ਪੜਚੋਲ ਕਰੋ

ਆਧਾਰ ਦੀ ਵੈਰੀਫਿਕੇਸ਼ਨ ਲਈ ਵਰਤੀ ਜਾਵੇਗੀ iPhone ਵਰਗੀ ਤਕਨੀਕ

ਨਵੀਂ ਦਿੱਲੀ: ਹੁਣ ਤੁਹਾਡਾ ਚਿਹਰਾ ਬਣੇਗਾ ਆਧਾਰ ਵੈਰੀਫਿਕੇਸ਼ਨ ਦਾ ਜ਼ਰੀਆ। ਆਧਾਰ ਜਾਰੀ ਕਰਨ ਵਾਲੀ ਸੰਸਥਾ ਭਾਰਤੀ ਵਿਸ਼ੇਸ਼ ਪਛਾਣ ਅਥਾਰਟੀ ਨੇ ਲੋਕਾਂ ਦਰਪੇਸ਼ ਆਉਂਦੀਆਂ ਸਮੱਸਿਆਵਾਂ ਦੇ ਹੱਲ ਵਜੋਂ ਵੈਰੀਫਿਕੇਸ਼ਨ ਦਾ ਨਵਾਂ ਜ਼ਰੀਆ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਫੇਸ ਰਿਕੋਗਨੀਸ਼ਨ ਨਾਲ ਫ਼ੋਨ ਅਨਲੌਕ ਵਾਲੀ ਤਕਨੀਕ ਨੂੰ iPhone X ਵਿੱਚ ਵੀ ਵਰਤਿਆ ਗਿਆ ਸੀ ਤੇ ਆਧਾਰ ਵਿੱਚ ਵੀ ਕੁਝ ਇਹੋ ਜਿਹੀ ਤਕਨੀਕ ਵਰਤਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਆਧਾਰ ਦੀ ਵੈਰੀਫਿਕੇਸ਼ਨ ਲਈ ਉਂਗਲੀਆਂ ਦੇ ਨਿਸ਼ਾਨ ਦੇ ਨਾਲ ਨਾਲ ਅੱਖਾਂ ਦੀਆਂ ਪੁਤਲੀਆਂ ਤੋਂ ਕੀਤੀ ਜਾ ਸਕਦੀ ਸੀ। ਹੁਣ ਇਸ ਵਿੱਚ ਨਵਾਂ ਵਿਕਲਪ ਯਾਨੀ ਚਿਹਰੇ ਦੀ ਪਛਾਣ ਰਾਹੀਂ ਵੀ ਆਧਾਰ ਦੀ ਵੈਰੀਫਿਕੇਸ਼ਨ ਹੋ ਸਕਦੀ ਹੈ। ਯੂ.ਆਈ.ਡੀ.ਏ.ਆਈ. ਇਸ ਤਕਨੀਕ ਨੂੰ ਅਮਲੀ ਤੌਰ 'ਤੇ ਮਾਰਚ ਮਹੀਨੇ ਤੋਂ ਲਾਗੂ ਕਰਨ ਦੇ ਰੌਂਅ ਵਿੱਚ ਹੈ। 12 ਅੰਕਾਂ ਵਾਲਾ ਵੱਖਰਾ ਪਛਾਣ ਪੱਤਰ ਆਧਾਰ, ਹੁਣ ਤਕ 117 ਕਰੋੜ ਲੋਕਾਂ ਨੂੰ ਜਾਰੀ ਹੋ ਚੁੱਕਾ ਹੈ ਤੇ ਇਨ੍ਹਾਂ ਵਿੱਚੋਂ 1510 ਕਰੋੜ ਦੀ ਵੈਰੀਫਿਕੇਸ਼ਨ ਵੀ ਹੋ ਚੁੱਕੀ ਹੈ। ਸਰਕਾਰ ਦਾ ਇਹ ਦਾਅਵਾ ਹੈ ਕਿ ਰਸੋਈ ਗੈਸ ਦੀ ਸਬਸਿਡੀ ਵਰਗੀਆਂ ਸਕੀਮਾਂ ਤਹਿਤ ਸਿੱਧੇ ਬੈਂਕ ਖਾਤਿਆਂ ਵਿੱਚ ਲਾਭ ਰਾਸ਼ੀ ਭੇਜਣ ਨਾਲ 50 ਹਜ਼ਾਰ ਕਰੋੜ ਦੀ ਬੱਚਤ ਹੋਈ ਹੈ। ਸਰਕਾਰ ਇਸੇ ਲਈ ਹਰ ਥਾਂ 'ਤੇ ਆਧਾਰ ਨੂੰ ਲਾਜ਼ਮੀ ਬਣਾ ਰਹੀ ਹੈ। ਇਸ ਦੇ ਉਲਟ ਆਧਾਰ ਤੋਂ ਹਰ ਵਿਅਕਤੀ ਦੀ ਨਿਜੀ ਜਾਣਕਾਰੀ ਲੀਕ ਹੋਣ ਦੀਆਂ ਖ਼ਬਰਾਂ ਅਕਸਰ ਆਉਂਦੀਆਂ ਰਹਿੰਦੀਆਂ ਹਨ। ਪਿਛਲੇ ਦਿਨੀਂ ਆਧਾਰ ਦਾ ਡੇਟਾ 500 ਰੁਪਏ ਵਿੱਚ ਲੀਕ ਹੋਣ ਬਾਰੇ ਖ਼ਬਰ ਪ੍ਰਕਾਸ਼ਿਤ ਟ੍ਰਿਬੀਊਨ ਅਖ਼ਬਾਰ ਤੇ ਪੱਤਰਕਾਰ ਰਚਨਾ ਖਹਿਰਾ ਵਿਰੁੱਧ ਕੇਸ ਵੀ ਦਰਜ ਹੋ ਚੁੱਕਾ ਹੈ। ਅਥਾਰਿਟੀ ਦਾ ਇਹ ਐਲਾਨ ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਠੀਕ 24 ਘੰਟਿਆਂ ਤੋਂ ਪਹਿਲਾਂ ਆਇਆ ਹੈ। ਸੁਪਰੀਮ ਕੋਰਟ ਵਿੱਚ ਕਿਨ੍ਹਾਂ ਕਾਰਨਾਂ ਕਰ ਕੇ ਆਧਾਰ ਨੂੰ ਲਾਜ਼ਮੀ ਕੀਤਾ ਜਾ ਰਿਹਾ ਹੈ, ਸਬੰਧੀ ਕਈ ਜਨਹਿਤ ਪਟੀਸ਼ਨਾਂ ਦਾਇਰ ਕੀਤੀਆਂ ਸਨ। ਅਦਾਲਤ ਵਿੱਚ ਇਨ੍ਹਾਂ ਸਾਰੀਆਂ ਪਟੀਸ਼ਨਾਂ ਨੂੰ ਮਿਲਾ ਕੇ ਇੱਕ ਕਰ ਦਿੱਤਾ ਹੈ ਤੇ ਇਸ ਦੀ ਸੁਣਵਾਈ ਕੱਲ੍ਹ ਯਾਨੀ ਮੰਗਲਵਾਰ ਨੂੰ ਹੋਵੇਗੀ।

ਟਾਪ ਹੈਡਲਾਈਨ

 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...
ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ 'ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ
ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ 'ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਅਗਲੇ 3 ਦਿਨ ਪੈ ਸਕਦੀ ਧੁੰਦ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Embed widget