ਪੜਚੋਲ ਕਰੋ
ਜੇਲ੍ਹ ‘ਚ ਹੀ ਰਹੇਗਾ ਨੀਰਵ ਮੋਦੀ, ਗਵਾਹਾਂ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਲੰਡਨ: ਪੰਜਾਬ ਨੈਸ਼ਨਲ ਬੈਂਕ ਨੂੰ 14,000 ਕਰੋੜ ਦਾ ਚੂਨਾ ਲਾ ਭਾਰਤ ਤੋਂ ਫਰਾਰ ਨੀਰਵ ਮੋਦੀ ਨੂੰ ਲੰਡਨ ਦੀ ਅਦਾਲਤ ਨੇ ਇੱਕ ਵਾਰ ਫਿਰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਫਿਲਹਾਲ ਉਸ ਨੂੰ ਜੇਲ੍ਹ ‘ਚ ਹੀ ਰਹਿਣਾ ਪਵੇਗਾ। ਅਦਾਲਤ ਨੇ ਕਿਹਾ ਕਿ ਇਸ ਗੱਲ ਦੇ ਪੱਕੇ ਸਬੂਤ ਹਨ ਕਿ ਭਗੌੜਾ ਨੀਰਵ ਆਤਮ-ਸਮਰਪਣ ਨਹੀਂ ਕਰੇਗਾ। ਇਸ ਤੋਂ ਪਹਿਲਾਂ 48 ਸਾਲਾ ਨੀਰਵ ਮੋਦੀ ਦੂਜੀ ਵਾਰ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਵੈਸਟਮਿੰਸਟਰ ਦੀ ਮੈਜਿਸਟ੍ਰੈਟ ਅਦਾਲਤ ਦੇ ਸਾਹਮਣੇ ਪੇਸ਼ ਹੋਏ। ਅਦਾਲਤ ਨੇ ਬਚਾਅ ਅਤੇ ਵਿਰੋਧੀ ਪੱਖ ਦੀ ਦਲੀਲਾਂ ਸੁਣਨ ਤੋਂ ਬਾਅਦ ਮੁੱਖ ਮੈਜੀਸਟ੍ਰੇਟ ਐਂਮਾ ਅਰਬਥਨੌਟ ਨੇ ਕਿਹਾ ਕਿ ਨੀਰਵ ਦਾ ਵਾਨੂਆਤੂ ਦੀ ਨਾਗਰਿਕਤਾ ਹਾਸਲ ਕਰਨ ਦੀ ਕੋਸ਼ਿਸ਼ ਇਹ ਦਰਸ਼ਾਉਂਦੀ ਹੈ ਕਿ ਉਹ ਇਸ ਸਮੇਂ ਦੌਰਾਨ ਭਾਰਤ ਤੋਂ ਦੂਰ ਹੋਣਾ ਚਾਹੁੰਦਾ ਹੈ। ਜੇਕਰ ਉਸ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਉੱਥੇ ਭੱਜ ਸਕਦਾ ਹੈ। ਅਦਾਲਤ ਨੇ ਕਿਹਾ, “ਇਸ ਗੱਲ ਦੇ ਪੁਖ਼ਤਾ ਸਬੂਤ ਹਨ ਕਿ ਉਹ ਆਤਮ-ਸਮਰਪਣ ਨਹੀਂ ਕਰੇਗਾ।” ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਾਰੀਖ 26 ਅਪਰੈਲ ਤੈਅ ਕੀਤੀ ਹੈ। ਇਸ ਤੋਂ ਪਹਿਲਾਂ ਭਾਰਤੀ ਪੱਖ ਵੱਲੋਂ ਪੇਸ਼ ਕੀਤੀ ਦਲੀਲ ‘ਚ ਸੀਪੀਐਸ ਨੇ ਕਿਹਾ ਕਿ ਨੀਰਵ ਮੋਦੀ ਨੂੰ ਜ਼ਮਾਨਤ ਨਹੀਂ ਦੇਣੀ ਚਾਹੀਦੀ ਕਿਉਂਕਿ ਉਸਦੇ ਭੱਜਣ ਦੀ ਪੂਰੀ ਉਮੀਦ ਹੈ ਅਤੇ ਉਹ ਧੋਖਾਧੜ੍ਹੀ ਅਤੇ ਮੰਨੀ ਲਾਡ੍ਰਿੰਗ ਨਾਲ ਜੁੜੇ ਗਵਾਹਾਂ ਨੂੰ ਜਾਨੋ ਮਾਰਨ ਦੀ ਧਮਕੀ ਵੀ ਦੇ ਚੁੱਕਿਆ ਹੈ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ
















