੇ ਤੇ ਅੰਡਰਵੇਰਡ ਏਅਰਪੋਰਟ ਮੈਟਰੋ ਸ਼ਹਿਰਾਂ ਨਾਲ ਜੁੜੇ ਹੋਣਗੇ। ਹੁਣ ਤੱਕ ਕੁੱਲ 766 ਰੂਟਾਂ 'ਤੇ ਏਅਰ ਲਾਈਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਯੂਨੀਵਰਸਿਟੀਆਂ 'ਚ ਫਾਈਨਲ ਦੀ ਪ੍ਰੀਖਿਆ ਹੋਵੇਗੀ, ਸੁਪਰੀਮ ਕੋਰਟ ਨੇ ਦਿੱਤੀ ਹਰੀ ਝੰਡੀ

ਦੱਸ ਦਈਏ ਕਿ ਇਸ ਯੋਜਨਾ ਤਹਿਤ ਹਰ ਸਾਲ ਲਗਪਗ 26.5 ਲੱਖ ਸੀਟਾਂ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਵੱਧ ਤੋਂ ਵੱਧ ਕਿਰਾਇਆ 2500 ਰੁਪਏ ਪ੍ਰਤੀ ਘੰਟਾ ਦੀ ਦਰ ਨਾਲ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੀ ਜੁਆਇੰਟ ਸੈਕਟਰੀ ਊਸ਼ਾ ਪਾਧੇ (Usha Padhee) ਨੇ ਇੱਕ ਟਵੀਟ ਵਿੱਚ ਕਿਹਾ ਕਿ ਉਡਾਣ ਸਕੀਮ ਦੇ ਚੌਥੇ ਪੜਾਅ ਵਿੱਚ 78 ਨਵੇਂ ਰੂਟ ਸ਼ਾਮਲ ਕੀਤੇ ਗਏ ਹਨ।

ਪੰਜਾਬ ਪੁਲਿਸ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਘਰ ਛਾਪਾ ਮਾਰਿਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904