ਨਵੀਂ ਦਿੱਲੀ: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ 'ਯੂਜੀਸੀ' ਨੇ ਸਾਰੇ ਕਾਲਜਾਂ ਯੂਨੀਵਰਸਿਟੀਆਂ 'ਚ ਜੰਕ ਫੂਡ ਦੀ ਵਿਕਰੀ 'ਤੇ ਹਾਬੰਦੀ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਯੂਜੀਸੀ ਨੇ ਯੂਨੀਵਰਸਿਟੀਆਂ ਨੂੰ ਭੇਜੇ ਪੱਤਰ 'ਚ ਕਿਹਾ ਹੈ ਕਿ ਵਿੱਦਿਅਕ ਅਦਾਰਿਆਂ 'ਚ ਜੰਕ ਫੂਡ 'ਤੇ ਪਾਬੰਦੀ ਲਾਉਣਾ ਨਵੇਂ ਮਾਪਦੰਡ ਸਥਾਪਤ ਕਰੇਗਾ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਜੀਵਨ ਨੂੰ ਤੇ ਸਿੱਖਣ ਦੀ ਪ੍ਰਕਿਰਿਆ ਨੂੰ ਬਿਹਤਰ ਬਣਾਏਗਾ ਤੇ ਮੋਟਾਪੇ ਦੀ ਸਮੱਸਿਆ ਘਟੇਗੀ।


ਜ਼ਿਕਰਯੋਗ ਹੈ ਕਿ ਯੂਜੀਸੀ ਵੱਲੋਂ ਇਹ ਪੱਤਰ ਮਨੁੱਖੀ ਸੰਸਾਧਨ ਵਿਕਾਸ ਮੰਤਰਾਲੇ ਦੇ ਨਿਰਦੇਸ਼ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਮੰਤਰਾਲੇ ਨੇ ਯੂਜੀਸੀ ਨੂੰ ਉੱਚ ਸਿੱਖਿਅਕ ਸੰਸਥਾਵਾਂ 'ਚ ਜੰਕ ਫੂਡ ਦੀ ਵਿਕਰੀ 'ਤੇ ਪਾਬੰਦੀ ਲਾਉਣ ਦਾ ਨਿਰਦੇਸ਼ ਦਿੱਤਾ ਸੀ। ਯੂਜੀਸੀ ਨੂੰ ਇਹ ਨਿਰਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।


ਇਸ ਤੋਂ ਪਹਿਲਾਂ ਸੀਬੀਐਸੀ ਨੇ ਅਜਿਹਾ ਕਦਮ ਉਠਾਉਂਦਿਆਂ ਸਾਰੇ ਸਕੂਲਾਂ ਦੀਆਂ ਕੰਟੀਨਾਂ 'ਚ ਜੰਕ ਫੂਡ ਹਟਾਉਣ ਦੇ ਨਿਰਦੇਸ਼ ਦਿੱਤੇ ਸਨ। ਸਕੂਲਾਂ 'ਚ ਵਿਦਿਆਰਥੀਆਂ ਦੇ ਲੰਚ ਬੌਕਸ ਦੀ ਜਾਂਚ ਕਰਨ, ਪੌਸ਼ਟਿਕ ਭੋਜਨ ਬਾਰੇ ਜਾਗਰੂਕਤਾ ਪੈਦਾ ਕਰਨ ਤੇ ਵਿਦਿਆਰਥੀਆਂ ਦੀ ਸਿਹਤ ਦੀ ਨਿਯਮਿਤ ਜਾਂਚ ਕਰਨ ਲਈ ਵੀ ਕਿਹਾ ਗਿਆ ਸੀ।